ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ
ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਪੰਜਾਬੀ ਸਭਿਆਚਾਰ ਅਤੇ ਅਮੀਰ ਵਿਰਸੇ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਤੀਆਂ ਦਾ ਤਿਉਹਾਰ ਮਨਾਇਆ। ਇਸ ਮੌਕੇ ਸਕੂਲ ਵਿਚ ਪੰਜਾਬੀ ਸੱਭਿਆਚਾਰ ਦੀਆਂ ਰਵਾਇਤੀ ਝਲਕੀਆਂ ਨੇ ਮਾਹੌਲ ਨੂੰ ਰੰਗਾ-ਰੰਗ ਬਣਾ ਦਿੱਤਾ।
ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਪੰਜਾਬੀ ਸਭਿਆਚਾਰ ਅਤੇ ਅਮੀਰ ਵਿਰਸੇ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਤੀਆਂ ਦਾ ਤਿਉਹਾਰ ਮਨਾਇਆ। ਇਸ ਮੌਕੇ ਸਕੂਲ ਵਿਚ ਪੰਜਾਬੀ ਸੱਭਿਆਚਾਰ ਦੀਆਂ ਰਵਾਇਤੀ ਝਲਕੀਆਂ ਨੇ ਮਾਹੌਲ ਨੂੰ ਰੰਗਾ-ਰੰਗ ਬਣਾ ਦਿੱਤਾ। ਇਸ ਦੌਰਾਨ ਵਿਦਿਆਰਥਣਾਂ ਵਲੋਂ ਗਿੱਧਾ, ਕਿੱਕਲੀ, ਸੋਲੋ ਡਾਂਸ ਤੇ ਲੋਕ ਗੀਤਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵਿਦਿਆਰਥੀ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜ-ਧਜ ਕੇ ਸਕੂਲ ਪਹੁੰਚੇ, ਜਿਸ ਨਾਲ ਪੂਰਾ ਸਕੂਲ ਪੰਜਾਬੀ ਸਭਿਆਚਾਰ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਤੀਆਂ ਦੀਆਂ ਖ਼ੁਸ਼ੀਆਂ ਨੂੰ ਹੋਰ ਯਾਦਗਾਰ ਬਣਾਉਣ ਲਈ ਵਿਦਿਆਰਥਣਾਂ ਤੀਜ ਨਾਲ ਸੰਬੰਧਿਤ ਰਵਾਇਤੀ ਪਕਵਾਨ ਵੀ ਲੈ ਕੇ ਆਈਆਂ। ਇਸ ਤੋਂ ਇਲਾਵਾ ਮਹਿੰਦੀ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਤੀਆਂ ਮਨਾਉਣ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੀਆਂ ਸਭਿਆਚਾਰਕ ਜੜ੍ਹਾਂ ਅਤੇ ਪੰਜਾਬੀ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਮੇਂ ਵਿਚ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਅਜਿਹੇ ਸਭਿਆਚਾਰਕ ਸਮਾਗਮ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਵਿਦਿਆਰਥਣਾਂ ਦੀ ਹੌਸਲਾ-ਅਫ਼ਜਾਈ ਕਰਦਿਆਂ ਕਿਹਾ ਕਿ ਤੀਆਂ ਪੰਜਾਬੀ ਸਭਿਆਚਾਰ ਦਾ ਮਹੱਤਵਪੂਰਨ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਵਾਲੀਆਂ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ। ਸਮਾਗਮ ਦੇ ਅੰਤ ਵਿਚ ਵਿਦਿਆਰਥਣਾਂ ਤੇ ਅਧਿਆਪਕਾਂ ਨੇ ਤੀਆਂ ਦੇ ਤਿਉਹਾਰ ਦਾ ਖ਼ੂਬ ਅਨੰਦ ਮਾਣਿਆ।