15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

‘ ਹਰ ਘਰ ਤਿਰੰਗਾ’ ਮੁਹਿੰਮ ਤਹਿਤ ਸਮਾਣਾ ’ਚ ਤਿਰੰਗਾ ਯਾਤਰਾ ਤੇ ਬੂਟੇ ਲਗਾਉਣ ਦੀ ਮੁਹਿੰਮ

ਸਮਾਣਾ, 14 ਅਗਸਤ (ਪ੍ਰੀਤਮ ਸਿੰਘ ਨਾਗੀ)-ਆਜ਼ਾਦੀ ਦਿਵਸ ਦੇ ਮੱਦੇਨਜ਼ਰ ‘ਹਰ ਘਰ ਤਿਰੰਗਾ, ਹਰ ਘਰ ਤਿਰੰਗਾ’ ਮੁਹਿੰਮ ਤਹਿਤ ਸਮਾਣਾ ਵਿਖੇ ਐਂਟੀ ਡਰੱਗ ਐਂਡ ਸੋਸ਼ਲ ਵੈਲਫੇਅਰ ਆਰਗਨਾਈਜੇਸ਼ਨ ਪੰਜਾਬ ਅਤੇ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਦਾ ਸੰਦੇਸ਼ ਦਿੰਦਿਆਂ ਵੱਡੀ ਗਿਣਤੀ ਵਿਚ ਬੂਟੇ ਵੀ ਲਗਾਏ ਗਏ।

ਅਜੀਤ ਡੈਸਕ 15-08-2026
ਸਮਾਣਾ, 14 ਅਗਸਤ (ਪ੍ਰੀਤਮ ਸਿੰਘ ਨਾਗੀ)-ਆਜ਼ਾਦੀ ਦਿਵਸ ਦੇ ਮੱਦੇਨਜ਼ਰ ‘ਹਰ ਘਰ ਤਿਰੰਗਾ, ਹਰ ਘਰ ਤਿਰੰਗਾ’ ਮੁਹਿੰਮ ਤਹਿਤ ਸਮਾਣਾ ਵਿਖੇ ਐਂਟੀ ਡਰੱਗ ਐਂਡ ਸੋਸ਼ਲ ਵੈਲਫੇਅਰ ਆਰਗਨਾਈਜੇਸ਼ਨ ਪੰਜਾਬ ਅਤੇ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਦਾ ਸੰਦੇਸ਼ ਦਿੰਦਿਆਂ ਵੱਡੀ ਗਿਣਤੀ ਵਿਚ ਬੂਟੇ ਵੀ ਲਗਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੰਜੀਵ ਗਰਗ, ਚੇਅਰਮੈਨ ਪੰਜਾਬ ਤੇ ਪ੍ਰਦਮਨ ਸਿੰਘ ਵਿਰਕ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਨੌਜਵਾਨਾਂ ਅਤੇ ਲੋਕਾਂ ਨੂੰ ਤਿਰੰਗੇ ਵੰਡੇ ਗਏ ਅਤੇ ਉਨ੍ਹਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਤਿਰੰਗਾ ਯਾਤਰਾ ਦੌਰਾਨ ਦੇਸ਼ ਭਗਤੀ ਦੇ ਨਾਅਰਿਆਂ ਨਾਲ ਇਲਾਕਾ ਗੂੰਜ ਉੱਠਿਆ। ਪ੍ਰਬੰਧਕਾਂ ਨੇ ਕਿਹਾ ਕਿ ਤਿਰੰਗਾ ਸਿਰਫ਼ ਸਾਡੀ ਰਾਸ਼ਟਰੀ ਪਹਿਚਾਣ ਹੀ ਨਹੀਂ, ਸਗੋਂ ਇਹ ਦੇਸ਼ ਦੀ ਏਕਤਾ ਤੇ ਕੁਰਬਾਨੀਆਂ ਦੀ ਯਾਦ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੱਦਾ ਦਿੱਤਾ। ਸੰਜੀਵ ਗਰਗ ਨੇ ਕਿਹਾ ਕਿ ‘ਹਰ ਘਰ ਤਿਰੰਗਾ’ ਮੁਹਿੰਮ ਰਾਹੀਂ ਹਰੇਕ ਨਾਗਰਿਕ ਅੰਦਰ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਵੀ ਘਰ-ਘਰ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਡੇਰਾ ਪ੍ਰੇਮੀਆਂ ਤੇ ਇਲਾਕਾ ਨਿਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਤਿਰੰਗਾ ਲਹਿਰਾਉਣ ਅਤੇ ਬੂਟੇ ਲਗਾਉਣ ਦੀ ਮੁਹਿੰਮ ਵਿਚ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਸੁਖਬੀਰ ’ਤੇ ਕੀਤਾ ਹਮਲਾ ਵਿਰੋਧੀ ਤਾਕਤਾਂ ਦੀ ਬੁਖਲਾਹਟ ਦਾ ਨਤੀਜਾ-ਹਰਿਆਊ ਅਗਲੀ ਖ਼ਬਰ ਗੁਰਧਿਆਨ ਸਿੰਘ ਭਨਰੀ ਸ਼੍ਰੋਮਣੀ ਅਕਾਲੀ ਦਲ (ਬ) ਕੋਰ ਕਮੇਟੀ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।