17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਰਿਮਟ ਯੂਨੀਵਰਸਿਟੀ ਵਿਖੇ ‘ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ

ਮੰਡੀ ਗੋਬਿੰਦਗੜ੍ਹ, 16 ਅਗਸਤ (ਰਾਜ਼ੇਸ਼ ਸ਼ਰਮਾ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਵਲੋਂ ਨੌਜਵਾਨਾਂ ਨੂੰ ਲਾਮਬੰਦ ਕਰਕੇ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਿਹਾ ਹੈ।

ਅਜੀਤ ਡੈਸਕ 17-08-2026
ਮੰਡੀ ਗੋਬਿੰਦਗੜ੍ਹ, 16 ਅਗਸਤ (ਰਾਜ਼ੇਸ਼ ਸ਼ਰਮਾ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਵਲੋਂ ਨੌਜਵਾਨਾਂ ਨੂੰ ਲਾਮਬੰਦ ਕਰਕੇ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਕੜੀ ਤਹਿਤ ਅੱਜ ਰਿਮਟ ਯੂਨੀਵਰਸਿਟੀ ਵਿਖੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੂਥ ਵਿੰਗ ਦੇ ਸੂਬਾ ਉਪ ਪ੍ਰਧਾਨ ਪਰਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਮੌਕੇ ਨੌਜਵਾਨਾਂ ਨੂੰ ਜਥੇਬੰਦਕ ਜ਼ਿੰਮੇਵਾਰੀਆਂ ਸੌਂਪਦਿਆਂ ਹਰਮਨ ਕੈਲੇ ਨੂੰ ਪ੍ਰਧਾਨ, ਜੱਸਾ ਮਾਦਪੁਰ ਉਪ ਪ੍ਰਧਾਨ, ਸਤਿੰਦਰ ਸੱਤੀ ਸਕੱਤਰ ਅਤੇ ਜਸ਼ਨਪ੍ਰੀਤ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ। ਵਿੱਕੀ ਚਾਹਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਪਿੰਡਾਂ, ਸ਼ਹਿਰਾਂ ਤੇ ਵਿੱਦਿਅਕ ਸੰਸਥਾਵਾਂ ਵਿਚ ਨੌਜਵਾਨਾਂ ਨਾਲ ਲਗਾਤਾਰ ਸੰਪਰਕ ਕਰਕੇ ਉਨ੍ਹਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਨੌਜਵਾਨਾਂ ਨੂੰ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਗੌਲ ਮਨਿਹਾਸ, ਹੈਰੀ ਲੁਧਿਆਣਾ, ਯਾਦਵਿੰਦਰ ਯਾਦੂ, ਸਾਹਿਲ, ਗੁਰਕੀਰਤ ਸਾਬ ਚਾਹਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਨੌਜਵਾਨ ਹਾਜ਼ਰ ਸਨ। ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਆਗੂਆਂ ਨੇ ਉਮੀਦ ਜਤਾਈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵਿੱਕੀ ਚਾਹਲ ਨੇ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਕੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ।
ਪਿਛਲੀ ਖ਼ਬਰ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਆਜ਼ਾਦੀ ਦਿਹਾੜਾ ਅਗਲੀ ਖ਼ਬਰ ਨਲੀਨਾਂ ਖੁਰਦ ਵਿਖੇ ਵੋਟ ਸੂਚੀਆਂ ਦੀ ਜਾਂਚ ਸੰਬੰਧੀ ਲਗਾਇਆ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।