17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਪਿੰਡ ਬੁਰਜ ’ਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਸੰਘੋਲ, 16 ਅਗਸਤ (ਪਰਮਵੀਰ ਸਿੰਘ ਧਨੋਆ)-ਪਿੰਡ ਬੁਰਜ ‘ਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਸਮਾਗਮ ‘ਚ ਕਾਂਗਰਸੀ ਆਗੂ ਬੀਬੀ ਅਮਨਦੀਪ ਕੌਰ ਢੋਲੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 17-08-2026
ਸੰਘੋਲ, 16 ਅਗਸਤ (ਪਰਮਵੀਰ ਸਿੰਘ ਧਨੋਆ)-ਪਿੰਡ ਬੁਰਜ ‘ਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਸਮਾਗਮ ‘ਚ ਕਾਂਗਰਸੀ ਆਗੂ ਬੀਬੀ ਅਮਨਦੀਪ ਕੌਰ ਢੋਲੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਢੋਲੇਵਾਲ ਨੇ ਕਿਹਾ ਕਿ ਪੁਰਾਤਨ ਵਿਰਸੇ ਨਾਲ ਨੌਜਵਾਨ ਪੀੜੀ ਨੂੰ ਜੋੜੇ ਰੱਖਣ ਲਈ ਇਹੋ ਜਿਹੇ ਉਪਰਾਲੇ ਕੀਤੇ ਜਾਣਾ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਪਰਮਜੀਤ ਕੌਰ ਨੇ ਕਿਹਾ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਔਰਤਾਂ ਨੇ ਪੁਰਾਤਨ ਵਿਰਾਸਤੀ ਪਹਿਰਾਵੇ ‘ਚ ਗਿੱਧੇ ਦੀਆਂ ਧਮਾਲਾਂ ਪਾਕੇ ਰੰਗ ਬੰਨ੍ਹਿਆ। ਔਰਤਾਂ ਵਿਚਕਾਰ ਕੁਰਸੀ ਦੌੜ ਮੁਕਾਬਲੇ, ਮਿਸ ਤੀਜ, ਮਿਸ ਪੰਜਾਬਣ, ਮਿਸਜ਼ ਤੀਜ, ਮਿਸਜ਼ ਪੰਜਾਬਣ ਆਦਿ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ‘ਚ ਵਿਜੇਤਾ ਐਲਾਨੀਆਂ ਔਰਤਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਧੀਆਂ ਨੂੰ ਵਿਸ਼ੇਸ਼ ਤੌਰ ‘ਤੇ ਸੰਧਾਰਾ ਤੇ ਸਨਮਾਨ ਚਿੰਨ੍ਹ ਦਿੱਤੇ ਗਏ। ਇਸ ਮੌਕੇ ਬਲਜਿੰਦਰ ਕੌਰ, ਮਨਪ੍ਰੀਤ ਕੌਰ, ਕਿਰਨ ਔਲਖ, ਕਰਨੈਲ ਕੌਰ, ਚਰਨਜੀਤ ਕੌਰ, ਜਰਨੈਲ ਸਿੰਘ, ਬਲਬੀਰ ਸਿੰਘ, ਅਰਸ਼ ਬਰਸਾਲਪੁਰ ਕਬੱਡੀ ਖਿਡਾਰੀ, ਹਰਦੀਪ ਸਿੰਘ, ਪਾਲ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਬਾਬਾ ਬੁੱਧ ਦਾਸ ਜੀ ਦੀ 59ਵੀਂ ਬਰਸੀ ਦੇ ਸਮਾਗਮ ਅੱਜ, ਤਿਆਰੀਆਂ ਮੁਕੰਮਲ-ਮਹੰਤ ਡਾ. ਆਫ਼ਤਾਬ ਸਿੰਘ ਅਗਲੀ ਖ਼ਬਰ ਬਸੀ ਪਠਾਣਾਂ ’ਚ 80ਵੇਂ ਆਜ਼ਾਦੀ ਦਿਹਾੜੇ ਮੌਕੇ ਐਸ. ਡੀ. ਐਮ. ਦੀਪਜੋਤ ਕੌਰ ਨੇ ਲਹਿਰਾਇਆ ਕੌਮੀ ਝੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।