17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੀਨੀਅਰ ਸਿਟੀਜ਼ਨ ਕੌਂਸਲ ਭਵਨ ਵਿਖੇ ਮਨਾਇਆ 80ਵਾਂ ਆਜ਼ਾਦੀ ਦਿਵਸ

ਰਾਜਪੁਰਾ, 16 ਅਗਸਤ (ਜੀ. ਪੀ.

ਅਜੀਤ ਡੈਸਕ 17-08-2026
ਰਾਜਪੁਰਾ, 16 ਅਗਸਤ (ਜੀ. ਪੀ. ਸਿੰਘ)-ਸਥਾਨਕ ਸੀਨੀਅਰ ਕੌਂਸਲ ਵਿਖੇ ਪ੍ਰਧਾਨ ਇਕਬਾਲ ਸਿੰਘ, ਸਕੱਤਰ ਜਨਰਲ ਨਰੇਸ਼ ਵਲੇਚਾ ਤੇ ਜਨਰਲ ਸਕੱਤਰ ਕਰਨੈਲ ਸਿੰਘ ਪਰਵਾਨਾ ਦੀ ਅਗਵਾਈ ’ਚ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਮਨਾਇਆ। ਇਸ ਦੌਰਾਨ ਪ੍ਰਧਾਨ ਇਕਬਾਲ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਇਕ ਪ੍ਰਭਾਵਸ਼ਾਲੀ ਸਭਿਆਚਾਰਕ ਸਮਾਰੋਹ ਵੀ ਕਰਵਾਇਆ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦਰ ਗੰਜ ਦੀਆਂ ਵਿਦਿਆਰਥਣਾਂ ਨੇ ਗਿੱਧਾ ਤੇ ਦੇਸ਼ ਭਗਤੀ ਦੇ ਗੀਤਾਂ ਦੀਆਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਉੱਥੇ ਕੌਂਸਲ ਦੇ ਬਜ਼ੁਰਗਾਂ ਨੇ ਵੀ ਦੇਸ਼ ਭਗਤੀ ਦੇ ਗੀਤ ਗਾ ਕੇ ਰੰਗ ਬੰਨ੍ਹ ਦਿੱਤਾ। ਇਸ ਦੌਰਾਨ ਅਗਸਤ ਮਹੀਨੇ ਵਿਚ ਜਨਮ ਲੈਣ ਵਾਲੇ ਬਜ਼ੁਰਗ ਮੈਂਬਰਾਂ ਨੂੰ ਸਨਮਾਨਿਤ ਕੀਤਾ। ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਇਕਬਾਲ ਸਿੰਘ ਸਭਰਵਾਲ ਨੇ ਸਾਰੇ ਮੈਂਬਰਾਂ ਤੇ ਮਹਿਮਾਨਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਸਮਾਰੋਹ ’ਚ ਸਟੇਜ ਸਕੱਤਰ ਦੀ ਸੇਵਾ ਡਾ. ਗੁਰਵਿੰਦਰ ਅਮਨ ਨੇ ਨਿਭਾਈ। ਇਸ ਮੌਕੇ ਮੀਤ ਪ੍ਰਧਾਨ ਦਾਤਾਰ ਸਿੰਘ ਭਾਟੀਆ, ਸੁਰੇਸ਼ ਕੱਕੜ, ਸ਼ਰਨਪਾਲ ਸਿੰਘ, ਰਮੇਸ਼ ਗੁਪਤਾ, ਜੇ. ਪੀ. ਚੌਹਾਨ, ਸਤੀਸ਼ ਸ਼ਰਮਾ, ਦਾਤਾਰ ਸਿੰਘ ਭਾਟੀਆ, ਅਮਰੀਕ ਸਿੰਘ, ਵੈਦ ਪ੍ਰਕਾਸ਼ ਮਦਾਨ, ਮਦਨ ਲਾਲ ਸੇਠੀ, ਜਗਦੀਸ਼ ਸਿੰਧਾਨੀ ਸਮੇਤ ਵੱਡੀ ਗਿਣਤੀ ’ਚ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਬ੍ਰਾਈਟਵੇ ਪਬਲਿਕ ਸਕੂਲ ਅਰਨੋਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।