17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਵਿਚ ਡਟ ਕੇ ਸਾਥ ਦੇਵਾਂਗੇ-ਕਿਸਾਨ ਆਗੂ

ਅਮਲੋਹ, 16 ਅਗਸਤ (ਕੇਵਲ ਸਿੰਘ)-ਕੌਮੀ ਇਨਸਾਫ਼ ਮੋਰਚਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਏ ਜਾ ਰਹੇ ਸੰਘਰਸ਼ ਤਹਿਤ 15 ਅਗਸਤ ਨੂੰ ਅਮਲੋਹ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਜਥਾ ਮੁਹਾਲੀ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਰਾਜਪਾਲ ਦੇ ਘਿਰਾਓ ਵਿਚ ਸ਼ਮੂਲੀਅਤ ਕਰਨ ਲਈ ਜਾ ਰਹੇ ਹਨ।

ਅਜੀਤ ਡੈਸਕ 17-08-2026
ਅਮਲੋਹ, 16 ਅਗਸਤ (ਕੇਵਲ ਸਿੰਘ)-ਕੌਮੀ ਇਨਸਾਫ਼ ਮੋਰਚਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਏ ਜਾ ਰਹੇ ਸੰਘਰਸ਼ ਤਹਿਤ 15 ਅਗਸਤ ਨੂੰ ਅਮਲੋਹ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਜਥਾ ਮੁਹਾਲੀ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਰਾਜਪਾਲ ਦੇ ਘਿਰਾਓ ਵਿਚ ਸ਼ਮੂਲੀਅਤ ਕਰਨ ਲਈ ਜਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ ਹੈ ਤੇ ਇਸ ਸੰਬੰਧੀ ਸਰਕਾਰਾਂ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਨੂੰ ਲਗਾਤਾਰ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਮੋਰਚੇ ਵਲੋਂ ਕੋਈ ਅਗਲਾ ਸੱਦਾ ਦਿੱਤਾ ਗਿਆ ਤਾਂ ਜਥੇਬੰਦੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਗੇ ਹੋ ਕੇ ਆਵਾਜ਼ ਬੁਲੰਦ ਕਰਨਗੇ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਲੋਂ ਕਾਰਗਿਲ ਸ਼ਹੀਦ ਭਾਗ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।