17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਜ਼ਾਦੀ ਦਿਹਾੜੇ ਮੌਕੇ ਵਿਧਾਇਕ ਗੈਰੀ ਬੜਿੰਗ ਤੇ ਕੌਂਸਲ ਪ੍ਰਧਾਨ ਹਰਪ੍ਰੀਤ ਪ੍ਰਿੰਸ ਨੇ ਲਹਿਰਾਇਆ ਤਿਰੰਗਾ

ਮੰਡੀ ਗੋਬਿੰਦਗੜ੍ਹ, 16 ਅਗਸਤ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਗੋਬਿੰਦਗੜ੍ਹ ਵਲੋਂ 80ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਸਮਾਗਮ ਦੀ ਪ੍ਰਧਾਨਗੀ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕੀਤੀ, ਜਦਕਿ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਨਗਰ ਕੌਂਸਲ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਅਤੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ। ਅਜੀਤ ਤਸਵੀਰਾਂ 17-08-2026
ਮੰਡੀ ਗੋਬਿੰਦਗੜ੍ਹ, 16 ਅਗਸਤ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਗੋਬਿੰਦਗੜ੍ਹ ਵਲੋਂ 80ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਸਮਾਗਮ ਦੀ ਪ੍ਰਧਾਨਗੀ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕੀਤੀ, ਜਦਕਿ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕੌਮੀ ਤਿਰੰਗਾ ਲਹਿਰਾਇਆ, ਜਿਸ ਉਪਰੰਤ ਪੁਲਿਸ ਦੀ ਟੁਕੜੀ ਵਲੋਂ ਤਿਰੰਗੇ ਨੂੰ ਸਨਮਾਨ ਵਜੋਂ ਸਲਾਮੀ ਦਿੱਤੀ ਗਈ। ਸਮਾਗਮ ਦੌਰਾਨ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਗੀਤਾਂ, ਨਾਚ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦੇਸ਼ ਭਗਤੀ ਦਾ ਜਜ਼ਬਾ ਪੇਸ਼ ਕੀਤਾ। ਗਾਇਕ ਨਵੀ ਖ਼ਾਨ, ਸੁਨੀਲ ਮਿੱਤਲ ਤੇ ਆਦਿ ਮਿੱਤਲ ਵਲੋਂ ਪੇਸ਼ ਕੀਤੇ ਦੇਸ਼ ਭਗਤੀ ਗੀਤਾਂ ਨੇ ਹਾਜ਼ਰੀਨ ਨੂੰ ਤਾੜੀਆਂ ਵਜਾਉਣ ਲਈ ਮਜਬੂਰ ਕਰ ਦਿੱਤਾ। ਵਿਧਾਇਕ ਗੈਰੀ ਬੜਿੰਗ ਨੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਦਾ ਨਤੀਜਾ ਹੈ, ਇਸ ਲਈ ਸਾਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੇਨ ਚੌਕ ਵਿਖੇ ਯਾਦਗਾਰੀ ਗੇਟ ਦੀ ਕਰੀਬ 20 ਲੱਖ ਰੁਪਏ ਨਾਲ ਮੁਰੰਮਤ ਕੀਤੀ ਜਾ ਰਹੀ ਹੈ, ਜਦਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਕਰੀਬ 83 ਲੱਖ ਰੁਪਏ ਦੀ ਲਾਗਤ ਨਾਲ ਟਾਈਲਾਂ ਦਾ ਕੰਮ ਚੱਲ ਰਿਹਾ ਹੈ। ਭਾਦਲਾ ਰੋਡ ਤੋਂ ਰੇਲਵੇ ਲਾਈਨ ਅਤੇ ਖੇੜੀ ਨੌਧ ਸਿੰਘ ਰੋਡ ਨੂੰ ਕਰੀਬ ਦੋ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਦੇ ਸੈਨੀਟੇਸ਼ਨ ਵਿਭਾਗ ਵਲੋਂ ਕੂੜੇ ਤੋਂ ਖਾਦ ਤਿਆਰ ਕਰਨ ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਹੱਥ ਨਾਲ ਬਣੇ ਕੱਪੜੇ ਦੇ ਬੈਗ ਵਰਤਣ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਦੇ ਅੰਤ ‘ਤੇ ਵਿਧਾਇਕ ਗੈਰੀ ਬੜਿੰਗ ਤੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਸਕੂਲੀ ਬੱਚਿਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਚੇਤਨ ਸ਼ਰਮਾ, ਸੁਪਰਡੈਂਟ ਸੈਨੀਟੇਸ਼ਨ ਸੰਦੀਪ ਕੁਮਾਰ, ਸੁਪਰਡੈਂਟ ਪ੍ਰਾਪਰਟੀ ਟੈਕਸ ਕਿਰਨਦੀਪ ਸਿੰਘ ਵਲੋਂ ਵਿਧਾਇਕ ਗੈਰੀ ਬੜਿੰਗ ਅਤੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਵਿਨੀਤ ਕੁਮਾਰ ਬਿੱਟੂ, ਕੌਂਸਲਰ ਵਿਨੋਦ ਗੁੱਜਰ, ਹਰਚੰਦ ਸਿੰਘ ਨਸਰਾਲੀ, ਬਲਜੀਤ ਕੌਰ, ਅਮਿਤ ਠਾਕੁਰ, ਬਲਕਾਰ ਸਿੰਘ, ਰਾਜੇਸ਼ ਰਾਜੂ, ਅਵਤਾਰ ਸਿੰਘ, ਤਰਨਜੀਤ ਕੌਰ ਅਤੇ ਸੁਖਦੀਪ ਸਿੰਘ ਮੰਡੇਰ ਸਮੇਤ ਜੇ. ਈ. ਗੌਰਵ ਧੀਰ, ਪੁਸ਼ਪਿੰਦਰ ਸਿੰਘ,ਇੰਸਪੈਕਟਰ ਸੰਯੋਗਤਾ, ਇੰਸਪੈਕਟਰ ਨਰੇਸ਼ ਕੁਮਾਰ ਹਾਂਡਾ, ਸੁਨੀਲ ਮਿੱਤਲ, ਇੰਸਪੈਕਟਰ ਰਜੀਵ ਕੁਮਾਰ, ਕਲਰਕ ਪੂਨਮ ਰਾਣੀ, ਹਰਪ੍ਰੀਤ ਸਿੰਘ,ਪਵਿੱਤਰ ਮੋਹਨ, ਆਮ ਆਦਮੀ ਪਾਰਟੀ ਆਗੂ ਰਣਜੀਤ ਸਿੰਘ ਪਨਾਗ, ਗੀਤਾਂਜਲੀ, ਬ੍ਰਾਹਮਣ ਸਭਾ ਦੇ ਚੇਅਰਮੈਨ ਵਰੁਣ ਸ਼ਰਮਾ, ਸੁਖਵਿੰਦਰ ਸਿੰਘ ਗੋਲਡੀ ਬੇਦੀ, ਰਮਨ ਤਾਂਗੜੀ ਪੀ. ਏ. ਵਿਧਾਇਕ ਗੈਰੀ ਬੜਿੰਗ ਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਦੀਪ ਗਰਗ ਭਾਜਪਾ ਪਟਿਆਲਾ ਦਿਹਾਤੀ (ਦੱਖਣੀ) ਦੇ ਸਹਿ-ਇੰਚਾਰਜ ਨਿਯੁਕਤ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।