ਪੰਜਾਬ ਦੇ ਸੁਤੰਤਰਤਾ ਸੰਗਰਾਮੀ ਤੇ ਉਨ੍ਹਾਂ ਦੇ ਵਾਰਿਸਾਂ ਦੀ ਫ਼ਿੱਕੀ ਰਹੀ ਆਜ਼ਾਦੀ: ਸੁਰੇਸ਼ ਅਰੋੜਾ
ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਿਸਾਂ ਨੂੰ 80ਵੇਂ ਆਜ਼ਾਦੀ ਦਿਹਾੜੇ ’ਤੇ ਪੰਜਾਬ ਸਰਕਾਰ ਪਾਸੋਂ ਬਹੁਤ ਸਾਰੀਆਂ ਉਮੀਦਾਂ ਸਨ ਕਿ ਸਰਕਾਰ ਉਨ੍ਹਾਂ ਲਈ ਕੋਈ ਵਿਸ਼ੇਸ਼ ਐਲਾਨ ਕਰੇਗੀ ਪਰ ਅਜਿਹਾ ਕੁਝ ਨਾ ਹੋਣ ਕਰਕੇ ਉਨ੍ਹਾਂ ਦੀ ਆਜ਼ਾਦੀ ਫਿੱਕੀ ਰਹੀ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਫ਼ਰੀਡਮ ਫ਼ਾਈਟਰਜ ਡੀਪੈਂਡੇਨਟਸ ਐਸੋਸੀਏਸ਼ਨ (ਰਜਿ:) 127 ਪੰਜਾਬ ਦੇ ਸੂਬਾ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪਿਛਲੇ ਸਾਡੇ ਚਾਰ ਸਾਲ ਤੋਂ ਦੇਸ਼ ਭਗਤਾਂ ਅਤੇ ਉਨ੍ਹਾਂ ਦੇ ਵਾਰਿਸਾਂ ਦੀਆਂ ਜਥੇਬੰਦੀਆਂ ਨਾਲ ਝੂਠੇ ਵਾਅਦੇ ਕਰਦੀ ਆ ਰਹੀ ਹੈ ਅਤੇ ਅਖਬਾਰਾਂ ਵਿਚ ਕੇਵਲ ਤੇ ਕੇਵਲ ਬਿਆਨਬਾਜ਼ੀ ਹੀ ਕਰ ਰਹੀ ਹੈ।
ਅਜੀਤ ਡੈਸਕ
18-08-2026