18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਸ਼ਰਾਰਤੀ ਅਨਸਰਾਂ ਤੋਂ ਸਹਿਣ ਨਹੀਂ ਹੋ ਰਹੀ : ਢਿੱਲੋਂ/ਬਰਾੜ

ਜੈਤੋ, 17 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਅਤੇ ਮਨਦੀਪ ਸਿੰਘ ਰੂਬੀ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲਗਾਤਾਰ ਮਜ਼ਬੂਤੀ ਅਤੇ ਜਥੇਬੰਦਕ ਸਰਗਰਮੀਆਂ ਸ਼ਰਾਰਤੀ ਅਨਸਰਾਂ ਤੋਂ ਸਹਿਣ ਨਹੀਂ ਹੋ ਰਹੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਤੰਤਰਿਕ ਕਦਰਾਂ-ਕੀਮਤਾਂ ਲਈ ਚਿੰਤਾਜਨਕ ਹਨ।

ਗੁਰਚੇਤ ਸਿੰਘ ਢਿੱਲੋਂ ਅਤੇ ਮਨਦੀਪ ਸਿੰਘ ਰੂਬੀ। 18-08-2026
ਜੈਤੋ, 17 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਅਤੇ ਮਨਦੀਪ ਸਿੰਘ ਰੂਬੀ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲਗਾਤਾਰ ਮਜ਼ਬੂਤੀ ਅਤੇ ਜਥੇਬੰਦਕ ਸਰਗਰਮੀਆਂ ਸ਼ਰਾਰਤੀ ਅਨਸਰਾਂ ਤੋਂ ਸਹਿਣ ਨਹੀਂ ਹੋ ਰਹੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਤੰਤਰਿਕ ਕਦਰਾਂ-ਕੀਮਤਾਂ ਲਈ ਚਿੰਤਾਜਨਕ ਹਨ। ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਹਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਕੇ ਇਸ ਪਿੱਛੇ ਕੰਮ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਗੁਰਚੇਤ ਸਿੰਘ ਢਿੱਲੋਂ ਅਤੇ ਮਨਦੀਪ ਸਿੰਘ ਰੂਬੀ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ, ਸਿੱਖ ਪੰਥ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਂਦਾ ਰਹੇਗਾ ਅਤੇ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਜਾਂ ਹਮਲੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੇ ਹੌਂਸਲੇ ਨੂੰ ਕਮਜ਼ੋਰ ਨਹੀਂ ਕਰ ਸਕਦੇ।
ਪਿਛਲੀ ਖ਼ਬਰ ਸਿੰਕਦਰ ਸਿੰਘ ਗਿੱਲ ਤੇ ਰਾਜਪਾਲ ਸਿੰਘ ਬਰਾੜ ਆਜ਼ਾਦੀ ਦਿਹਾੜੇ ’ਤੇ ਹੌਲਦਾਰ ਗੁਰਸੇਵਕ ਸਿੰਘ ਸਨਮਾਨਿਤ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।