19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਜ਼ਾਦੀ ਦਿਵਸ ਮੌਕੇ ਖਮਾਣੋਂ ਕੋਰਟ ਕੰਪਲੈਕਸ ’ਚ ਬੂਟੇ ਲਗਾਏ

ਖਮਾਣੋਂ, 18 ਅਗਸਤ (ਜੋਗਿੰਦਰ ਪਾਲ)-ਆਜ਼ਾਦੀ ਦਿਵਸ ਮੌਕੇ ਖਮਾਣੋਂ ਕੋਰਟ ਕੰਪਲੈਕਸ ਵਿਖੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਿਆਂ ਨਿਵੇਕਲੀ ਪਹਿਲ ਕੀਤੀ ਗਈ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਾਉ ਸਿੰਘ ਗਿੱਲ ਦੀ ਅਗਵਾਈ ਹੇਠ ਕੋਰਟ ਕੰਪਲੈਕਸ ਵਿਚ 80 ਬੂਟੇ ਲਗਾਏ ਗਏ। ਇਸ ਮੌਕੇ ਵਾਤਾਵਰਨ ਨੂੰ ਸ਼ੁੱਧ ਤੇ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੰਦੇਸ਼ ਦਿੱਤਾ ਗਿਆ।

ਅਜੀਤ ਡੈਸਕ 19-08-2026
ਖਮਾਣੋਂ, 18 ਅਗਸਤ (ਜੋਗਿੰਦਰ ਪਾਲ)-ਆਜ਼ਾਦੀ ਦਿਵਸ ਮੌਕੇ ਖਮਾਣੋਂ ਕੋਰਟ ਕੰਪਲੈਕਸ ਵਿਖੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਿਆਂ ਨਿਵੇਕਲੀ ਪਹਿਲ ਕੀਤੀ ਗਈ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਾਉ ਸਿੰਘ ਗਿੱਲ ਦੀ ਅਗਵਾਈ ਹੇਠ ਕੋਰਟ ਕੰਪਲੈਕਸ ਵਿਚ 80 ਬੂਟੇ ਲਗਾਏ ਗਏ। ਇਸ ਮੌਕੇ ਵਾਤਾਵਰਨ ਨੂੰ ਸ਼ੁੱਧ ਤੇ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹੇ ਤੇ ਸੈਸ਼ਨ ਜੱਜ ਗਿੱਲ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਤੇ ਕੁਦਰਤੀ ਸੰਤੁਲਨ ਨੂੰ ਬਣਾਈ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਇਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਸੰਸਥਾਵਾਂ ਤੇ ਆਲੇ-ਦੁਆਲੇ ਖਾਲੀ ਥਾਵਾਂ ’ਤੇ ਬੂਟੇ ਲਗਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਤੇ ਹਰਿਆ-ਭਰਿਆ ਵਾਤਾਵਰਨ ਯਕੀਨੀ ਬਣਾਉਣ। ਇਸ ਮੌਕੇ ਰਮੇਸ਼ ਕੁਮਾਰ ਸਬ-ਡਿਵੀਜ਼ਨਲ ਸੀਨੀਅਰ ਮੈਜਿਸਟਰੇਟ, ਪਪਨੀਤ ਜੂਨੀਅਰ ਮੈਜਿਸਟਰੇਟ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਖਦੀਪ ਸਿੰਘ ਸਿੱਧੂ, ਐਡਵੋਕੇਟ ਰੁਪਿੰਦਰ ਸਿੰਘ ਰਾਮਗੜ੍ਹ ਤੇ ਹੋਰ ਵਕੀਲਾਂ ਨੇ ਵੀ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਜੀ. ਪੀ. ਸੀ. ਵਿਖੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅਮਲੋਹ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦਿਖਾ ਕੇ ਕੀਤਾ ਰਵਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।