19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬੋਹੜ ਸਾਹਿਬ ਚਾਸਵਾਲ ਵਿਖੇ ਹੋਣ ਵਾਲੇ ਧਾਰਮਿਕ ਸਮਾਗਮ ਸੰਬੰਧੀ ਹੋਈ ਮੀਟਿੰਗ

ਭਾਦਸੋਂ, 18 ਅਗਸਤ (ਗੁਰਬਖਸ ਸਿੰਘ ਵੜੈਚ)-ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ 27, 28 ਅਗਸਤ ਨੂੰ ਹੋਣ ਵਾਲੇ ਸਮਾਗਮ ਸੰਬੰਧੀ ਇਕ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ। ਜਿਸ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਮੈਂਬਰ, ਸਰਪੰਚ ਅੰਗਰੇਜ ਸਿੰਘ, ਸਾਬਕਾ ਸਰਪੰਚ ਦੇ ਪੁੱਤਰ ਸੁਖਜਿੰਦਰ ਸਿੰਘ ਖੱਟੜਾ, ਸੁਸਾਇਟੀ ਪ੍ਰਧਾਨ ਬਲਵੀਰ ਸਿੰਘ ਖੱਟੜਾ ਅਤੇ ਪਿੰਡ ਦੇ ਨੌਜਵਾਨ ਹਾਜ਼ਰ ਹੋਏ।

ਅਜੀਤ ਡੈਸਕ 19-08-2026
ਭਾਦਸੋਂ, 18 ਅਗਸਤ (ਗੁਰਬਖਸ ਸਿੰਘ ਵੜੈਚ)-ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ 27, 28 ਅਗਸਤ ਨੂੰ ਹੋਣ ਵਾਲੇ ਸਮਾਗਮ ਸੰਬੰਧੀ ਇਕ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ। ਜਿਸ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਮੈਂਬਰ, ਸਰਪੰਚ ਅੰਗਰੇਜ ਸਿੰਘ, ਸਾਬਕਾ ਸਰਪੰਚ ਦੇ ਪੁੱਤਰ ਸੁਖਜਿੰਦਰ ਸਿੰਘ ਖੱਟੜਾ, ਸੁਸਾਇਟੀ ਪ੍ਰਧਾਨ ਬਲਵੀਰ ਸਿੰਘ ਖੱਟੜਾ ਅਤੇ ਪਿੰਡ ਦੇ ਨੌਜਵਾਨ ਹਾਜ਼ਰ ਹੋਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਗੁਰਸੇਵਕ ਸਿੰਘ, ਹਰਜਿੰਦਰ ਸਿੰਘ, ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ 27 ਅਤੇ 28 ਅਗਸਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਲਾਧੋ ਦਿਵਸ ਅਤੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਦੀ ਯਾਦ ਨੂੰ ਸਮਰਪਿਤ ਦੋ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ’ਚ ਸੰਤ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ, ਸੰਤ ਬਾਬਾ ਕਰਤਾਰ ਸਿੰਘ ਨੀਲਧਾਰੀ ਸ੍ਰੰਪਦਾਇ ਦਿੱਲੀ ਵਾਲੇ, ਸੰਤ ਬਾਬਾ ਜਗਤਾਰ ਸਿੰਘ ਅਲ਼ੌਹਰਾ ਸਾਹਿਬ, ਭਾਈ ਅਮਰਜੀਤ ਸਿੰਘ ਫਰੀਦਪੁਰ ਵਾਲੇ, ਭਾਈ ਸੁਖਚੈਨ ਸਿੰਘ ਕਾਕੜਾ ਵਾਲੇ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਦੀਵਾਨ ਦਾ ਸਮਾਂ ਰਾਤ 7 ਵਜੇ ਤੋਂ 10 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੇ ਸੰਬੰਧੀ ਪੁਖਤਾ ਪ੍ਰਬੰਧਾਂ ਦੇ ਲਈ ਇਸ ਮੀਟਿੰਗ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆ ਜਾ ਰਹੀਆਂ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਦਿਕਤ ਨਾ ਆਵੇ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਗੋਲਡੀ, ਗੁਰਮੇਲ ਸਿੰਘ ਖੱਟੜਾ, ਗੁਰਦੀਪ ਸਿੰਘ, ਦਰਸ਼ਨ ਸਿੰਘ ਖਾਲਸਾ, ਬਲਵਿੰਦਰ ਸਿੰਘ ਮਾਨ, ਸੁਖਜਿੰਦਰ ਸਿੰਘ ਖੱਟੜਾ, ਗੁਰਮੁੱਖ ਸਿੰਘ ਖੱਟੜਾ, ਸਤਗੁਰ ਸਿੰਘ, ਤੇਜਿੰਦਰ ਸਿੰਘ, ਲਖਵਿੰਦਰ ਸਿੰਘ ਬੰਟੀ, ਸਾਹਿਬਜੋਤ ਸਿੰਘ, ਹਰਦੀਪ ਸਿੰਘ, ਗੁਰਜਿੰਦਰ ਸਿੰਘ, ਸਰਵਿੰਦਰ ਸਿੰਘ, ਸਤਨਾਮ ਸਿੰਘ ਕੌਂਸਲਰ, ਗੁਰਿੰਦਰ ਸਿੰਘ, ਨਰਦੇਵ ਸਿੰਘ, ਰਿੰਕੂ, ਜਸ਼ਨਦੀਪ ਸਿੰਘ, ਤਜਿੰਦਰ ਸਿੰਘ, ਅਜੇਪਾਲ ਸਿੰਘ, ਜੋਬਨਪਾਲ ਸਿੰਘ, ਸੇਵਕ ਸਿੰਘ, ਰਣਵੀਰ ਸਿੰਘ, ਅਮ੍ਰਿਤਪਾਲ ਸਿੰਘ ਵੀ ਹਾਜਰ ਸਨ।
ਪਿਛਲੀ ਖ਼ਬਰ ਨਿਗਮ ਚੋਣਾਂ ’ਚ ਭਾਜਪਾ ਉਮੀਦਵਾਰਾਂ ਨਾਲ ਧੱਕਾ ਹੋਣ ਦੀ ਗੱਲ ਸਹੀ ਸਾਬਿਤ ਹੋਈ-ਵਿਜੇ ਕੁਮਾਰ ਕੂਕਾ ਅਗਲੀ ਖ਼ਬਰ ਪਟਿਆਲਾ ਜ਼ਿਲ੍ਹਾ ਅੰਡਰ-15 ਲੜਕੀਆਂ ਦੀ ਕ੍ਰਿਕਟ ਟੀਮ ਲਈ ਟਰਾਇਲ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।