19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਸਰਹਿੰਦ ਸ਼ਹਿਰ ਵਿਖੇ ਯੂਥ ਆਗੂ ਗੁਰਤੇਜ ਸਿੰਘ ਭਾਗਨਪੁਰ, ਸੰਦੀਪ ਸਿੰਘ ਲਵਲੀ, ਗੁਰਦੇਵ ਸਿੰਘ ਡੇਰਾ ਮੀਰ ਮੀਰਾਂ, ਡਾ.

ਅਜੀਤ ਡੈਸਕ 19-08-2026
ਫ਼ਤਹਿਗੜ੍ਹ ਸਾਹਿਬ, 18 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਸਰਹਿੰਦ ਸ਼ਹਿਰ ਵਿਖੇ ਯੂਥ ਆਗੂ ਗੁਰਤੇਜ ਸਿੰਘ ਭਾਗਨਪੁਰ, ਸੰਦੀਪ ਸਿੰਘ ਲਵਲੀ, ਗੁਰਦੇਵ ਸਿੰਘ ਡੇਰਾ ਮੀਰ ਮੀਰਾਂ, ਡਾ. ਸੋਮਨਾਥ ਅਤੇ ਜਗਵੀਰ ਸਿੰਘ ਤਰਖੇੜੀ ਦੇ ਯਤਨਾ ਸਦਕਾ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਹਰਬੰਸ ਲਾਲ ਨੇ ਨੌਜਵਾਨਾਂ ਨੂੰ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਵੀ ਨਿਭਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਸਕਾਰਾਤਮਿਕ ਸੋਚ, ਅਨੁਸ਼ਾਸਨ ਅਤੇ ਮਿਹਨਤ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਡਾ. ਲਾਲ ਨੇ ਕਿਹਾ ਕਿ ਯੁਵਾ ਦਿਵਸ ਤੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿਚ ਲਗਾ ਕੇ ਸਮਾਜ ਵਿਚ ਬਹੁਤ ਵੱਡਾ ਅਤੇ ਵਧੀਆ ਬਦਲਾਅ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸੱਚੀ-ਸੁੱਚੀ ਸਮਾਜ ਸੇਵਾ, ਕੁਦਰਤੀ ਵਾਤਾਵਰਨ ਦੀ ਸਾਂਭ ਸੰਭਾਲ, ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਦੇਸ਼ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਗੁਰਤੇਜ ਸਿੰਘ ਭਾਗਨਪੁਰ, ਸੁਖਪ੍ਰੀਤ ਸਿੰਘ ਜਮੀਤਗੜ੍ਹ, ਸ਼ਿਵਜੋਤ ਸਿੰਘ, ਅਰਸ਼ ਮਹਾਦੀਆਂ, ਡਾ ਅਸ਼ੋਕ ਕੁਮਾਰ ਬੰਗਾਲੀ, ਜਸ਼ਨ, ਆਕਾਸ਼ ਭਾਗਨਪੁਰ, ਵਿਕਰਮ, ਗੁਰਦੀਪ ਸਿੰਘ ਭਾਗਨਪੁਰ, ਮਨਦੀਪ ਸਿੰਘ, ਸੁਰਜੀਤ ਸਿੰਘ ਪੀਰ ਜੈਨ, ਮੇਜਰ ਸਿੰਘ ਡੂਮਛੇੜੀ, ਗੁਰਿੰਦਰ ਸਿੰਘ ਗੁਰੂ, ਸੁਖਵੀਰ ਸਿੰਘ ਚੌਰਵਾਲਾ ਤੇ ਪ੍ਰਭਜੋਤ ਸਿੰਘ ਬੋਰਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਹੇੜੀ ਵਿਖੇ ਰਾਜੂ ਖੰਨਾ ਵਲੋਂ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਭੇਟ ਅਗਲੀ ਖ਼ਬਰ ਨਿਗਮ ਚੋਣਾਂ ’ਚ ਭਾਜਪਾ ਉਮੀਦਵਾਰਾਂ ਨਾਲ ਧੱਕਾ ਹੋਣ ਦੀ ਗੱਲ ਸਹੀ ਸਾਬਿਤ ਹੋਈ-ਵਿਜੇ ਕੁਮਾਰ ਕੂਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।