21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੌਸਮੀ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੀਟਿੰਗ

ਜਖਵਾਲੀ, 19 ਅਗਸਤ (ਨਿਰਭੈ ਸਿੰਘ)-ਸੀ. ਐਚ.

ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਸੁਰਿੰਦਰ ਸਿੰਘ ਮੀਟਿੰਗ ਕਰਦੇ ਹੋਏ। ਤਸਵੀਰ: ਕਰਨ 20-08-2026
ਜਖਵਾਲੀ, 19 ਅਗਸਤ (ਨਿਰਭੈ ਸਿੰਘ)-ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਮੌਸਮੀ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਡਾ. ਸੁਰਿੰਦਰ ਸਿੰਘ ਵਲੋਂ ਕੀਤੀ ਗਈ। ਮੀਟਿੰਗ ਦਾ ਮੁੱਖ ਵਿਸ਼ਾ ਮਲੇਰੀਆ ਐਲੀਮੀਨੇਸ਼ਨ ਦੇ ਨਾਲ-ਨਾਲ ਮੌਸਮੀ ਬਿਮਾਰੀਆਂ ਜਿਵੇਂ ਕਿ ਡੇਂਗੂ, ਚਿਕਨਗੁਨੀਆ, ਹੈਜਾ ਅਤੇ ਮਲੇਰੀਆ ਦੀ ਰੋਕਥਾਮ ਅਤੇ ਕੰਟਰੋਲ ਕਰਨਾ ਸੀ। ਇਸ ਦੌਰਾਨ ਮਲੇਰੀਆ ਐਲੀਮੀਨੇਸ਼ਨ ਅਤੇ ਰਿਕਾਰਡ ਮੈਨਟੇਨ ਕਰਨ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਕਰਮਚਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਮਲੇਰੀਆ ਦੇ ਸ਼ੱਕੀ ਮਾਮਲਿਆਂ ਦੀ ਸਮੇਂ ਸਿਰ ਪਛਾਣ, ਜਾਂਚ ਅਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਲੋਕਾਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਇਹ ਵੀ ਕਿਹਾਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਦੌਰਾਨ ਸਿਹਤ ਕਰਮਚਾਰੀਆਂ ਵਲੋਂ ਘਰਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਮੱਛਰਾਂ ਦੇ ਲਾਰਵੇ ਦੀ ਜਾਂਚ, ਲਾਰਵਾ ਸਰੋਤਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਨਸ਼ਟ ਕਰਨ ਦੀ ਕਾਰਵਾਈ ਕੀਤੀ ਜਾਂਦੀ ਹੈ। ਇਸ ਦੇ ਨਾਲ ਲੋਕਾਂ ਨੂੰ ਘਰਾਂ ਵਿਚ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ, ਪੁਰਾਣੇ ਬਰਤਨਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਨਿਯਮਤ ਸਫ਼ਾਈ ਰੱਖਣ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਮੌਸਮੀ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰਾਂ ਵਿਚ ਨਿਯਮਤ ਤੌਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਨ ਅਤੇ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ, ਸੱਪ ਦੇ ਕੱਟਣ,ਕੁੱਤੇ ਦੇ ਕੱਟਣ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਬੁਖ਼ਾਰ ਜਾਂ ਹੋਰ ਲੱਛਣ ਹੋਣ ਦੀ ਸੂਰਤ ਵਿਚ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਡਾ. ਮਨੋਹਰ ਦੇ ਸਮਰਥਕਾਂ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਦਾ ਥਾਂ-ਥਾਂ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵੱਖ-ਵੱਖ ਖੇਤਰਾਂ ’ਚ ਅੱਗੇ ਵਧਣਾ ਸਿੱਖਿਆ ਸੁਧਾਰ ਦਾ ਪ੍ਰਤੱਖ ਪ੍ਰਮਾਣ-ਐਡਵੋਕੇਟ ਲਖਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।