21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਮਾਤਾ ਗੁਜਰੀ ਕਾਲਜ ਵਿਖੇ ਲਗਾਏ ਬੂਟੇ

ਫ਼ਤਹਿਗੜ੍ਹ ਸਾਹਿਬ, 20 ਅਗਸਤ (ਪੱਤਰ ਪ੍ਰੇਰਕ)-‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਲੋਂ ਮਾਤਾ ਗੁਜਰੀ ਕਾਲਜ ਵਿਖੇ ਕਾਲਜ ਪ੍ਰਬੰਧਕਾਂ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਬੂਟੇ ਲਗਾਏ ਗਏ।

ਅਜੀਤ ਡੈਸਕ 21-08-2026
ਫ਼ਤਹਿਗੜ੍ਹ ਸਾਹਿਬ, 20 ਅਗਸਤ (ਪੱਤਰ ਪ੍ਰੇਰਕ)-‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਲੋਂ ਮਾਤਾ ਗੁਜਰੀ ਕਾਲਜ ਵਿਖੇ ਕਾਲਜ ਪ੍ਰਬੰਧਕਾਂ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਬੂਟੇ ਲਗਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਆ ਸਕੱਤਰ ਇੰਜੀ. ਸੁਖਮਿੰਦਰ ਸਿੰਘ, ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਡਾ. ਬਿਕਰਮਜੀਤ ਸਿੰਘ ਸੰਧੂ ਵਲੋਂ ਸਾਂਝੇ ਰੂਪ ਵਿਚ ਬੂਟਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਕਤ ਸ਼ਖ਼ਸੀਅਤਾਂ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਅਦਾਰਾ ‘ਅਜੀਤ’ ਵਲੋਂ ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਹਰਿਆਵਲ ਲਹਿਰ ਸ਼ੁਰੂ ਕੀਤੀ ਗਈ ਸੀ, ਇਸੇ ਮੁਹਿੰਮ ਅਧੀਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਲੱਖਾਂ ਬੂਟੇ ਲਗਾਏ ਗਏ ਸਨ। ਜਿਨ੍ਹਾਂ ’ਚੋਂ ਜ਼ਿਆਦਾਤਰ ਬੂਟੇ ਦਰੱਖ਼ਤ ਬਣ ਕੇ ਸਾਨੂੰ ਠੰਢੀਆਂ ਛਾਵਾਂ ਤੇ ਤਾਜ਼ਾ ਵਾਤਾਵਰਨ ਪ੍ਰਦਾਨ ਕਰ ਰਹੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਹੋਣਾ ਇਸ ਉਪਰਾਲੇ ਨੂੰ ਹੋਰ ਵੀ ਮਹੱਤਵਪੂਰਨ ਬਣਾਉਂਦਾ ਹੈ ਕਿਉਂਕਿ ਇਸ ਮੁਹਿੰਮ ਰਾਹੀਂ ਸਮਾਜ ਨੂੰ ਵਾਤਾਵਰਨ ਦੀ ਸੰਭਾਲ ਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਡਾ. ਬਰਜਿੰਦਰ ਸਿੰਘ ਹਮਦਰਦ ਹਮੇਸ਼ਾ ਬੇਖ਼ੌਫ਼ ਹੋ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਪੱਖ ਪੂਰਦੇ ਹੋਏ ਵੱਖ-ਵੱਖ ਮੁੱਦਿਆਂ ਨੂੰ ਬੜੀ ਦ੍ਰਿੜ੍ਹਤਾ ਨਾਲ ਉਠਾਉਂਦੇ ਹਨ ਅਤੇ ਉਨ੍ਹਾਂ ਦੁਆਰਾ ਅਜੀਤ ਦੇ ਮੁੱਖ ਸੰਪਾਦਕ ਵਜੋਂ ਪੰਜਾਬੀ ਜਗਤ ਲਈ ਕੀਤੀ ਜਾ ਰਹੀ ਸੇਵਾ ਸਮਾਜ ਨੂੰ ਚੁਨੌਤੀਆਂ ’ਚ ਉੱਭਰਨ ਲਈ ਮਾਰਗ ਦਰਸ਼ਨ ਦਿੰਦੀ ਰਹੇਗੀ। ਇਸ ਮੌਕੇ ਉਪ ਦਫ਼ਤਰ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਇਸ ਮੁਹਿੰਮ ਵਿਚ ਸਹਿਯੋਗ ਕਰਨ ਬਦਲੇ ਮਾਤਾ ਗੁਜਰੀ ਕਾਲਜ ਦੇ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਡਾ. ਨੈਨਾ ਖੁੱਲਰ, ਪ੍ਰੋ. ਰਵਿੰਦਰ ਕੌਰ, ਡਾ. ਪੁਸ਼ਪਿੰਦਰ ਸਿੰਘ, ਡਾ. ਹਰਗੁਣਪ੍ਰੀਤ ਸਿੰਘ, ਪ੍ਰੋ. ਭਗਵੰਤ ਸਿੰਘ ਤੋਂ ਇਲਾਵਾ ਸੀਨੀਅਰ ਪੱਤਰਕਾਰ ਹਰਪ੍ਰੀਤ ਸਿੰਘ ਗਿੱਲ, ਮਨਪ੍ਰੀਤ ਸਿੰਘ, ਕੇਵਲ ਸਿੰਘ, ਜਗਮੀਤ ਸਿੰਘ, ਜਤਿੰਦਰ ਸਿੰਘ ਰਾਠੌਰ, ਕਰਨ ਸ਼ਰਮਾ, ਗੁਰਨਾਮ ਸਿੰਘ ਚੀਨਾ, ਜਗਵੀਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਜੂਆ ਖੇਡਦੇ 5 ਵਿਅਕਤੀ ਕਾਬੂ ਅਗਲੀ ਖ਼ਬਰ ਰੰਗਲਾ ਪੰਜਾਬ ਮੁਹਿੰਮ ਤਹਿਤ ਬਲਾਕ ਖੇੜਾ ਦੇ 28 ਪਿੰਡਾਂ ਦਾ 1.71 ਕਰੋੜ ਰੁਪਏ ਨਾਲ ਹੋਵੇਗਾ ਸਰਬਪੱਖੀ ਵਿਕਾਸ-ਵਿਧਾਇਕ ਲਖਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।