21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਲਗਾਏ ਬੂਟੇ

ਫ਼ਤਹਿਗੜ੍ਹ ਸਾਹਿਬ, 20 ਅਗਸਤ (ਪੱਤਰ ਪ੍ਰੇਰਕ)-‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਘੋੜਾ ਅਕੈਡਮੀ ਵਿਚ ਬੂਟੇ ਲਗਾ ਕੇ ਮਨਾਇਆ।

ਅਜੀਤ ਡੈਸਕ 21-08-2026
ਫ਼ਤਹਿਗੜ੍ਹ ਸਾਹਿਬ, 20 ਅਗਸਤ (ਪੱਤਰ ਪ੍ਰੇਰਕ)-‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਘੋੜਾ ਅਕੈਡਮੀ ਵਿਚ ਬੂਟੇ ਲਗਾ ਕੇ ਮਨਾਇਆ। ਇਸ ਮੌਕੇ ਮੂਲ ਮੰਤਰ ਦਾ ਜਾਪ ਕਰਕੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਤੇ ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਲੋੋਂ ਬੂਟਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ। ਉਕਤ ਸ਼ਖ਼ਸੀਅਤਾਂ ਨੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਡਾ. ਹਮਦਰਦ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਪਲੀਤ ਹੋ ਰਹੇ ਵਾਤਾਵਰਨ ਨੂੰ ਮੁੜ ਹਰਿਆ-ਭਰਿਆ ਬਣਾਉਣ ਲਈ ਇਹੋ ਜਿਹੇ ਦਿਹਾੜਿਆਂ ਮੌਕੇ ਵੱਧ ਤੋਂ ਵੱਧ ਬੂਟੇ ਲਗਾਉਣਾ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਦਾ ਪ੍ਰਣ ਲੈਣਾ ਚਾਹੀਦਾ ਹੈ। ਕਿਉਂਕਿ ਪਿਛਲੇ ਕੁਝ ਸਮੇਂ ਤੋਂ ਹਰੇ-ਭਰੇ ਰੁੱਖਾਂ ਦੀ ਤੇਜ਼ੀ ਨਾਲ ਹੋਈ ਕਟਾਈ ਦੇ ਸਿੱਟੇ ਵਜੋਂ ਅੱਜ ਤਪਸ਼ ਵੱਧ ਗਈ ਹੈ ਅਤੇ ਵਾਤਾਵਰਨ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ। ਇਸ ਮੌਕੇ ਉਪ ਦਫ਼ਤਰ ਦੇ ਇੰਚਾਰਜ ਬਲਜਿੰਦਰ ਸਿੰਘ ਤੇ ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ ਬਤਰਾ ਨੇ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਸਮੁੱਚੇ ‘ਅਜੀਤ’ ਪਰਿਵਾਰ ਨੂੰ ਵਧਾਈ ਦਿੰਦਿਆਂ ਇਸ ਮਹਾਨ ਕਾਰਜ ਵਿਚ ਵਿਚ ਯੋਗਦਾਨ ਪਾਉਣ ਵਾਲੀਆਂ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਪ ਦਫ਼ਤਰ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖੁਸ਼ੀ ਵਿਚ 21 ਅਗਸਤ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਬੂਟਿਆਂ ਦਾ ਲੰਗਰ ਲਗਾ ਕੇ ਸੰਗਤਾਂ ਨੂੰ ਹਰੇ ਪ੍ਰਸ਼ਾਦ ਦੇ ਰੂਪ ਵਿਚ 3 ਹਜ਼ਾਰ ਦੇ ਕਰੀਬ ਬੂਟੇ ਵੰਡੇ ਜਾਣਗੇ, ਜਿਸ ਵਿਚ ਹਾਅ ਦਾ ਨਾਅਰਾ ਚੇਤਨਾ ਮੰਚ ਦਾ ਵਿਸ਼ੇਸ਼ ਸਹਿਯੋਗ ਰਹੇਗਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਵਿੰਦਰ ਸਿੰਘ ਬੱਬਲ, ਪੱਤਰਕਾਰ ਹਰਪ੍ਰੀਤ ਸਿੰਘ ਗਿੱਲ, ਮਨਪ੍ਰੀਤ ਸਿੰਘ, ਕੇਵਲ ਸਿੰਘ, ਜਗਮੀਤ ਸਿੰਘ, ਜਤਿੰਦਰ ਸਿੰਘ ਰਾਠੌਰ, ਕਰਨ ਸ਼ਰਮਾ, ਮਨਮੋਹਨ ਸਿੰਘ ਕਲੇਰ, ਰਾਜਿੰਦਰ ਸ਼ਰਮਾ, ਗੁਰਨਾਮ ਸਿੰਘ ਚੀਨਾ, ਜਗਵੀਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਦਾਰਾ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਘੋੜਾ ਅਕੈਡਮੀ ਵਿਚ ਲਗਾਏ... ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਜੂਆ ਖੇਡਦੇ 5 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।