ਅਦਾਰਾ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਮੌਕੇ ਘੋੜਾ ਅਕੈਡਮੀ ਵਿਚ ਲਗਾਏ ਬੂਟੇ
ਫ਼ਤਹਿਗੜ੍ਹ ਸਾਹਿਬ, 20 ਅਗਸਤ (ਪੱਤਰ ਪ੍ਰੇਰਕ)-‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਲੋਂ ਵੱਖ-ਵੱਖ ਵਿੱਦਿਅਕ ਤੇ ਧਾਰਮਿਕ ਸੰਸਥਾਵਾਂ ਦੇ ਵਿਹੜੇ ਵਿਚ ਬੂਟੇ ਲਗਾ ਕੇ ਮਨਾਇਆ, ਜਿਸ ਦੌਰਾਨ ਉਪ ਦਫ਼ਤਰ ਦੇ ਇੰਚਾਰਜ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਘੋੜਾ ਅਕੈਡਮੀ ਵਿਚ ਮੂਲ ਮੰਤਰ ਦਾ ਜਾਪ ਕਰਕੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ।
ਫ਼ਤਹਿਗੜ੍ਹ ਸਾਹਿਬ, 20 ਅਗਸਤ (ਪੱਤਰ ਪ੍ਰੇਰਕ)-‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਲੋਂ ਵੱਖ-ਵੱਖ ਵਿੱਦਿਅਕ ਤੇ ਧਾਰਮਿਕ ਸੰਸਥਾਵਾਂ ਦੇ ਵਿਹੜੇ ਵਿਚ ਬੂਟੇ ਲਗਾ ਕੇ ਮਨਾਇਆ, ਜਿਸ ਦੌਰਾਨ ਉਪ ਦਫ਼ਤਰ ਦੇ ਇੰਚਾਰਜ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਘੋੜਾ ਅਕੈਡਮੀ ਵਿਚ ਮੂਲ ਮੰਤਰ ਦਾ ਜਾਪ ਕਰਕੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਉਪ ਦਫ਼ਤਰ ਦੀ ਸਮੁੱਚੀ ਟੀਮ ਵਲੋਂ ਸੰਗਤੀ ਰੂਪ ਵਿਚ ਡਾ. ਬਰਜਿੰਦਰ ਸਿੰਘ ਹਮਦਰਦ ਅਤੇ ਅਦਾਰਾ ਅਜੀਤ ਦੀ ਚੜ੍ਹਦੀਕਲਾ ਲਈ ਅਰਦਾਸ ਕਰਵਾਈ ਗਈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਤ੍ਰਿਵੇਣੀ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਅਤੇ ਜਗਦੀਪ ਸਿੰਘ ਚੀਮਾ ਨੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਡਾ. ਹਮਦਰਦ ਇਕ ਨੇਕ, ਸੂਝਵਾਨ ਤੇ ਸਾਫ਼-ਸੁਥਰੀ ਸ਼ਖ਼ਸੀਅਤ ਦੇ ਮਾਲਕ ਹਨ। ਉਹ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਅਲੰਬਰਦਾਰ ਹਨ, ਜਿਨ੍ਹਾਂ ਨੇ ਆਪਣੀ ਕਲਮ ਅਤੇ ਪੱਤਰਕਾਰੀ ਰਾਹੀਂ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹਮੇਸ਼ਾ ਬੁਲੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਬਰਜਿੰਦਰ ਸਿੰਘ ਹਮਦਰਦ ਜੀ ਨੇ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਜਨਮ ਦਿਨ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨਾ ਇਕ ਬਹੁਤ ਹੀ ਸਾਰਥਿਕ ਉਪਰਾਲਾ ਹੈ। ਅੱਜ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਤੇ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੁਹਿੰਮ ਵਿਚ ਹਾਅ ਦਾ ਨਾਅਰਾ ਚੇਤਨਾ ਮੰਚ ਵਲੋਂ ਵਡਮੁੱਲਾ ਯੋਗਦਾਨ ਪਾਇਆ। ਇਸ ਮੌਕੇ ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ, ਹਰਪ੍ਰੀਤ ਸਿੰਘ ਗਿੱਲ, ਮਨਪ੍ਰੀਤ ਸਿੰਘ, ਕੇਵਲ ਸਿੰਘ, ਜਗਮੀਤ ਸਿੰਘ, ਜਤਿੰਦਰ ਸਿੰਘ ਰਾਠੌਰ, ਕਰਨ ਸ਼ਰਮਾ, ਮਨਮੋਹਨ ਸਿੰਘ ਕਲੇਰ, ਰਾਜਿੰਦਰ ਸ਼ਰਮਾ, ਗੁਰਨਾਮ ਸਿੰਘ ਚੀਨਾ, ਜਗਵੀਰ ਸਿੰਘ, ਗੁਰਿੰਦਰ ਸਿੰਘ, ਮਾਸਟਰ ਬਲਵੰਤ ਸਿੰਘ ਟਿਵਾਣਾ, ਜਸਪਾਲ ਸਿੰਘ ਢੀਂਡਸਾ, ਸੰਦੀਪ ਸਿੰਘ ਲਵਲੀ, ਓਮ ਪ੍ਰਕਾਸ਼ ਸਚਦੇਵਾ, ਡਾ. ਗੁਰਨਾਮ ਸਿੰਘ ਖਾਨਪੁਰ, ਗੁਰਤੇਜ ਸਿੰਘ ਭਾਗਨਪੁਰ, ਬਲਦੇਵ ਸਿੰਘ ਚੋਰਵਾਲਾ, ਮੋਹਣ ਸਿੰਘ ਚੁੰਨੀ, ਗੁਰਦਿੱਤ ਸਿੰਘ ਡੇਰਾ ਮੀਰ ਮੀਰਾ, ਦਰਸ਼ਨ ਸਿੰਘ ਕੋਟਲਾ ਵਜਵਾੜਾ, ਸੁੱਚਾ ਖਾਨ ਮਹਾਦੀਆਂ ਵੀ ਹਾਜ਼ਰ ਸਨ।