21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਹੀਰਾ ਇਨਕਲੇਵ ਪੁੱਡਾ ਵਿਖੇ ਤੀਆਂ ਦਾ ਮੇਲਾ ਮਨਾਇਆ

ਨਾਭਾ 20 ਅਗਸਤ (ਵਰਿੰਦਰ ਵਰਮਾ)-ਹੀਰਾ ਇਨਕਲੇਵ ਪੁੱਡਾ ਪਾਰਕ ਨੰਬਰ 1 ਵਿਖੇ ਤੀਆਂ ਦਾ ਤਿਉਹਾਰ ਤਰੂ ਗੋਇਲ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਇਆ, ਜਿਸ ਵਿਚ ਤਰੂ ਗੋਇਲ ਨੇ ਕਿਹਾ ਕਿ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ, ਪ੍ਰਫੁੱਲਤ ਕਰਨ ਤੇ ਨਵੀਂ ਪੀੜ੍ਹੀ ਨੂੰ ਇਸ ਨਾਲ ਜੋੜਨ ਦੇ ਉਦੇਸ਼ ਨਾਲ ਤੀਆਂ ਦਾ ਮੇਲਾ ਬੜੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਉਨ੍ਹਾਂ ਪੰਜਾਬੀ ਵਿਰਸੇ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਪਣੀ ਮਾਂ-ਬੋਲੀ, ਸੱਭਿਆਚਾਰ, ਰਵਾਇਤਾਂ ਤੇ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣਾ ਸਾਡੀ ਨੌਜਵਾਨ ਪੀੜ੍ਹੀ ਦੀ ਅਹਿਮ ਜ਼ਿੰਮੇਵਾਰੀ ਹੈ।

ਅਜੀਤ ਡੈਸਕ 21-08-2026
ਨਾਭਾ 20 ਅਗਸਤ (ਵਰਿੰਦਰ ਵਰਮਾ)-ਹੀਰਾ ਇਨਕਲੇਵ ਪੁੱਡਾ ਪਾਰਕ ਨੰਬਰ 1 ਵਿਖੇ ਤੀਆਂ ਦਾ ਤਿਉਹਾਰ ਤਰੂ ਗੋਇਲ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਇਆ, ਜਿਸ ਵਿਚ ਤਰੂ ਗੋਇਲ ਨੇ ਕਿਹਾ ਕਿ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ, ਪ੍ਰਫੁੱਲਤ ਕਰਨ ਤੇ ਨਵੀਂ ਪੀੜ੍ਹੀ ਨੂੰ ਇਸ ਨਾਲ ਜੋੜਨ ਦੇ ਉਦੇਸ਼ ਨਾਲ ਤੀਆਂ ਦਾ ਮੇਲਾ ਬੜੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਉਨ੍ਹਾਂ ਪੰਜਾਬੀ ਵਿਰਸੇ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਪਣੀ ਮਾਂ-ਬੋਲੀ, ਸੱਭਿਆਚਾਰ, ਰਵਾਇਤਾਂ ਤੇ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣਾ ਸਾਡੀ ਨੌਜਵਾਨ ਪੀੜ੍ਹੀ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਮਹਿਲਾਵਾਂ ਨੂੰ ਆਪਣੇ ਅਮੀਰ ਵਿਰਸੇ ਨੂੰ ਜਾਣਨ, ਸੰਭਾਲਣ ਅਤੇ ਆਉਣ ਵਾਲੀਆਂ ਪੀੜੀਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਤਰੂ ਗੋਇਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵਿਰਾਸਤੀ ਮੇਲੇ ਦੌਰਾਨ ਮਹਿਲਾਵਾਂ ਨੇ ਪੰਜਾਬ ਦੀਆਂ ਪੁਰਾਤਨ ਰਵਾਇਤਾਂ, ਲੋਕ-ਗੀਤਾਂ, ਲੋਕ-ਨਾਚਾਂ, ਪੁਰਾਤਨ ਵਸਤੂਆਂ ਦੀ ਪ੍ਰਦਰਸ਼ਨੀ ਅਤੇ ਪੇਂਡੂ ਜੀਵਨ ਦੀਆਂ ਝਲਕੀਆਂ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਮਹਿਲਾਵਾਂ ਵਲੋਂ ਵਿਰਾਸਤੀ ਲੋਕ-ਗੀਤ ਗਾਏ ਗਏ ਤੇ ਜੋਸ਼ ਤੇ ਉਤਸ਼ਾਹ ਨਾਲ ਗਿੱਧਾ ਪੇਸ਼ ਕੀਤਾ। ਰਵਾਇਤੀ ਪਹਿਰਾਵੇ, ਲੋਕ-ਗੀਤਾਂ ਤੇ ਗਿੱਧੇ ਨੇ ਮੇਲੇ ਦੇ ਮਾਹੌਲ ਨੂੰ ਪੂਰੀ ਤਰ੍ਹਾਂ ਪੰਜਾਬੀ ਰੰਗ ਵਿਚ ਰੰਗ ਦਿੱਤਾ। ਤੀਆਂ ਦੇ ਮੇਲੇ ਨੇ ਮਹਿਲਾਵਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਲੋਕ-ਵਿਰਸੇ ਨਾਲ ਭਾਵਨਾਤਮਕ ਤੌਰ ’ਤੇ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰ ਪ੍ਰਤੀ ਮਾਣ ਦੀ ਭਾਵਨਾ ਵੀ ਪੈਦਾ ਕੀਤੀ। ਇਸ ਦੌਰਾਨ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਵਾਇਤੀ ਖਾਣਿਆਂ ਦਾ ਸੁਆਦ ਅਤੇ ਸੈਲਫੀ ਪੁਆਇੰਟ ਦਾ ਆਨੰਦ ਮਾਣਿਆ ਅਤੇ ਪੁਰਾਣੇ ਸਮੇਂ ਦੀਆਂ ਯਾਦਾਂ ਨੂੰ ਮਹਿਸੂਸ ਕੀਤਾ। ਇਸ ਮੌਕੇ ਮਹਿੰਦੀ ਲਗਾਉਣਾ ਤੇ ਪੁਰਾਤਨ ਵਿਰਸੇ ਨਾਲ ਜੁੜੇ ਘਰੇਲੂ ਕੰਮਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮਹਿਲਾਵਾਂ ਨੇ ਵੱਧ ਚੜਕੇ ਭਾਗ ਲਿਆ। ਇਸ ਮੌਕੇ ਸ਼ੈਲੀ ਬਿੰਦਰਾ, ਪ੍ਰੀਅਲ ਗੋਇਲ, ਰਮਾ ਰਾਣੀ, ਧਰਿਤੀ, ਗੌਰਿਸ਼, ਹਰਲੀਨ, ਬਲਜਿੰਦਰ ਕੌਰ, ਕੁਲਵਿੰਦਰ, ਸਰਬਜੀਤ, ਰਮਨ, ਕਮਲ, ਦਿਲਪ੍ਰੀਤ, ਸਾਕਸ਼ੀ, ਪਰਮ ਪਾਲ, ਕਮਲ, ਸ਼ੈਫਾਲੀ, ਪ੍ਰੀਤੀ, ਨਰਿੰਦਰ ਜੀਤ, ਜਸਬੀਰ ਕੌਰ, ਮਮਤਾ, ਸ਼ੈਲੀ ਸਿੰਗਲਾ, ਸੀਆ, ਮੀਨੂ, ਆਦਿ ਕਲੋਨੀ ਦੀਆਂ ਮਹਿਲਾਵਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ’ਤੇ ਹੋਏ ਹਮਲੇ ਦੀ ਜੁਗਰਾਜ ਸਿੰਘ ਵਰ੍ਹੇ ਵਲੋਂ ਨਿਖੇਧੀ ਅਗਲੀ ਖ਼ਬਰ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸੁਣੀਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।