21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮਰੀਜ਼ਾਂ ਦੀ ਗਿਣਤੀ ਅਨੁਸਾਰ ਸਿਵਲ ਹਸਪਤਾਲ ਅਮਲੋਹ ਵਿਚ ਸਟਾਫ਼ ਦੀ ਤੁਰੰਤ ਤਾਇਨਾਤੀ ਕਰੇ, ਪੰਜਾਬ ਸਰਕਾਰ-ਰਾਜੂ ਖੰਨਾ

ਅਮਲੋਹ, 20 ਅਗਸਤ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਕਿ ਸਿਵਲ ਹਸਪਤਾਲ ਅਮਲੋਹ ਵਿਚ ਜਿੱਥੇ ਰੋਜ਼ਾਨਾਂ ਵੱਡੀ ਗਿਣਤੀ ਵਿਚ ਮਰੀਜ਼ ਆਪਣੇ ਇਲਾਜ ਲਈ ਖੱਜਲ ਖ਼ੁਆਰ ਹੁੰਦੇ ਹਨ, ਵਿਚ ਬਿਨਾਂ ਕਿਸੇ ਦੇਰੀ ਤੋਂ ਡਾਕਟਰ, ਨਰਸਿੰਗ ਸਟਾਫ਼ ਤੇ ਹੋਰ ਲੋੜੀਂਦੇ ਮੁਲਾਜ਼ਮਾਂ ਦੀ ਤਾਇਨਾਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਹਸਪਤਾਲ ਵਿਚ ਡੈਪੂਟੇਸ਼ਨ ਦੇ ਆਸਰੇ ਕੰਮ ਚਲਾਇਆ ਜਾ ਰਿਹਾ ਹੈ ਜਦਕਿ ਸਿਹਤ ਸਹੂਲਤਾਂ ਦਾ ਮਾਮਲਾ ਬਹੁਤ ਜ਼ਰੂਰੀ ਹੁੰਦਾ ਹੈ।

ਅਜੀਤ ਡੈਸਕ 21-08-2026
ਅਮਲੋਹ, 20 ਅਗਸਤ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਕਿ ਸਿਵਲ ਹਸਪਤਾਲ ਅਮਲੋਹ ਵਿਚ ਜਿੱਥੇ ਰੋਜ਼ਾਨਾਂ ਵੱਡੀ ਗਿਣਤੀ ਵਿਚ ਮਰੀਜ਼ ਆਪਣੇ ਇਲਾਜ ਲਈ ਖੱਜਲ ਖ਼ੁਆਰ ਹੁੰਦੇ ਹਨ, ਵਿਚ ਬਿਨਾਂ ਕਿਸੇ ਦੇਰੀ ਤੋਂ ਡਾਕਟਰ, ਨਰਸਿੰਗ ਸਟਾਫ਼ ਤੇ ਹੋਰ ਲੋੜੀਂਦੇ ਮੁਲਾਜ਼ਮਾਂ ਦੀ ਤਾਇਨਾਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਹਸਪਤਾਲ ਵਿਚ ਡੈਪੂਟੇਸ਼ਨ ਦੇ ਆਸਰੇ ਕੰਮ ਚਲਾਇਆ ਜਾ ਰਿਹਾ ਹੈ ਜਦਕਿ ਸਿਹਤ ਸਹੂਲਤਾਂ ਦਾ ਮਾਮਲਾ ਬਹੁਤ ਜ਼ਰੂਰੀ ਹੁੰਦਾ ਹੈ। ਜਿਸ ਵਿਚ ਮਰੀਜ਼ਾਂ ਨੂੰ ਤੁਰੰਤ ਇਲਾਜ ਦੀ ਲੋੜ ਹੁੰਦੀ ਹੈ। ਰਾਜੂ ਖੰਨਾ ਨੇ ਕਿਹਾ ਕਿ ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਹਸਪਤਾਲ ਵਿਚ ਜਿਹੜੇ ਸਟਾਫ਼ ਨੂੰ ਪੱਕੇ ਤੌਰ ’ਤੇ ਤਾਇਨਾਤ ਕੀਤਾ ਗਿਆ ਹੈ ਉਨ੍ਹਾਂ ਵਿਚੋਂ ਵੀ ਕਈਆਂ ਨੂੰ ਮੰਡੀ ਗੋਬਿੰਦਗੜ੍ਹ ਤੇ ਹੋਰ ਹਸਪਤਾਲਾਂ ਵਿਚ ਡੈਪੂਟੇਸ਼ਨ ’ਤੇ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਸਪਤਾਲ ਵਿਚ ਲੋੜੀਂਦੇ ਮੁਲਾਜ਼ਮਾਂ ਦੀਆਂ ਖ਼ਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ। ਇਸ ਦੇ ਨਾਲ ਹੀ ਹਸਪਤਾਲ ਵਿਚ ਬੰਦ ਪਈ ਮਸ਼ੀਨਰੀ ਨੂੰ ਚਾਲੂ ਕੀਤਾ ਜਾਵੇ ਅਤੇ ਐਂਡੋਸਕੋਪੀ ਸਮੇਤ ਹੋਰ ਜ਼ਰੂਰੀ ਜਾਂਚਾਂ ਲਈ ਲੋੜੀਂਦੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਸ ਹਸਪਤਾਲ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੈ। ਜਿਸ ਵੱਲ ਧਿਆਨ ਦੇ ਕੇ ਸਰਕਾਰ ਨੂੰ ਇਸ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣੀਆਂ ਚਾਹੀਦੀਆਂ ਹਨ।
ਪਿਛਲੀ ਖ਼ਬਰ ਮਾਤਾ ਗੁਜਰੀ ਮੈਮੋਰੀਅਲ ਕਾਲਜ ਬਲਵੰਡਾ ’ਚ ਬੀ.ਸੀ.ਏ. ਸਮੈਸਟਰ-ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਦੁਰਗਾ ਮੰਦਰ ਖਮਾਣੋਂ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।