22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮਾਨਵਤਾ ਦੀ ਸੇਵਾ ਭਾਰਤ ਵਿਕਾਸ ਪ੍ਰੀਸ਼ਦ ਦਾ ਮੁੱਢਲਾ ਫ਼ਰਜ਼-ਭਾਰਦਵਾਜ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਵਲੋਂ ਅਸ਼ਟਮੀ ਮੌਕੇ ਮੰਦਰ ਸ੍ਰੀ ਨੈਣਾਂ ਦੇਵੀ ਸਰਹਿੰਦ ਸ਼ਹਿਰ ਵਿਖੇ ਪ੍ਰਧਾਨ ਸੰਜੀਵ ਸ਼ਰਮਾ ਦੀ ਅਗਵਾਈ ਵਿਚ ਤੁਲਸੀ ਦੇ ਬੂਟੇ ਵੰਡੇ ਗਏ। ਇਸ ਮੌਕੇ ਸਰਪ੍ਰਸਤ ਸੁਰੇਸ਼ ਭਾਰਦਵਾਜ ਨੇ ਦੱਸਿਆ ਕਿ ਭਾਵਿਪ ਵਲੋਂ 31 ਅਗਸਤ ਤੱਕ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸ਼ਹਿਰ ਦੇ ਵੱਖ-ਵੱਖ ਮੰਦਰਾਂ, ਗਊਸ਼ਾਲਾਵਾਂ ਤੇ ਸ਼ਮਸ਼ਾਨਘਾਟ ਵਿਖੇ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਜਾ ਰਹੇ ਹਨ।

ਅਜੀਤ ਡੈਸਕ 22-08-2026
ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਵਲੋਂ ਅਸ਼ਟਮੀ ਮੌਕੇ ਮੰਦਰ ਸ੍ਰੀ ਨੈਣਾਂ ਦੇਵੀ ਸਰਹਿੰਦ ਸ਼ਹਿਰ ਵਿਖੇ ਪ੍ਰਧਾਨ ਸੰਜੀਵ ਸ਼ਰਮਾ ਦੀ ਅਗਵਾਈ ਵਿਚ ਤੁਲਸੀ ਦੇ ਬੂਟੇ ਵੰਡੇ ਗਏ। ਇਸ ਮੌਕੇ ਸਰਪ੍ਰਸਤ ਸੁਰੇਸ਼ ਭਾਰਦਵਾਜ ਨੇ ਦੱਸਿਆ ਕਿ ਭਾਵਿਪ ਵਲੋਂ 31 ਅਗਸਤ ਤੱਕ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸ਼ਹਿਰ ਦੇ ਵੱਖ-ਵੱਖ ਮੰਦਰਾਂ, ਗਊਸ਼ਾਲਾਵਾਂ ਤੇ ਸ਼ਮਸ਼ਾਨਘਾਟ ਵਿਖੇ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰੀਸ਼ਦ ਦਾ ਮੁੱਖ ਮਨੋਰਥ ਮਾਨਵਤਾ ਦੀ ਸੇਵਾ ਕਰਨਾ ਹੈ ਜਿਸ ਦੇ ਤਹਿਤ ਸਮੇਂ-ਸਮੇਂ ਤੇ ਖ਼ੂਨਦਾਨ ਕੈਂਪ, ਮੈਡੀਕਲ ਕੈਂਪ, ਅੱਖਾਂ ਦੇ ਆਪ੍ਰੇਸ਼ਨ ਤੋਂ ਇਲਾਵਾ ਧਾਰਮਿਕ ਤੇ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਸ਼ਹਿਰ ਵਿਚ ਦੰਦਾਂ ਤੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਐਡਵੋਕੇਟ ਗੁਰਜੀਤ ਸਿੰਘ ਲੋਗੀ, ਵਿਜੇ ਪਾਠਕ, ਪਰਮਿੰਦਰ ਜੋਸ਼ੀ, ਸੰਜੀਵ ਸੂਦ, ਬਲਵੀਰ ਸਿੰਘ ਧਾਰਨੀ, ਸੰਜੀਵ ਕੁਮਾਰ ਦੀਪੂ, ਭਗਵਾਨ ਸਰੂਪ, ਹਰਮਿੰਦਰ ਸ਼ਰਮਾ, ਪਰਮਿੰਦਰ ਸਿੰਘ, ਨਵੀਨ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੁਆਰਾ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਲਈ ਭੇਜੀ ਮਾਲੀ ਸਹਾਇਤਾ ਦੇ ਚੈੱਕ ਕੀਤੇ ਤਕਸੀਮ ਅਗਲੀ ਖ਼ਬਰ ਮਾਤਾ ਨੈਣਾਂ ਦੇਵੀ ਦਰਬਾਰ ਵਿਖੇ 9 ਰੋਜ਼ਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।