23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਦਿਆਰਥੀਆਂ ’ਤੇ ਨੌਜਵਾਨਾਂ ਦੀ ਆਵਾਜ਼ ਦਬਾਉਣ ਲਈ ਤਾਕਤ ਦੀ ਵਰਤੋਂ ਕਰਨਾ ਲੋਕਤੰਤਰ ਦਾ ਅਪਮਾਨ-ਡਾ. ਅਮਨਦੀਪ ਢੋਲੇਵਾਲ

ਬਸੀ ਪਠਾਣਾਂ, 22 ਅਗਸਤ (ਰਾਜਿੰਦਰ ਸ਼ਰਮਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਵਿਦਿਆਰਥੀਆਂ ’ਤੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰਨਾ ਲੋਕਤੰਤਰ ਦਾ ਅਪਮਾਨ ਹੈ ਤੇ ਨੌਜਵਾਨਾਂ ਦੇ ਹੱਕਾਂ ਦੀ ਆਵਾਜ਼ ਨੂੰ ਕਿਸੇ ਵੀ ਕੀਮਤ ’ਤੇ ਦੱਬਣ ਨਹੀਂ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ-ਕਨਵੀਨਰ ਡਾ.

ਅਜੀਤ ਡੈਸਕ 23-08-2026
ਬਸੀ ਪਠਾਣਾਂ, 22 ਅਗਸਤ (ਰਾਜਿੰਦਰ ਸ਼ਰਮਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਵਿਦਿਆਰਥੀਆਂ ’ਤੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰਨਾ ਲੋਕਤੰਤਰ ਦਾ ਅਪਮਾਨ ਹੈ ਤੇ ਨੌਜਵਾਨਾਂ ਦੇ ਹੱਕਾਂ ਦੀ ਆਵਾਜ਼ ਨੂੰ ਕਿਸੇ ਵੀ ਕੀਮਤ ’ਤੇ ਦੱਬਣ ਨਹੀਂ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ-ਕਨਵੀਨਰ ਡਾ. ਅਮਨਦੀਪ ਢੋਲੇਵਾਲ ਨੇ ਬੀਤੇ ਕੱਲ੍ਹ ਦਿੱਲੀ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਏ ਧਰਨੇ ਪ੍ਰਦਰਸ਼ਨ ’ਚ ਸ਼ਮੂਲੀਅਤ ਕਰਨ ਉਪਰੰਤ ਵਾਪਸੀ ਤੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਡਾ. ਢੋਲੇਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਵਿਦਿਆਰਥੀਆਂ ਤੇ ਦੇਸ਼ ਦੇ ਨੌਜਵਾਨਾਂ ਦੇ ਹੱਕਾਂ, ਲੋਕਤੰਤਰ ਦੀ ਮਜ਼ਬੂਤੀ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਕੀਤਾ ਜਾ ਰਿਹਾ ਸੰਘਰਸ਼ ਪੂਰੇ ਦੇਸ਼ ਦੀ ਆਵਾਜ਼ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਤੇ ਪੈਲਟ ਗੰਨ ਦਾ ਇਸਤੇਮਾਲ ਕਰਨਾ ਬੇਹੱਦ ਚਿੰਤਾਜਨਕ ਹੈ, ਜੋ ਕਿਸੇ ਵੀ ਲੋਕਤੰਤਰਿਕ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੈਲਟਾਂ ਨਾਲ ਜ਼ਖ਼ਮੀ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਨੌਜਵਾਨਾਂ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਵਿਰੋਧ ਦੀ ਹਰ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਲੋਕਤੰਤਰ ’ਚ ਸਵਾਲ ਪੁੱਛਣਾ ਹਰ ਨਾਗਰਿਕ ਦਾ ਹੱਕ ਹੈ। ਡਾ. ਅਮਨਦੀਪ ਢੋਲੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਦਿਆਰਥੀਆਂ, ਨੌਜਵਾਨਾਂ ਤੇ ਹਰ ਉਸ ਵਰਗ ਦੇ ਨਾਲ ਡਟ ਕੇ ਖੜ੍ਹੀ ਹੈ, ਜੋ ਆਪਣੇ ਹੱਕਾਂ ਅਤੇ ਲੋਕਤੰਤਰ ਦੀ ਰੱਖਿਆ ਲਈ ਸੰਘਰਸ਼ ਕਰ ਰਿਹਾ ਹੈ।
ਪਿਛਲੀ ਖ਼ਬਰ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ-ਕੈਬਨਿਟ ਮੰਤਰੀ ਸੌਂਦ ਅਗਲੀ ਖ਼ਬਰ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਆਮ ਜਨਤਾ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ-ਨਾਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।