23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਲਿਬੜਾ ਨੇ ਪਿੰਡ ਲੋਹਾ ਖੇੜੀ ਵਿਖੇ ਮੀਟਿੰਗ ਦੌਰਾਨ ਜਥੇਬੰਦੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਰਗਰਮ ਆਗੂ ਅਮਰਇੰਦਰ ਸਿੰਘ ਲਿਬੜਾ ਵਲੋਂ ਖੇੜਾ ਸਰਕਲ ਦੇ ਅਧੀਨ ਪੈਂਦੇ ਪਿੰਡ ਲੋਹਾਖੇੜੀ ਵਿਚ ਨਰਿੰਦਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ, ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਪੰਜਾਬ ਦੇ ਮੌਜੂਦਾ ਹਾਲਤਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।

ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨਰਿੰਦਰ ਸਿੰਘ ਲੋਹਾਖੇੜੀ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ। ਤਸਵੀਰ: ਕਰਨ 23-08-2026
ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਰਗਰਮ ਆਗੂ ਅਮਰਇੰਦਰ ਸਿੰਘ ਲਿਬੜਾ ਵਲੋਂ ਖੇੜਾ ਸਰਕਲ ਦੇ ਅਧੀਨ ਪੈਂਦੇ ਪਿੰਡ ਲੋਹਾਖੇੜੀ ਵਿਚ ਨਰਿੰਦਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ, ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਪੰਜਾਬ ਦੇ ਮੌਜੂਦਾ ਹਾਲਤਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰਾਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਵਿਚ ਬਣੀਆਂ ਵੱਖ-ਵੱਖ ਸਰਕਾਰਾਂ ਪੰਥਕ ਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਦਾ ਸਥਾਈ ਹੱਲ ਕਰਨ ਵਿਚ ਨਾਕਾਮ ਰਹੀਆਂ ਹਨ। ਇਸ ਦੀ ਬਜਾਏ ਇਨ੍ਹਾਂ ਮੁੱਦਿਆਂ ਦੀ ਆੜ ਹੇਠ ਰਾਜਨੀਤੀ ਖੇਡੀ ਜਾਂਦੀ ਰਹੀ ਹੈ, ਜਿਸ ਕਾਰਨ ਅੱਜ ਵੀ ਕਈ ਅਹਿਮ ਮਸਲੇ ਜਿਉਂ ਦੇ ਤਿਉਂ ਖੜ੍ਹੇ ਹਨ। ਲਿਬੜਾ ਨੇ ਕਿਹਾ ਕਿ ਪੰਜਾਬ ਤੇ ਪੰਥ ਦੇ ਬਿਹਤਰ ਭਵਿੱਖ ਲਈ ਸੂਬੇ ਦੇ ਲੋਕਾਂ ਨੂੰ ਇਕ ਮਜ਼ਬੂਤ ਤੇ ਲੋਕ ਹਿਤਾਂ ਦੀ ਰਾਖੀ ਕਰਨ ਵਾਲੀ ਸਰਕਾਰ ਦੀ ਚੋਣ ਕਰਨੀ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾ ਕੇ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ ਅਤੇ ਸਮਰਪਣ ਦੀ ਭਾਵਨਾ ਨਾਲ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨ ਅਤੇ ਹਰ ਬੂਥ ’ਤੇ ਪਾਰਟੀ ਦੀ ਮਜ਼ਬੂਤ ਇਕਾਈ ਕਾਇਮ ਕਰਨ ਵਿਚ ਆਪਣਾ ਯੋਗਦਾਨ ਪਾਉਣ। ਮੀਟਿੰਗ ਵਿਚ ਜਸਪਾਲ ਸਿੰਘ ਦਾਦੂ ਮਾਜਰਾ ਸਾਬਕਾ ਸਰਪੰਚ, ਜਸਵੀਰ ਸਿੰਘ ਲੋਹਾਖੇੜੀ, ਰਾਣਾ, ਕੁਲਦੀਪ ਸਿੰਘ, ਅਮਰਿੰਦਰ ਸਿੰਘ, ਰਵਿੰਦਰ ਸਿੰਘ, ਹਰਜਿੰਦਰ ਸਿੰਘ ਬੈਦਵਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਘੋਲ ਵਿਖੇ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਰਾਣਾ ਹਸਪਤਾਲ ਖਮਾਣੋਂ ਵਿਖੇ ਲੀਵਰ ਦੀ ਫਾਈਬਰੋ ਸਕੈਨ ਦਾ ਕੈਂਪ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।