ਗਿਆਨੀ ਦਿੱਤ ਸਿੰਘ ਜੀ ਦੀ ਯਾਦ ’ਚ 125ਵਾਂ ਸਾਲਾਨਾ ਬਰਸੀ ਸਮਾਗਮ 5 ਨੂੰ
ਖਮਾਣੋਂ, 22 ਅਗਸਤ (ਜੋਗਿੰਦਰ ਪਾਲ)-ਗੁਰੂ ਰਵਿਦਾਸ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਗਿਆਨੀ ਦਿੱਤ ਸਿੰਘ ਪੰਜਾਬੀ ਸਾਹਿੱਤ ਸਭਾ ਤੇ ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਸੁਸਾਇਟੀ ਖਮਾਣੋਂ ਦੇ ਸਹਿਯੋਗ ਨਾਲ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਤੇ ਸਮਾਜਿਕ ਭਲਾਈ ਚੈਰੀਟੇਬਲ ਟਰੱਸਟ ਵਲੋਂ ਸਿੱਖ ਕੌਮ ਦੇ ਮਹਾਨ ਵਿਦਵਾਨ, ਪੰਥ ਰਤਨ, ਸਿੰਘ ਸਭਾ ਲਹਿਰ ਦੇ ਮੋਢੀ ਤੇ ਪੰਜਾਬੀ ਪੱਤਰਕਾਰੀ ਦੇ ਪਿਤਾਮਾ ਗਿਆਨੀ ਦਿੱਤ ਸਿੰਘ ਦੀ ਯਾਦ ਵਿਚ 125ਵਾਂ ਸਾਲਾਨਾ ਬਰਸੀ ਸਮਾਗਮ 5 ਸਤੰਬਰ ਨੂੰ ਗੁਰਦੁਆਰਾ ਸਾਹਿਬ ਬੱਸ ਸਟੈਂਡ ਖਮਾਣੋਂ ਵਿਖੇ ਕਰਵਾਇਆ ਜਾ ਰਿਹਾ ਹੈ।
ਖਮਾਣੋਂ, 22 ਅਗਸਤ (ਜੋਗਿੰਦਰ ਪਾਲ)-ਗੁਰੂ ਰਵਿਦਾਸ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਗਿਆਨੀ ਦਿੱਤ ਸਿੰਘ ਪੰਜਾਬੀ ਸਾਹਿੱਤ ਸਭਾ ਤੇ ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਸੁਸਾਇਟੀ ਖਮਾਣੋਂ ਦੇ ਸਹਿਯੋਗ ਨਾਲ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਤੇ ਸਮਾਜਿਕ ਭਲਾਈ ਚੈਰੀਟੇਬਲ ਟਰੱਸਟ ਵਲੋਂ ਸਿੱਖ ਕੌਮ ਦੇ ਮਹਾਨ ਵਿਦਵਾਨ, ਪੰਥ ਰਤਨ, ਸਿੰਘ ਸਭਾ ਲਹਿਰ ਦੇ ਮੋਢੀ ਤੇ ਪੰਜਾਬੀ ਪੱਤਰਕਾਰੀ ਦੇ ਪਿਤਾਮਾ ਗਿਆਨੀ ਦਿੱਤ ਸਿੰਘ ਦੀ ਯਾਦ ਵਿਚ 125ਵਾਂ ਸਾਲਾਨਾ ਬਰਸੀ ਸਮਾਗਮ 5 ਸਤੰਬਰ ਨੂੰ ਗੁਰਦੁਆਰਾ ਸਾਹਿਬ ਬੱਸ ਸਟੈਂਡ ਖਮਾਣੋਂ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਸਵਰਨ ਸਿੰਘ ਮੁਸਤਫਾਬਾਦ ਨੇ ਦੱਸਿਆ ਕਿ ਸਮਾਗਮ ਦੌਰਾਨ ਗਿਆਨੀ ਦਿੱਤ ਸਿੰਘ ਦੇ ਜੀਵਨ ਅਤੇ ਫ਼ਲਸਫ਼ੇ ਸੰਬੰਧੀ ਇਤਿਹਾਸਕਾਰ ਭਗਤ ਸਿੰਘ ਸਰੋਆ ਪਰਚਾ ਪੜ੍ਹਨਗੇ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ ਅਤੇ ਸਵੇਰੇ 10 ਤੋਂ 11 ਵਜੇ ਤੱਕ ਸ਼ਬਦ ਕੀਰਤਨ, ਢਾਡੀ ਵਾਰਾਂ ਤੇ ਸ਼ਬਦ ਵਿਚਾਰ ਹੋਵੇਗੀ। ਇੰਟਰਨੈਸ਼ਨਲ ਭਾਈ ਜਸਪਾਲ ਸਿੰਘ ਤਾਨ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਚੇਅਰਮੈਨ ਭਗਤ ਸਿੰਘ ਪੰਜਕੋਹਾ, ਪ੍ਰਧਾਨ ਗੁਰਨਾਮ ਸਿੰਘ ਬਿਜਲੀ, ਮੀਤ ਪ੍ਰਧਾਨ ਦਰਬਾਰਾ ਸਿੰਘ, ਜਸਪਾਲ ਸਿੰਘ ਤਾਨ ਮੀਤ ਪ੍ਰਧਾਨ, ਗੁਰਮੀਤ ਸਿੰਘ ਨਾਨੋਵਾਲ ਜਨਰਲ ਸਕੱਤਰ, ਹਰਪਾਲ ਸਿੰਘ ਚਾਹਲ, ਮੀਤ ਪ੍ਰਧਾਨ ਸੁਰਜਨ ਸਿੰਘ ਰੋਪੜ, ਕਾਨੂੰਨੀ ਸਲਾਹਕਾਰ ਧਰਮਿੰਦਰ ਸਿੰਘ ਲਾਂਬਾ ਅਤੇ ਤਰਲੋਚਨ ਸਿੰਘ ਫ਼ੌਜੀ ਤੋਂ ਇਲਾਵਾ ਸਿੱਖ ਕੌਮ ਦੀਆਂ ਅਨੇਕਾਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।