24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਲੋਕਾਂ ਨੂੰ ਘਰਾਂ ਦੇ ਨੇੜੇ ਮਿਲ ਰਹੀਆਂ ਬਿਹਤਰ ਸਿਹਤ ਸੇਵਾਵਾਂ, ਮਾਨ ਸਰਕਾਰ ਦੀ ਵੱਡੀ ਪਹਿਲਕਦਮੀ: ਸੁਰਜੀਤ ਸਿੰਘ ਰੱਖੜਾ

ਸਮਾਣਾ, 22 ਅਗਸਤ (ਹਰਵਿੰਦਰ ਸਿੰਘ ਟੋਨੀ)-ਮਾਨ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਬਿਹਤਰ, ਮਿਆਰੀ ਅਤੇ ਸੌਖੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 23-08-2026
ਸਮਾਣਾ, 22 ਅਗਸਤ (ਹਰਵਿੰਦਰ ਸਿੰਘ ਟੋਨੀ)-ਮਾਨ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਬਿਹਤਰ, ਮਿਆਰੀ ਅਤੇ ਸੌਖੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਉਪਰਾਲਿਆਂ ਦਾ ਉਦੇਸ਼ ਸਮਾਜ ਦੇ ਹਰ ਵਰਗ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣਾ ਹੈ। ਸ. ਰੱਖੜਾ ਨੇ ਕਿਹਾ ਕਿ 10 ਲੱਖ ਦੇ ਸਿਹਤ ਕਾਰਡਾਂ ਦੀ ਸਹੂਲਤ ਅਤੇ ਸੂਬੇ ਭਰ ਵਿਚ 1,100 ਆਮ ਆਦਮੀ ਕਲੀਨਿਕਾਂ ਦੀ ਉਪਲੱਬਧਤਾ ਨਾਲ ਆਮ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਇਲਾਜ ਅਤੇ ਮੁੱਢਲੀਆਂ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀ ਜਾਂਚ, ਡਾਕਟਰੀ ਸਲਾਹ, ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਮੁਫ਼ਤ ਦਵਾਈਆਂ ਆਸਾਨੀ ਨਾਲ ਪ੍ਰਾਪਤ ਹੋ ਰਹੀਆਂ ਹਨ, ਜਿਸ ਨਾਲ ਆਮ ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਕਿਸੇ ਵੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਮਾਨ ਸਰਕਾਰ ਇਸ ਦਿਸ਼ਾ ਵਿਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿਹਤ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਮਿਲ ਰਹੀਆਂ ਹਨ। ਸ. ਰੱਖੜਾ ਨੇ ਕਿਹਾ ਕਿ ਤੰਦਰੁਸਤ ਪੰਜਾਬ ਹੀ ਖੁਸ਼ਹਾਲ ਪੰਜਾਬ ਦੀ ਨੀਂਹ ਹੈ ਅਤੇ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਪਿਛਲੀ ਖ਼ਬਰ ਸੁਖਬੀਰ ’ਤੇ ਜਾਨਲੇਵਾ ਹਮਲਾ ਕਰਨਾ ਮੰਦਭਾਗਾ-ਅਧਿਆਪਕ ਦਲ ਪੰਜਾਬ ਅਗਲੀ ਖ਼ਬਰ ਸ਼ਕਤੀ ਸਿੰਘ ਵੜੈਚ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।