23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮੁਲਤਾਨੀ ਮੱਲ ਮੋਦੀ ਕਾਲਜ ਵਲੋਂ ਡਿਜ਼ੀਟਲ ਮਾਰਕੀਟਿੰਗ ਵਰਕਸ਼ਾਪ

ਪਟਿਆਲਾ, 22 ਅਗਸਤ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਵਲੋਂ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕਟਿੰਗ ਦੇ ਖੇਤਰ ਵਿਚ ਵਿਹਾਰਕ ਗਿਆਨ ਅਤੇ ਉਦਯੋਗਮੁਖੀ ਹੁਨਰ ਪ੍ਰਦਾਨ ਕਰਨ ਦੇ ਉਦੇਸ਼ ਨਾਲ 120 ਘੰਟੇ ਦੀ ਡਿਜ਼ੀਟਲ ਮਾਰਕਟਿੰਗ ਵਰਕਸ਼ਾਪ ਕਰਵਾਈ ਗਈ। ਇਸ ਪ੍ਰੈਕਟੀਕਲ ਸਿਖਲਾਈ ਪ੍ਰੋਗਰਾਮ ਵਿਚ ਬੀ.

ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਵਲੋਂ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕਟਿੰਗ ਦੇ ਖੇਤਰ ਵਿਚ ਵਿਹਾਰਕ ਗਿਆਨ ਅਤੇ ਉਦਯੋਗਮੁਖੀ ਹੁਨਰ ਪ੍ਰਦਾਨ ਕਰਨ ਦੇ ਉਦੇਸ਼ ਨਾਲ 120 ਘੰਟੇ ਦੀ ਡਿਜ਼ੀਟਲ ਮਾਰਕਟਿੰਗ ਵਰਕਸ਼ਾਪ ਕਰਵਾਈ ਗਈ। ਇਸ ਪ੍ਰੈਕਟੀਕਲ ਸਿਖਲਾਈ ਪ੍ਰੋਗਰਾਮ ਵਿਚ ਬੀ. ਬੀ. ਏ., ਬੀ. ਐੱਸ. ਸੀ. (ਕੰਪਿਊਟਰ ਸਾਇੰਸ) ਤੇ ਬੀ. ਐੱਸ. ਸੀ. (ਸੀ. ਐੱਸ. ਐੱਮ.) ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਅਕਾਦਮਿਕ ਗਿਆਨ ਨੂੰ ਉਦਯੋਗਿਕ ਲੋੜਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਬਦਲਦੇ ਮਾਹੌਲ ਲਈ ਤਿਆਰ ਕਰਨਾ ਸੀ। ਸਮਾਪਤੀ ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਵਰਕਸ਼ਾਪ ਦੌਰਾਨ ਤਿਆਰ ਕੀਤੇ ਗਏ ਵੱਖ-ਵੱਖ ਪ੍ਰੋਜੈਕਟਾਂ ਦੀਆਂ ਝਲਕੀਆਂ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਦੀ ਹਾਜ਼ਰੀਨ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ। ਵਰਕਸ਼ਾਪ ਦੀ ਸਫ਼ਲ ਸਮਾਪਤੀ ਮੌਕੇ ‘ਡਿਜ਼ੀਟਲ ਭਾਜੀ’ ਤੇ ‘ਬਾਬਾ ਰੋਬੋਟਿਕਸ ਅਕੈਡਮੀ’ ਦੇ ਸਹਿਯੋਗ ਨਾਲ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ। ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਿਹਾਰਕ ਅਤੇ ਅਨੁਭਵੀ ਸਿੱਖਿਆ ਰਾਹੀਂ ਸਮਰੱਥ ਬਣਾਉਣਾ ਕਾਲਜ ਦੀ ਅਕਾਦਮਿਕ ਵਿਵਸਥਾ ਦਾ ਅਹਿਮ ਹਿੱਸਾ ਹੈ। ਸਮਾਰੋਹ ਵਿਚ ‘ਬਾਬਾ ਰੋਬੋਟਿਕਸ ਅਕੈਡਮੀ’ ਦੇ ਪ੍ਰਬੰਧਕ ਇੰਜੀ. ਗੁਰਵਿੰਦਰ ਸਿੰਘ ਅਤੇ ‘ਡਿਜ਼ੀਟਲ ਭਾਜੀ’ ਦੀ ਅਕੈਡਮੀ ਹੈੱਡ ਮਿਸ ਨੇਹਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਨਵੇਂ ਹੁਨਰ ਸਿੱਖਣ ਅਤੇ ਤਕਨਾਲੋਜੀ ਦੇ ਖੇਤਰ ਵਿਚ ਆਪਣੀ ਸਮਰੱਥਾ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡੀਨ ਅਕਾਦਮਿਕ ਤੇ ਕੋਆਰਡੀਨੇਟਰ ਲੈਫਟੀਨੈਂਟ (ਡਾ.) ਰੋਹਿਤ ਸਚਦੇਵਾ ਤੇ ਬਿਜ਼ਨਸ ਮੈਨੇਜਮੈਂਟ ਵਿਭਾਗ ਦੀ ਮੁਖੀ ਡਾ. ਸਵਿਤਾ ਗੁਪਤਾ ਨੇ ਕਿਹਾ ਕਿ ਅਜਿਹੇ ਵਿਹਾਰਕ ਅਨੁਭਵ ਵਿਦਿਆਰਥੀਆਂ ਨੂੰ ਉਦਯੋਗਿਕ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ। ਸਮਾਰੋਹ ਵਿਚ ਗਣਿਤ ਵਿਭਾਗ ਦੇ ਮੁਖੀ ਡਾ. ਵਰੁਣ ਜੈਨ, ਫਿਜ਼ੀਕਲ ਸਾਇੰਸਿਜ਼ ਦੇ ਡੀਨ ਡਾ. ਸੰਜੇ ਕੁਮਾਰ ਅਤੇ ਬਿਜ਼ਨਸ ਐਂਡ ਮੈਨੇਜਮੈਂਟ ਵਿਭਾਗ ਦੇ ਫੈਕਲਟੀ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਦੇਸ਼ਹਿੱਤ ਤੇ ਨੌਜਵਾਨ ਪੀੜ੍ਹੀ ਵਿਸ਼ੇ ’ਤੇ ਸੈਮੀਨਾਰ ਅਗਲੀ ਖ਼ਬਰ ਪੀ.ਐਮ.ਸ਼੍ਰੀ ਮਾਣਕਪੁਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।