23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਸਰਕਾਰ ਵਲੋਂ 15 ਦਿਨ ਦਾ ਸਮਾਂ ਦੇਣ ਦੇ ਬਾਵਜੂਦ ਵੀ ਮੰਗਾਂ ਨਾ ਮੰਨਣ ਕਰਕੇ 25 ਨੂੰ ਆਮ ਆਦਮੀ ਕਲੀਨਿਕ ਬੰਦ

ਨਾਭਾ, 22 ਅਗਸਤ (ਜਗਨਾਰ ਸਿੰਘ ਦੁਲੱਦੀ)-ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ’ਚ 27 ਜੁਲਾਈ ਨੂੰ ਕੀਤੀ ਹੜਤਾਲ ਉਪਰੰਤ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਮੰਨੀਆਂ ਗਈਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।

ਫਤਿਹ ਸਿੰਘ, ਪਿਤਾ : ਰਾਜਦੀਪ ਸਿੰਘ, ਮਾਤਾ : ਮਨਪ੍ਰੀਤ ਕੌਰ ਵਾਸੀ ਨਾਭਾ। 23-08-2026
ਨਾਭਾ, 22 ਅਗਸਤ (ਜਗਨਾਰ ਸਿੰਘ ਦੁਲੱਦੀ)-ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ’ਚ 27 ਜੁਲਾਈ ਨੂੰ ਕੀਤੀ ਹੜਤਾਲ ਉਪਰੰਤ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਮੰਨੀਆਂ ਗਈਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਫਰੰਟ ਦੇ ਆਗੂਆਂ ਨੇ ਸੰਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਕਰਨ ਬਾਂਗਾ ਜ਼ਿਲ੍ਹਾ ਉਪ ਪ੍ਰਧਾਨ ਨੇ ਦੱਸਿਆ ਕਿ 27 ਜੁਲਾਈ ਦੀ ਹੜਤਾਲ ਦੌਰਾਨ ਸਰਕਾਰ/ਵਿਭਾਗ ਨਾਲ ਹੋਈ ਮੀਟਿੰਗ ਵਿਚ ਸਾਂਝਾ ਫਰੰਟ ਦੀਆਂ ਤਿੰਨ ਮੁੱਖ ਮੰਗਾਂ ’ਤੇ ਸਹਿਮਤੀ ਬਣੀ ਸੀ, ਇਨਸੈਂਟਿਵ ਵਿਚ ਵਾਧਾ ਕੀਤਾ ਜਾਵੇ, ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸੁਵਿਧਾ ਦਿੱਤੀ ਜਾਵੇ ਅਤੇ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਦਿੱਤੀ ਜਾਵੇ ਅਤੇ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਨੂੰ ਖਤਮ ਕਰਕੇ ਕਰਮਚਾਰੀਆਂ ਨੂੰ ਡੀ. ਐਚ. ਐਸ. ਦੇ ਅਧੀਨ ਕਾਂਟ੍ਰੈਕਟ ’ਤੇ ਲਿਆਂਦਾ ਜਾਵੇ। ਫਰੰਟ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਵਲੋਂ ਇਨ੍ਹਾਂ ਮੰਗਾਂ ’ਤੇ ਸਹਿਮਤੀ ਬਣਨ ਦੇ ਬਾਵਜੂਦ 1 ਮਹੀਨਾ ਹੋਣ ਵਾਲਾ ਹੈ, ਦੇ ਬਾਵਜੂਦ ਅਜੇ ਤੱਕ ਇਨ੍ਹਾਂ ਵਿਚੋਂ ਕੋਈ ਵੀ ਮੰਗ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਵਿਭਾਗ ਵਲੋਂ ਇਹ ਵੀ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਨ੍ਹਾਂ ਮੰਗਾਂ ਨਾਲ ਸੰਬੰਧਿਤ ਫਾਈਲ ਇਸ ਸਮੇਂ ਕਿਸ ਪੱਧਰ ’ਤੇ ਪ੍ਰਕਿਰਿਆ ਅਧੀਨ ਹੈ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਹੋਰ ਕਿੰਨਾ ਸਮਾਂ ਲੱਗੇਗਾ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਜਾਂ ਸੰਬੰਧਿਤ ਅਧਿਕਾਰੀਆਂ ਵਲੋਂ ਕੋਈ ਵੀ ਸਪਸ਼ੱਟੀਕਰਨ ਨਹੀਂ ਦਿੱਤਾ ਗਿਆ ਤਾਂ ਆਉਣ ਵਾਲੀ 25 ਅਗਸਤ ਨੂੰ ਓ. ਪੀ. ਡੀ. ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ ਤੇ ਫਰੰਟ ਨੇ ਇਹ ਵੀ ਐਲਾਨ ਕੀਤਾ ਕਿ 27 ਅਗਸਤ ਨੂੰ ਸੀ. ਐਸ. ਓ. ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਤੇ ਹੋਰ ਰੈਗੂਲਰ ਯੂਨੀਅਨਾਂ ਵਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵਲੋਂ ਪੂਰਨ ਹਮਾਇਤ ਕੀਤੀ ਜਾਵੇਗੀ।
ਪਿਛਲੀ ਖ਼ਬਰ 70 ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕੇ/ਲੜਕੀਆਂ ਦੇ ਵੁਸ਼ੂ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਿਧਾਇਕ ਅਜੀਤਪਾਲ ਕੋਹਲੀ ਤੇ ਮੇਅਰ ਗੋਗੀਆ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨਵਲਦੀਪ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।