23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕੁਕਿੰਗ ਕਾਸਟ ਨਾ ਮਿਲਣ ਕਾਰਨ ਸਕੂਲਾਂ ਵਿਚ ਮਿਡ ਡੇਅ ਮੀਲ ਦਾ ਪ੍ਰਬੰਧ ਹੋਇਆ ਮੁਸ਼ਕਿਲ-ਨਿਰਭੈ ਮਾਲੋਵਾਲ

ਅਮਲੋਹ, 22 ਅਗਸਤ (ਕੇਵਲ ਸਿੰਘ)-ਪੰਜਾਬ ਰਾਜ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਮਾਲੋਵਾਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਮਿਡ ਡੇਅ ਮੀਲ ਸਕੀਮ ਦੀ ਕੁਕਿੰਗ ਕਾਸਟ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਜਾਰੀ ਨਾ ਹੋਣ ਕਾਰਨ ਸਕੂਲਾਂ ਵਿਚ ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਅਧਿਆਪਕਾਂ ਲਈ ਵੱਡੀ ਚੁਨੌਤੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2026 ਤੋਂ ਹੁਣ ਤੱਕ ਸਕੂਲਾਂ ਦੇ ਮਿਡ ਡੇਅ ਮੀਲ ਖਾਤਿਆਂ ਵਿਚ ਬਣਦੀ ਰਾਸ਼ੀ ਜਾਰੀ ਨਹੀਂ ਕੀਤੀ ਗਈ।

ਅਜੀਤ ਡੈਸਕ 23-08-2026
ਅਮਲੋਹ, 22 ਅਗਸਤ (ਕੇਵਲ ਸਿੰਘ)-ਪੰਜਾਬ ਰਾਜ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਮਾਲੋਵਾਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਮਿਡ ਡੇਅ ਮੀਲ ਸਕੀਮ ਦੀ ਕੁਕਿੰਗ ਕਾਸਟ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਜਾਰੀ ਨਾ ਹੋਣ ਕਾਰਨ ਸਕੂਲਾਂ ਵਿਚ ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਅਧਿਆਪਕਾਂ ਲਈ ਵੱਡੀ ਚੁਨੌਤੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2026 ਤੋਂ ਹੁਣ ਤੱਕ ਸਕੂਲਾਂ ਦੇ ਮਿਡ ਡੇਅ ਮੀਲ ਖਾਤਿਆਂ ਵਿਚ ਬਣਦੀ ਰਾਸ਼ੀ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਧਿਆਪਕ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੀਆਂ ਜੇਬਾਂ ਵਿਚੋਂ ਪੈਸੇ ਖ਼ਰਚ ਕਰਕੇ ਰਾਸ਼ਨ, ਫਲ ਤੇ ਬਾਲਣ ਆਦਿ ਦਾ ਪ੍ਰਬੰਧ ਕਰ ਰਹੇ ਹਨ। ਲਗਾਤਾਰ ਕਈ ਮਹੀਨਿਆਂ ਤੋਂ ਅਦਾਇਗੀ ਨਾ ਹੋਣ ਕਾਰਨ ਸਕੂਲਾਂ ਤੇ ਅਧਿਆਪਕਾਂ ਸਿਰ ਕਰਜ਼ਾ ਵਧਦਾ ਜਾ ਰਿਹਾ ਹੈ। ਹੁਣ ਦੁਕਾਨਦਾਰਾਂ ਵਲੋਂ ਵੀ ਰਾਸ਼ਨ ਦੇਣ ਤੋਂ ਇਨਕਾਰ ਕੀਤਾ ਜਾਣ ਲੱਗਾ ਹੈ। ਨਿਰਭੈ ਮਾਲੋਵਾਲ ਨੇ ਕਿਹਾ ਕਿ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ’ਤੇ ਵਾਰ-ਵਾਰ ਇਹ ਕਿਹਾ ਜਾ ਰਿਹਾ ਹੈ ਕਿ ਪੁਰਾਣੇ ਪੀ. ਐੱਫ. ਐੱਮ. ਐੱਸ. ਸਿਸਟਮ ਦੀ ਥਾਂ ਨਵਾਂ ਸਿਸਟਮ ਲਿਆਂਦਾ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਨਵਾਂ ਸਿਸਟਮ ਚਾਲੂ ਹੋਣ ਤੱਕ ਪੁਰਾਣੇ ਸਿਸਟਮ ਰਾਹੀਂ ਅਦਾਇਗੀਆਂ ਜਾਰੀ ਰੱਖਣੀਆਂ ਚਾਹੀਦੀਆਂ ਸਨ। ਉਨ੍ਹਾਂ ਕਿਹਾ ਕਿ ਮਿਡ-ਡੇਅ-ਮੀਲ ਸਿਰਫ਼ ਬੱਚਿਆਂ ਨੂੰ ਭੋਜਨ ਮੁਹੱਈਆ ਕਰਵਾਉਣ ਦੀ ਯੋਜਨਾ ਨਹੀਂ, ਸਗੋਂ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਸਕੂਲਾਂ ਵਿਚ ਹਾਜ਼ਰੀ ਅਤੇ ਸਿੱਖਿਆ ਨਾਲ ਜੁੜੀ ਮਹੱਤਵਪੂਰਨ ਯੋਜਨਾ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕੁਕਿੰਗ ਕਾਸਟ ਦੀ ਬਕਾਇਆ ਪੂਰੀ ਰਾਸ਼ੀ ਤੁਰੰਤ ਸਕੂਲਾਂ ਦੇ ਖਾਤਿਆਂ ਵਿਚ ਜਾਰੀ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਅਦਾਇਗੀ ਨਾ ਹੋਈ ਤਾਂ ਅਧਿਆਪਕ ਮਿਡ ਡੇਅ ਮੀਲ ਯੋਜਨਾ ਬੰਦ ਕਰਨ ਲਈ ਮਜਬੂਰ ਹੋ ਸਕਦੇ ਹਨ।
ਪਿਛਲੀ ਖ਼ਬਰ ਬੂਟਿਆਂ ਦੀ ਰੱਖਿਆ ਦੇ ਵਾਅਦੇ ਨਾਲ ‘ਗੋ ਗਰੀਨ ਡਰਾਈਵ’ ਸ਼ੁਰੂ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।