23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬੂਟਿਆਂ ਦੀ ਰੱਖਿਆ ਦੇ ਵਾਅਦੇ ਨਾਲ ‘ਗੋ ਗਰੀਨ ਡਰਾਈਵ’ ਸ਼ੁਰੂ

ਮੰਡੀ ਗੋਬਿੰਦਗੜ੍ਹ, 22 ਅਗਸਤ (ਰਾਜੇਸ਼ ਸ਼ਰਮਾ)-ਪੰਜਾਬ ਵਿਚ ਵਾਤਾਵਰਨ ਦੀ ਸੰਭਾਲ ਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਮਾਜਿਕ ਨਿਆਂ ਕਮਿਸ਼ਨ ਦੇ ਚੇਅਰਮੈਨ ਰਿਤਿਕ ਅਰੋੜਾ ਦੀ ਅਗਵਾਈ ਵਿਚ ਦੋ ਰੋਜ਼ਾ ‘ਗੋ ਗਰੀਨ ਡਰਾਈਵ’ ਮੁਹਿੰਮ ਸ਼ੁਰੂ ਕੀਤੀ ਗਈ, ਅੱਜ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਰਿਤਿਕ ਅਰੋੜਾ ਵਲੋਂ ਮੰਡੀ ਗੋਬਿੰਦਗੜ੍ਹ ਤੋਂ ਕੀਤੀ ਗਈ, ਇਸ ਮੁਹਿੰਮ ਤਹਿਤ ਸਥਾਨਕ ਸਨਸਿਟੀ ਕਾਲੋਨੀ ਵਿਚ ਬੂਟੇ ਲਗਾਏ ਗਏ ਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਨਿਯਮਿਤ ਦੇਖਭਾਲ ਅਤੇ ਸੁਰੱਖਿਆ ਕਰਨ ਦੀ ਸਹੁੰ ਚੁਕਾਈ ਗਈ ਜਦਕਿ 22 ਤੇ 23 ਅਗਸਤ ਨੂੰ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੋਗਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਆਂ ਵਿਚ ਬੂਟੇ ਲਗਾਉਣ ਤੇ ਵਾਤਾਵਰਨ ਜਾਗਰੂਕਤਾ ਸੰਬੰਧੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਰਿਤਿਕ ਅਰੋੜਾ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਸਿਰਫ਼ ਬੂਟੇ ਲਗਾਉਣਾ ਨਹੀਂ, ਸਗੋਂ ਲਗਾਏ ਗਏ ਬੂਟਿਆਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਲੋਕਾਂ ਵਿਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ।

ਅਜੀਤ ਡੈਸਕ 23-08-2026
ਮੰਡੀ ਗੋਬਿੰਦਗੜ੍ਹ, 22 ਅਗਸਤ (ਰਾਜੇਸ਼ ਸ਼ਰਮਾ)-ਪੰਜਾਬ ਵਿਚ ਵਾਤਾਵਰਨ ਦੀ ਸੰਭਾਲ ਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਮਾਜਿਕ ਨਿਆਂ ਕਮਿਸ਼ਨ ਦੇ ਚੇਅਰਮੈਨ ਰਿਤਿਕ ਅਰੋੜਾ ਦੀ ਅਗਵਾਈ ਵਿਚ ਦੋ ਰੋਜ਼ਾ ‘ਗੋ ਗਰੀਨ ਡਰਾਈਵ’ ਮੁਹਿੰਮ ਸ਼ੁਰੂ ਕੀਤੀ ਗਈ, ਅੱਜ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਰਿਤਿਕ ਅਰੋੜਾ ਵਲੋਂ ਮੰਡੀ ਗੋਬਿੰਦਗੜ੍ਹ ਤੋਂ ਕੀਤੀ ਗਈ, ਇਸ ਮੁਹਿੰਮ ਤਹਿਤ ਸਥਾਨਕ ਸਨਸਿਟੀ ਕਾਲੋਨੀ ਵਿਚ ਬੂਟੇ ਲਗਾਏ ਗਏ ਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਨਿਯਮਿਤ ਦੇਖਭਾਲ ਅਤੇ ਸੁਰੱਖਿਆ ਕਰਨ ਦੀ ਸਹੁੰ ਚੁਕਾਈ ਗਈ ਜਦਕਿ 22 ਤੇ 23 ਅਗਸਤ ਨੂੰ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੋਗਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਆਂ ਵਿਚ ਬੂਟੇ ਲਗਾਉਣ ਤੇ ਵਾਤਾਵਰਨ ਜਾਗਰੂਕਤਾ ਸੰਬੰਧੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਰਿਤਿਕ ਅਰੋੜਾ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਸਿਰਫ਼ ਬੂਟੇ ਲਗਾਉਣਾ ਨਹੀਂ, ਸਗੋਂ ਲਗਾਏ ਗਏ ਬੂਟਿਆਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਲੋਕਾਂ ਵਿਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਬੂਟਾ ਲਗਾਉਣ ਤੋਂ ਬਾਅਦ ਉਸ ਦੀ ਨਿਯਮਿਤ ਦੇਖਭਾਲ ਕਰਨਾ ਵੀ ਓਨਾ ਹੀ ਜ਼ਰੂਰੀ ਹੈ। ਇਸ ਮੌਕੇ ਕਾਲੋਨੀ ਦੇ ਚੇਅਰਮੈਨ ਬਲਵਿੰਦਰ ਵਾਲੀਆ, ਪ੍ਰਧਾਨ ਰਾਜੀਵ ਸਲੋਦੀਆ, ਰਿਸ਼ੀਰਾਜ ਗੋਇਲ, ਅਮਿਤ ਜੈਨ, ਵੇਦ ਪ੍ਰਕਾਸ਼, ਰਜਿੰਦਰ ਕੁਮਾਰ, ਹਰਜੀਤ ਮੁਟਿਆਰ, ਅਭਿਸ਼ੇਕ ਕੌਸ਼ਲ, ਲਲਿਤ ਗਰਗ, ਮਨਜੀਤ ਸਿੰਘ ਬੇਦੀ, ਪੰਕਜ ਜੈਨ, ਅਮਿਤ ਜੈਨ, ਵੇਦ ਪ੍ਰਕਾਸ਼, ਰਜਿੰਦਰ ਕੁਮਾਰ, ਜਿੰਮੀ ਮਲਹੋਤਰਾ, ਹਰਜੀਤ ਮੁਟਿਆਰ, ਅਭਿਸ਼ੇਕ ਕੌਸ਼ਲ, ਰਾਜੇਸ਼ ਵਰਮਾ, ਪੰਕਜ ਸ਼ਰਮਾ, ਕ੍ਰਿਸ਼ਨ ਕੁਮਾਰ, ਰਮੇਸ਼ ਚੰਦ ਗੁਪਤਾ, ਰਵਿੰਦਰ ਗੋਇਲ, ਸਚਿਨ ਮਿੱਤਲ, ਅਨਿਲ ਕੁਮਾਰ, ਵਿਕਰਮ ਗੋਇਲ, ਮਨੋਹਰ ਲਾਲ, ਗੁਰਦਰਸ਼ਨ ਵਾਲੀਆ, ਮੁਕੇਸ਼ ਅਗਰਵਾਲ, ਸਤਪਾਲ ਮੁਟਿਆਰ, ਬਲਜੀਤ ਸਿੰਘ, ਰਾਜੇਸ਼ ਵਾਲੀਆ, ਸੰਜੇ ਸਲੋਦੀਆ ਅਤੇ ਸਰਵਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਨੂੰ ਕਾਮਯਾਬ ਕਰਨ ਲਈ ਸਭ ਵਰਗਾਂ ਦਾ ਧੰਨਵਾਦ-ਮਾਨ ਅਗਲੀ ਖ਼ਬਰ ਕੁਕਿੰਗ ਕਾਸਟ ਨਾ ਮਿਲਣ ਕਾਰਨ ਸਕੂਲਾਂ ਵਿਚ ਮਿਡ ਡੇਅ ਮੀਲ ਦਾ ਪ੍ਰਬੰਧ ਹੋਇਆ ਮੁਸ਼ਕਿਲ-ਨਿਰਭੈ ਮਾਲੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।