ਰਾਜੂ ਖੰਨਾ ਦੀ ਮਿਹਨਤ ਸਦਕਾ ਹਲਕਾ ਅਮਲੋਹ ’ਚ ਅਕਾਲੀ ਦਲ ਹੋਰ ਮਜ਼ਬੂਤ ਹੋ ਰਿਹਾ-ਜਸਵੰਤ, ਰੇਸ਼ਮ, ਅਮਨਿੰਦਰ
ਅਮਲੋਹ, 23 ਅਗਸਤ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਅੰਦਰ ਦਿਨ-ਰਾਤ ਕੀਤੀ ਜਾ ਰਹੀ ਮਿਹਨਤ ਸਦਕਾ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਰਹੀ ਹੈ। ਰਾਜੂ ਖੰਨਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਹੋ ਰਹੇ ਵੱਡੇ ਇਕੱਠ ਇਸ ਗੱਲ ਦਾ ਸਬੂਤ ਹਨ ਕਿ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਮੁੜ ਵਿਸ਼ਵਾਸ ਪੈਦਾ ਹੋ ਰਿਹਾ ਹੈ।
ਅਜੀਤ ਡੈਸਕ
24-08-2026