24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਅਕਾਲੀ ਦਲ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ-ਜਥੇ. ਮੁਕਾਰੋਂਪੁਰ

ਬਸੀ ਪਠਾਣਾਂ, 23 ਅਗਸਤ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ, ਪੰਜਾਬ ਪੱਖੀ ਸੋਚ ਤੇ ਪਾਰਟੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਬਸੀ ਪਠਾਣਾਂ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਵਰਕਰਾਂ ਨਾਲ ਤਾਲਮੇਲ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 24-08-2026
ਬਸੀ ਪਠਾਣਾਂ, 23 ਅਗਸਤ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ, ਪੰਜਾਬ ਪੱਖੀ ਸੋਚ ਤੇ ਪਾਰਟੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਬਸੀ ਪਠਾਣਾਂ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਵਰਕਰਾਂ ਨਾਲ ਤਾਲਮੇਲ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ’ਚ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਪੰਜਾਬ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਅਕਾਲੀ ਦਲ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿਤਾਂ ਦੀ ਪਹਿਰੇਦਾਰ ਪਾਰਟੀ ਹੈ, ਜਿਸ ਨੇ ਆਪਣੇ ਪਿਛਲੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਵਿਕਾਸ ਅਤੇ ਹਰ ਵਰਗ ਦੀ ਭਲਾਈ ਲਈ ਵੱਡੇ ਪੱਧਰ ’ਤੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਦੀ ਮਿਸਾਲ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ’ਚ ਵੀ ਨਹੀਂ ਮਿਲਦੀ। ਜਥੇ. ਮੁਕਾਰੋਂਪੁਰ ਨੇ ਵਰਕਰਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਹੁਣ ਸਮਾਂ ਪਾਰਟੀ ਦੀਆਂ ਨੀਤੀਆਂ ਨੂੰ ਸਿਰਫ਼ ਮੀਟਿੰਗਾਂ ਤੱਕ ਸੀਮਤ ਰੱਖਣ ਦਾ ਨਹੀਂ, ਸਗੋਂ ਹਰ ਘਰ ਅਤੇ ਹਰ ਵਰਗ ਤੱਕ ਪਹੁੰਚਾਉਣ ਦਾ ਹੈ। ਉਨ੍ਹਾਂ ਕਿਹਾ ਕਿ ਹਰ ਵਰਕਰ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੇ ਅਤੇ ਉਨ੍ਹਾਂ ਦੀ ਆਵਾਜ਼ ਨੂੰ ਪਾਰਟੀ ਦੇ ਮੰਚ ਤੱਕ ਪਹੁੰਚਾਏ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਵਰਕਰਾਂ ਨੂੰ ਹੁਣ ਤੋਂ ਹੀ ਪੂਰੀ ਤਨਦੇਹੀ ਤੇ ਇਕਜੁੱਟਤਾ ਨਾਲ ਕੰਮ ਕਰਨਾ ਹੋਵੇਗਾ। ਮੀਟਿੰਗ ਦੌਰਾਨ 6 ਸਤੰਬਰ ਨੂੰ ਹਲਕਾ ਬਸੀ ਪਠਾਣਾਂ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਨੂੰ ਸਫਲ ਬਣਾਉਣ ਲਈ ਵੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਹਰਨੇਕ ਸਿੰਘ ਬਡਾਲੀ ਪੰਥਕ ਕਵੀ, ਬ੍ਰਿਜੇਈਸਵਾਰ ਸਿੰਘ ਪਾਸੀਂ ਸਰਕਲ ਪ੍ਰਧਾਨ, ਮਨਪ੍ਰੀਤ ਸਿੰਘ ਹੈਪੀ ਸਾਬਕਾ ਕੌਂਸਲਰ, ਮੇਜਰ ਸਿੰਘ, ਕੋਸ਼ਲਰ ਅਰਵਿੰਦਰ ਸਿੰਘ, ਮਨਦੀਪ ਸਿੰਘ, ਜਸਵੰਤ ਸਿੰਘ, ਬਚਿੱਤਰ ਸਿੰਘ, ਸ਼ਾਮ ਲਾਲ, ਐਡ. ਗੁਰਜੀਤ ਸਿੰਘ, ਬਲਜਿੰਦਰ ਸਿੰਘ, ਰਾਜੀਵ ਸ਼ੁਕਲਾ, ਨਿਰਮਲ ਸਿੰਘ ਅਤੇ ਮਨੀ ਸਲਹੋਤਰਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਫ਼ੋਟੋਗ੍ਰਾਫ਼ੀ ਤੇ ਫ਼ੋਟੋ ਫ਼ੀਚਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਨਰੇਸ਼ ਕੁਮਾਰ ਸਰਹਿੰਦ ਨੂੰ ਵਪਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।