24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਘਰੇਲੂ ਤੇ ਨਿੱਜੀ ਕਾਰਨਾਂ ਕਰਕੇ ਸੁਖਚੈਨ ਸਿੰਘ ਦੀਵਾ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ

ਅਮਲੋਹ, 23 ਅਗਸਤ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਤੇ ਵਿਰਾਸਤ ਸੇਵਾ ਸੰਗਠਨ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਦੀਵਾ ਨੇ ਆਪਣੇ ਅਹੁਦੇ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਸੁਖਚੈਨ ਸਿੰਘ ਦੀਵਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਹ ਫ਼ੈਸਲਾ ਪੂਰੀ ਤਰ੍ਹਾਂ ਘਰੇਲੂ ਤੇ ਨਿੱਜੀ ਕਾਰਨਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ।

ਅਜੀਤ ਡੈਸਕ 24-08-2026
ਅਮਲੋਹ, 23 ਅਗਸਤ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਤੇ ਵਿਰਾਸਤ ਸੇਵਾ ਸੰਗਠਨ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਦੀਵਾ ਨੇ ਆਪਣੇ ਅਹੁਦੇ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਸੁਖਚੈਨ ਸਿੰਘ ਦੀਵਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਹ ਫ਼ੈਸਲਾ ਪੂਰੀ ਤਰ੍ਹਾਂ ਘਰੇਲੂ ਤੇ ਨਿੱਜੀ ਕਾਰਨਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਉਹ ਖੇਤੀਬਾੜੀ ਦੇ ਕੰਮਾਂ ਨੂੰ ਵਧੇਰੇ ਸਮਾਂ ਦੇਣਾ ਚਾਹੁੰਦੇ ਹਨ। ਖੇਤੀਬਾੜੀ ਤੇ ਪਰਿਵਾਰਕ ਜ਼ਿੰਮੇਵਾਰੀਆਂ ਕਾਰਨ ਉਹ ਪਾਰਟੀ ਦੀਆਂ ਸਰਗਰਮੀਆਂ ਲਈ ਲੋੜੀਂਦਾ ਸਮਾਂ ਨਹੀਂ ਕੱਢ ਸਕਦੇ। ਇਸ ਲਈ ਪਰਿਵਾਰ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਉਨ੍ਹਾਂ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਸੁਖਚੈਨ ਸਿੰਘ ਦੀਵਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਜਾਂ ਪਾਰਟੀ ਦੀ ਲੀਡਰਸ਼ਿਪ ਪ੍ਰਤੀ ਕਿਸੇ ਕਿਸਮ ਦੀ ਨਾਰਾਜ਼ਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿਰਫ਼ ਨਿੱਜੀ, ਘਰੇਲੂ ਤੇ ਖੇਤੀਬਾੜੀ ਨਾਲ ਸੰਬੰਧਿਤ ਰੁਝੇਵਿਆਂ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਉਹ ਆਪਣੇ ਸਮਾਜਿਕ ਅਤੇ ਨਿੱਜੀ ਕੰਮਾਂ ਨੂੰ ਪਹਿਲ ਦੇਣਗੇ।
ਪਿਛਲੀ ਖ਼ਬਰ ਇਕਬਾਲ ਸਿੰਘ ਰਾਏ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਫ਼ੋਟੋਗ੍ਰਾਫ਼ੀ ਤੇ ਫ਼ੋਟੋ ਫ਼ੀਚਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।