27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕੰਬਾਈਨ ਵੈੱਲਫੇਅਰ ਸੁਸਾਇਟੀ ਨੇ ਮੈਡੀਕਲ ਕੈਂਪ ਲਗਾਇਆ

ਭੁੱਨਰਹੇੜੀ, 26 ਅਗਸਤ (ਧਨਵੰਤ ਸਿੰਘ)- ਕੰਬਾਇਨ ਵੈਲਫੇਅਰ ਸੁਸਾਇਟੀ ਉਪਲੀ ਵਲੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਇਲੈਕਟ੍ਰੋਥੈਰੇਪੀ, ਅੱਖਾਂ ਦਾ ਚੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ।

ਅਜੀਤ ਡੈਸਕ 27-08-2026
ਭੁੱਨਰਹੇੜੀ, 26 ਅਗਸਤ (ਧਨਵੰਤ ਸਿੰਘ)- ਕੰਬਾਇਨ ਵੈਲਫੇਅਰ ਸੁਸਾਇਟੀ ਉਪਲੀ ਵਲੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਇਲੈਕਟ੍ਰੋਥੈਰੇਪੀ, ਅੱਖਾਂ ਦਾ ਚੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਨ ਤੋਂ ਇਲਾਵਾ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਕੰਬਾਇਨ ਵੈਲਫੇਅਰ ਦੇ ਆਗੂਆਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਹਰ ਵਿਅਕਤੀ ਲਈ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਸੰਬੰਧੀ ਕਿਸੇ ਵੀ ਸਮੱਸਿਆ ਨੂੰ ਹਲਕੇ ਵਿੱਚ ਨਾ ਲੈਣ ਅਤੇ ਸਮੇਂ ਸਿਰ ਡਾਕਟਰੀ ਜਾਂਚ ਕਰਵਾਉਣ। ਗੁਰਜੀਤ ਸਿੰਘ ਉਪਲੀ ਨੇ ਕਿਹਾ ਕਿ ਹਰ ਵਿਅਕਤੀ ਨੂੰ ਸਾਲ ਵਿਚ ਘੱਟੋ-ਘੱਟ ਇਕ ਵਾਰ ਆਪਣੀ ਸਰੀਰਕ ਜਾਂਚ ਅਤੇ ਜ਼ਰੂਰੀ ਮੈਡੀਕਲ ਟੈਸਟ ਜ਼ਰੂਰ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੈਡੀਕਲ ਕੈਂਪ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਮੈਡੀਕਲ ਕੈਂਪ ਦੌਰਾਨ ਡਾਕਟਰ ਸੀਮਾ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਅਜੋਧ ਸਿੰਘ ਬਾਜਵਾ, ਤਰਨ ਕੁਮਾਰ ਸ਼ਰਮਾ, ਸੱਜਣ ਸਿੰਘ ਗਿੱਲ, ਅੰਗਰੇਜ਼ ਪੁਰੇਵਾਲ, ਮਨਜਿੰਦਰ ਸਿੰਘ ਗਿੱਲ, ਸੱਜਣ ਸਿੰਘ ਸਰਪੰਚ, ਲੱਭੀ ਗਿੱਲ ਅਤੇ ਹਰਦੀਪ ਸਿੰਘ ਸਨੌਰ ਮਿਸ਼ਨ ਹਰਿਆਣੀ ਸਮੇਤ ਹੋਰ ਪਤਵੰਤੇ ਅਤੇ ਸੁਸਾਇਟੀ ਦੇ ਮੈਂਬਰ ਮੌਜੂਦ ਸਨ, ਕੈਂਪ ਦੌਰਾਨ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਅੱਖਾਂ ਦੀ ਜਾਂਚ, ਇਲੈਕਟ੍ਰੋਥੈਰੇਪੀ ਅਤੇ ਹੋਰ ਸਿਹਤ ਸੇਵਾਵਾਂ ਦਾ ਲਾਭ ਲਿਆ।
ਪਿਛਲੀ ਖ਼ਬਰ ਰੇਲ ਗੱਡੀ ਨਾਲ ਟਕਰਾਉਣ ਕਾਰਨ ਅਣਪਛਾਤੇ ਵਿਅਕਤੀ ਦੀ ਹੋਈ ਮੌਤ ਅਗਲੀ ਖ਼ਬਰ ਪੰਜਾਬ ’ਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣੇਗੀ- ਪ੍ਰੋ. ਸਤਨਾਮ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।