ਪੰਜਾਬ ਸਰਕਾਰ ਨੇ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ-ਚੇਅਰਮੈਨ ਲਿਬੜਾ, ਢਿੱਲੋਂ, ਰਾਜਾ
ਫ਼ਤਹਿਗੜ੍ਹ ਸਾਹਿਬ, 27 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ ਪਿੰਡਾਂ ਦੇ ਲੋਕਾਂ ਨੂੰ ਵੀ ਬਣਦੀਆਂ ਸੁੱਖ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸਾਬਕਾ ਚੇਅਰਮੈਨ ਤੇ ਸੂਬਾ ਸਪੋਕਸਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪਿੰਡ ਸੈਦਪੁਰਾ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਚੈੱਕ ਭੇਟ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਿੰਡਾਂ ’ ਚ ਨੌਜਵਾਨਾਂ ਲਈ ਆਧੁਨਿਕ ਖੇਡ ਗਰਾੳਂੂਡ, ਪਾਰਕਾਂ, ਖੁੱਲੇ੍ਹ ਜ਼ਿੰਮਾ ਆਦਿ ਦਾ ਨਿਰਮਾਣ ਕਰਨ ਤੋਂ ਇਲਾਵਾ ਇੰਟਰਲਾਕ ਗਲੀਆਂ, ਸੀਵਰੇਜ, ਟੋਭਿਆਂ ਦੀ ਸਫ਼ਾਈ ਤੇ ਸੀਚੇਵਾਲ ਪ੍ਰੋਜੈਕਟਾਂ ਦਾ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਗੰਦੇ ਪਾਣੀ ਤੋਂ ਨਿਜਾਤ ਮਿਲ ਸਕੇ।
ਫ਼ਤਹਿਗੜ੍ਹ ਸਾਹਿਬ, 27 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ ਪਿੰਡਾਂ ਦੇ ਲੋਕਾਂ ਨੂੰ ਵੀ ਬਣਦੀਆਂ ਸੁੱਖ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸਾਬਕਾ ਚੇਅਰਮੈਨ ਤੇ ਸੂਬਾ ਸਪੋਕਸਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪਿੰਡ ਸੈਦਪੁਰਾ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਚੈੱਕ ਭੇਟ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਿੰਡਾਂ ’ ਚ ਨੌਜਵਾਨਾਂ ਲਈ ਆਧੁਨਿਕ ਖੇਡ ਗਰਾੳਂੂਡ, ਪਾਰਕਾਂ, ਖੁੱਲੇ੍ਹ ਜ਼ਿੰਮਾ ਆਦਿ ਦਾ ਨਿਰਮਾਣ ਕਰਨ ਤੋਂ ਇਲਾਵਾ ਇੰਟਰਲਾਕ ਗਲੀਆਂ, ਸੀਵਰੇਜ, ਟੋਭਿਆਂ ਦੀ ਸਫ਼ਾਈ ਤੇ ਸੀਚੇਵਾਲ ਪ੍ਰੋਜੈਕਟਾਂ ਦਾ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਗੰਦੇ ਪਾਣੀ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੂਬੇ ਦੇ ਜ਼ਿਆਦਾਤਰ ਪਿੰਡਾਂ ਨੂੰ ਜਾਣ ਵਾਲੀਆ ਸੜਕਾਂ ਦੀ ਮੁਰੰਮਤ ਕਰਾਉਣ ਦੇ ਨਾਲ-ਨਾਲ ਮੁੱਖ ਸੜਕਾਂ ਦਾ ਨਵ ਨਿਰਮਾਣ ਵੀ ਕਰਵਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਵੀ ਮਿਲ ਸਕਣ। ਇਸ ਮੌਕੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਕਿਹਾ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੀ ਪਿੰਡ ਵਾਸੀਆਂ ਨੂੰ ਦਿੱਤਾ ਜਾ ਰਿਹਾ ਹੈ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤੋਂ ਇਲਾਵਾ ਪਿੰਡ ਵਾਸੀਆਂ ਨੂੰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਨਾਲ ਵੀ ਜੋੜਿਆ ਜਾ ਰਿਹਾ ਹੈ ਤਾਂ ਜੋ ਲੋੜਵੰਦ ਵਿਅਕਤੀ ਪਹਿਲ ਦੇ ਆਧਾਰ ਤੇ ਆਪਣਾ ਇਲਾਜ ਕਰਵਾ ਸਕਣ। ਇਸ ਮੌਕੇ ਆਗੂਆਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਵੀ ਦਿਵਾਇਆ ਕਿ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਲਈ ਵੀ ਉਨ੍ਹਾਂ ਨੂੰ ਬਣਦੀਆਂ ਗਰਾਂਟਾਂ ਦਿੱਤਿਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਹਰਵਿੰਦਰ ਸਿੰਘ ਸੈਦਪੁਰਾ, ਰੁਪਿੰਦਰ ਸਿੰਘ ਰੂਪੀ, ਮਨਪ੍ਰੀਤ ਸਿੰਘ ਟਿਵਾਣਾ, ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਕਰਨੈਲ ਸਿੰਘ, ਪ੍ਰਿਤਪਾਲ ਸਿੰਘ, ਪਲਵਿੰਦਰ ਸਿੰਘ, ਕੁਲਵਿੰਦਰ ਸਿੰਘ ਸੁਲੇਮਪੁਰ, ਗੁਰਸੇਵਕ ਸਿੰਘ ਭੱਲਮਾਜਰਾ, ਹਰਦੀਪ ਸਿੰਘ ਤੇ ਪਿੰਡ ਵਾਸੀ ਹਾਜ਼ਰ ਸਨ ।