29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਸ਼ਾ ਮੁਕਤੀ ਕੇਂਦਰ ’ਚ ਦਾਖਲ ਮਰੀਜ਼ਾਂ ਨੇ ਰੱਖੜੀ ਕਾਰਡ ਬਣਾਏ-ਡਾ. ਸਨਪ੍ਰੀਤ ਕੌਰ

ਫ਼ਤਹਿਗੜ੍ਹ ਸਾਹਿਬ, 28 ਅਗਸਤ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ.

ਅਜੀਤ ਡੈਸਕ 29-08-2026
ਫ਼ਤਹਿਗੜ੍ਹ ਸਾਹਿਬ, 28 ਅਗਸਤ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜੇਸ਼ ਕੁਮਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਵਿਅਕਤੀਆਂ ਦਾ ਨਸ਼ਾ ਛੁਡਾਉਣ, ਉਨ੍ਹਾਂ ਦਾ ਸਰੀਰਕ, ਮਾਨਸਿਕ ਤੇ ਸਮਾਜਿਕ ਸੰਤੁਲਨ ਕਾਇਮ ਕਰਨ ਲਈ ਸਾਰੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧੀ ਮਾਨਸਿਕ ਰੋਗਾਂ ਦੇ ਮਾਹਿਰ ਡਾ. ਸਨਪ੍ਰੀਤ ਕੌਰ ਨੇ ਦੱਸਿਆ ਤੇ ਕੇਂਦਰ ਵਿਚ ਦਾਖਲ ਮਰੀਜ਼ਾਂ ਤੋਂ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਰੱਖੜੀਆਂ ਤੇ ਰੱਖੜੀ ਕਾਰਡ ਬਣਵਾਏ ਗਏ ਅਤੇ ਇਸ ਰੱਖੜੀ ਦੇ ਤਿਉਹਾਰ ਮੌਕੇ ਰੋਗੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਿਆ ਗਿਆ ਤਾਂ ਜੋ ਉਹ ਆਪਣੀਆਂ ਭੈਣਾਂ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮਿਲਜੁਲ ਕੇ ਰੱਖੜੀ ਦਾ ਤਿਉਹਾਰ ਮਨਾ ਸਕਣ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਨਾਲ ਮਾਨਸਿਕ ਰੋਗੀਆਂ ਦੀ ਮਾਨਸਿਕ ਸਥਿਤੀ ਵਿਚ ਕਾਫ਼ੀ ਸੁਧਾਰ ਹੁੰਦਾ ਹੈ ਤੇ ਸਮਾਜਿਕ ਤਾਣੇ ਬਾਣੇ ਵਿਚ ਰਹਿ ਕੇ ਆਪਣਾ ਜੀਵਨ ਬਤੀਤ ਕਰਨ, ਪਰਿਵਾਰ ਅਤੇ ਸਮਾਜ ਨਾਲ ਪਿਆਰ ਕਰਨ ਦੀ ਤਾਂਘ ਪੈਦਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਨਸ਼ਾ ਛੱਡਣ ਲਈ ਮੁਫ਼ਤ ਇਲਾਜ ਦੇ ਨਾਲ-ਨਾਲ ਕੇਂਦਰ ਵਿਚ ਦਾਖਲ ਮਰੀਜ਼ਾਂ ਨੂੰ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾਂਦੇ ਹਨ ਅਤੇ ਉਨ੍ਹਾਂ ਦੇ ਰਹਿਣ ਸਹਿਣ ਦਾ ਵੀ ਮੁਫ਼ਤ ਪ੍ਰਬੰਧ ਕੀਤਾ ਗਿਆ ਹੈ। ਡਾ. ਸਨਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਨਸ਼ਾ ਪੀੜਤਾਂ ਨਾਲ ਹਮਦਰਦੀ ਵਾਲਾ ਸਲੂਕ ਕਰਨਾ ਚਾਹੀਦਾ ਹੈ ਤੇ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਪ੍ਰੇਰਿਤ ਕਰਕੇ ਨੇੜੇ ਦੇ ਨਸ਼ਾ ਛੁਡਾਊ ਕੇਂਦਰ ਵਿਚ ਭੇਜਣਾ ਚਾਹੀਦਾ ਹੈ ਤਾਂ ਜੋ ਉਹ ਆਪਣਾ ਇਲਾਜ ਕਰਵਾ ਕੇ ਚੰਗਾ ਜੀਵਨ ਬਤੀਤ ਕਰ ਸਕਣ।
ਪਿਛਲੀ ਖ਼ਬਰ ਸ਼ਹਿਰ ਵਾਸੀ 10 ਫ਼ੀਸਦੀ ਛੋਟ ਨਾਲ 30 ਸਤੰਬਰ ਤੱਕ ਆਪਣਾ ਜਾਇਦਾਦ ਟੈਕਸ ਜਮ੍ਹਾਂ ਕਰਵਾ ਸਕਦੇ ਹਨ ਅਗਲੀ ਖ਼ਬਰ ਖ਼ੁਸ਼ੀ ਦੇ ਮੌਕੇ ਬੂਟੇ ਲਗਾਉਣ ਨੂੰ ਪਹਿਲ ਦੇਣ ਲੋਕ-ਦਰਸ਼ਨ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।