30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਡੀ. ਬੀ. ਯੂ. ਦੇ ਫਾਰਮੇਸੀ ਵਿਦਿਆਰਥੀਆਂ ਨੇ ਸਫ਼ਾਈ ਤੇ ਹਰਿਆ-ਭਰਿਆ ਕੈਂਪਸ ਬਣਾਉਣ ਲਈ ਮਿਲਾਇਆ ਹੱਥ

ਅਮਲੋਹ, 29 ਅਗਸਤ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਵਲੋਂ ਸਕੂਲ ਆਫ਼ ਫਾਰਮੇਸੀ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਇਕ ਰੋਜ਼ਾ ਐਨ. ਐਸ.

ਅਜੀਤ ਡੈਸਕ 30-08-2026
ਅਮਲੋਹ, 29 ਅਗਸਤ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਵਲੋਂ ਸਕੂਲ ਆਫ਼ ਫਾਰਮੇਸੀ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਇਕ ਰੋਜ਼ਾ ਐਨ. ਐਸ. ਐਸ. ਜਾਗਰੂਕਤਾ ਕੈਂਪ ਲਗਾਇਆ। ਇਸ ਦਾ ਉਦੇਸ਼ ਸਫ਼ਾਈ, ਸਵੱਛਤਾ, ਵਾਤਾਵਰਨ ਪ੍ਰਤੀ ਜਾਗਰੂਕਤਾ ਤੇ ਕੂੜਾ-ਕਰਕਟ ਦੇ ਜ਼ਿੰਮੇਵਾਰ ਪ੍ਰਬੰਧਨ ਨੂੰ ਉਤਸ਼ਾਹਿਤ ਕਰਨਾ ਸੀ। ਇਹ ਪ੍ਰੋਗਰਾਮ ਸਕੂਲ ਆਫ਼ ਫਾਰਮੇਸੀ, ਮਾਤਾ ਜਰਨੈਲ ਕੇ. ਕਾਲਜ ਆਫ਼ ਫਾਰਮੇਸੀ, ਲਾਲ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਵਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਤੇ ਉੱਨਤ ਭਾਰਤ ਅਭਿਆਨ, ਸਵੱਛ ਭਾਰਤ ਮਿਸ਼ਨ ਸੈੱਲ ਦੇ ਸਹਿਯੋਗ ਨਾਲ ਕਰਵਾਇਆ। ਇਸ ਕੈਂਪ ਦੌਰਾਨ ਸਫ਼ਾਈ ਨੂੰ ਆਪਣੀ ਆਦਤ ਤੇ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਦੀ ਮਹੱਤਤਾ ਉਜਾਗਰ ਕੀਤੀ ਗਈ। ਫਾਰਮ-ਡੀ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਕੈਂਪਸ ਸਫ਼ਾਈ ਮੁਹਿੰਮ, ਨਾਅਰਾ ਲੇਖਨ ਗਤੀਵਿਧੀ, ਸਫ਼ਾਈ ਦੀ ਸਹੁੰ ਅਤੇ ਬੂਟੇ ਲਗਾਉਣ ਦੀ ਮੁਹਿੰਮ ਵਿਚ ਭਾਗ ਲਿਆ। ਵਿਦਿਆਰਥੀਆਂ ਤੇ ਅਧਿਆਪਕਾਂ ਦੀ ਉਤਸ਼ਾਹਪੂਰਨ ਭਾਗੀਦਾਰੀ ਨੇ ਸਾਫ਼-ਸੁਥਰਾ, ਹਰਿਆ-ਭਰਿਆ ਤੇ ਸਿਹਤਮੰਦ ਕੈਂਪਸ ਬਣਾਉਣ ਪ੍ਰਤੀ ਉਨ੍ਹਾਂ ਦੀ ਸਾਂਝੀ ਵਚਨਬੱਧਤਾ ਨੂੰ ਦਰਸਾਇਆ। ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਵਿਭਾਗ ਵਲੋਂ ਅਜਿਹੇ ਮਹੱਤਵਪੂਰਨ ਤੇ ਸਾਰਥਿਕ ਸਮਾਗਮ ਕਰਵਾਉਣ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਈਕੋ ਕਲੱਬ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਸਿਹਤ ਮੰਤਰੀ ਨੇ ਝਾੜੂ ਲਗਾ ਕੇ ‘ਮਿਸ਼ਨ ਕਲੀਨ ਪੰਜਾਬ’ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।