30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਤਾਲਮੇਲ ਕਮੇਟੀ ਪੈਰਾ ਮੈਡੀਕਲ ਸੰਘੋਲ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਸੰਘੋਲ, 29 ਅਗਸਤ (ਪਰਮਵੀਰ ਸਿੰਘ ਧਨੋਆ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਵਲੋਂ ਮੁੱਖ ਮੰਤਰੀ ਦੇ ਮੁਲਾਜ਼ਮਾਂ, ਪੈਨਸ਼ਨਰਾਂ ਪ੍ਰਤੀ ਬੇਰੁਖ਼ੀ ਭਰੇ ਵਤੀਰੇ ਤੇ ਮੀਟਿੰਗ ਤੋਂ ਭੱਜਣ ਦੇ ਵਿਰੋਧ ਵਿਚ ਮੁੱਖ ਮੰਤਰੀ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਹੈ। ਤਾਲਮੇਲ ਕਮੇਟੀ ਦੇ ਦਿੱਤੇ ਸੱਦੇ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਸੰਘੋਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ।

ਅਜੀਤ ਡੈਸਕ 30-08-2026
ਸੰਘੋਲ, 29 ਅਗਸਤ (ਪਰਮਵੀਰ ਸਿੰਘ ਧਨੋਆ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਵਲੋਂ ਮੁੱਖ ਮੰਤਰੀ ਦੇ ਮੁਲਾਜ਼ਮਾਂ, ਪੈਨਸ਼ਨਰਾਂ ਪ੍ਰਤੀ ਬੇਰੁਖ਼ੀ ਭਰੇ ਵਤੀਰੇ ਤੇ ਮੀਟਿੰਗ ਤੋਂ ਭੱਜਣ ਦੇ ਵਿਰੋਧ ਵਿਚ ਮੁੱਖ ਮੰਤਰੀ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਹੈ। ਤਾਲਮੇਲ ਕਮੇਟੀ ਦੇ ਦਿੱਤੇ ਸੱਦੇ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਸੰਘੋਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਦੌਰਾਨ ਮੁਲਾਜ਼ਮਾਂ ਵਲੋਂ ਰੋਸ ਜ਼ਾਹਿਰ ਕਰਦਿਆਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਬੁਲਾਰਿਆਂ ਨੇ ਇਸ ਮੌਕੇ ਮੁੱਖ ਮੰਤਰੀ ਦੇ ਹੰਕਾਰੀ ਵਤੀਰੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਤੋਂ ਇਲਾਵਾ ਬੀਤੀ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ਵਿਚ ਸ਼ਮੂਲੀਅਤ ਕਰਨ ਵਾਲੇ ਮੁਲਾਜ਼ਮਾਂ ਦੀ ਜਾਣਕਾਰੀ ਮੰਗੇ ਜਾਣ ਨੂੰ ਲੈ ਕੇ ਸਰਕਾਰ ਵਲੋਂ ਜਾਰੀ ਪੱਤਰ ਦੀ ਨਿਖੇਧੀ ਕਰਦਿਆਂ ਸੰਬੰਧਿਤ ਪੱਤਰ ਦੀਆਂ ਕਾਪੀਆਂ ਵੀ ਫੂਕੀਆਂ ਗਈਆਂ। ਬੀਤੇ ਦਿਨੀਂ ਮੁੱਖ ਮੰਤਰੀ ਦੇ ਟਵੀਟ ਕਿ ਹੜਤਾਲ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਉਸ ਟਵੀਟ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਪ੍ਰਧਾਨ ਬਲਜਿੰਦਰ ਸਿੰਘ, ਜਨਰਲ ਸਕੱਤਰ ਲਖਵਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਰਿਹਾ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਸਰਕਾਰੀ ਮੁਲਾਜ਼ਮਾਂ ਨਾਲ ਕਰ ਰਹੀ ਹੈ ਧੱਕਾ-ਜਗਵੀਰ ਸਲਾਣਾ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਨੇ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾਇਆ-ਡਾ. ਅਮਰ ਸਿੰਘ, ਨਾਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।