30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੀ. ਜੈੱਡ. ਐਸ. ਐਫ਼. ਐਸ. ਸੀਨੀ. ਸੈਕੰ. ਪਬਲਿਕ ਸਕੂਲ ’ਚ ਲੋਕ ਖੇਡਾਂ ਕਰਵਾਈਆਂ

ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਵਿਚ ਵਿਦਿਆਰਥੀਆਂ ਨੂੰ ਪੰਜਾਬ ਦੀਆਂ ਰਵਾਇਤੀ ਲੋਕ ਖੇਡਾਂ ਨਾਲ ਜੋੜਨ ਅਤੇ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਮਕਸਦ ਨਾਲ ਲੋਕ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਅਰਸ਼ਦੀਪ ਕੌਰ ਨੇ ਬੱਚਿਆਂ ਨੂੰ ਲੋਕ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਲੋਕ ਖੇਡਾਂ ਸਾਡੀ ਅਮੀਰ ਵਿਰਾਸਤ ਤੇ ਸਭਿਆਚਾਰ ਦਾ ਅਹਿਮ ਹਿੱਸਾ ਹਨ।

ਅਜੀਤ ਡੈਸਕ 30-08-2026
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਵਿਚ ਵਿਦਿਆਰਥੀਆਂ ਨੂੰ ਪੰਜਾਬ ਦੀਆਂ ਰਵਾਇਤੀ ਲੋਕ ਖੇਡਾਂ ਨਾਲ ਜੋੜਨ ਅਤੇ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਮਕਸਦ ਨਾਲ ਲੋਕ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਅਰਸ਼ਦੀਪ ਕੌਰ ਨੇ ਬੱਚਿਆਂ ਨੂੰ ਲੋਕ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਲੋਕ ਖੇਡਾਂ ਸਾਡੀ ਅਮੀਰ ਵਿਰਾਸਤ ਤੇ ਸਭਿਆਚਾਰ ਦਾ ਅਹਿਮ ਹਿੱਸਾ ਹਨ। ਇਨ੍ਹਾਂ ਖੇਡਾਂ ਰਾਹੀਂ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਤੇ ਸੱਭਿਆਚਾਰ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ, ਸਗੋਂ ਇਹ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪ੍ਰਿੰਸੀਪਲ ਅਰਸ਼ਦੀਪ ਕੌਰ ਨੇ ਕਿਹਾ ਕਿ ਖੇਡਾਂ ਜਿਥੇ ਸਾਨੂੰ ਅਨੁਸ਼ਾਸਨ ਵਿਚ ਰਹਿਣਾ, ਟੀਮ ਭਾਵਨਾ ਤੇ ਆਪਸੀ ਸਹਿਯੋਗ ਸਿਖਾਉਂਦੀਆਂ ਹਨ, ਉੱਥੇ ਹੀ ਬੱਚਿਆਂ ਨੂੰ ਸਰੀਰਕ ਪੱਖੋਂ ਤੰਦਰੁਸਤ ਤੇ ਮਜ਼ਬੂਤ ਬਣਾਉਂਦੀਆਂ ਹਨ। ਖੇਡਾਂ ਵਿਚ ਭਾਗ ਲੈਣ ਨਾਲ ਬੱਚਿਆਂ ਅੰਦਰ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਹ ਜਿੱਤ-ਹਾਰ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨਾ ਸਿੱਖਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ, ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਸਰੀਰਕ ਤੇ ਮਾਨਸਿਕ ਸਮਰੱਥਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਮਿਲਵਰਤਨ, ਸਹਿਯੋਗ ਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ। ਇਨ੍ਹਾਂ ਖੇਡਾਂ ਦੌਰਾਨ ਤੀਜੀ ਜਮਾਤ ਦੀਆਂ ਕੁੜੀਆਂ ਲਈ ਕੋਟਲਾ-ਛਪਾਕੀ ਲੋਕ ਖੇਡ ਕਰਵਾਈ ਗਈ ਅਤੇ ਮੁੰਡਿਆਂ ਲਈ ਅੰਨਾ-ਝੋਟਾ ਲੋਕ ਖੇਡ ਕਰਵਾਈ ਗਈ। ਚੌਥੀ ਦੀਆਂ ਕੁੜੀਆਂ ਨੂੰ ਅੱਡੀ-ਛੜੱਪਾ ਤੇ ਮੁੰਡਿਆਂ ਲਈ ਰੁਮਾਲ-ਚਪਟਾ ਖੇਡ ਕਰਵਾਈ ਗਈ। ਇਸੇ ਤਰ੍ਹਾਂ ਪੰਜਵੀਂ ਦੀਆਂ ਕੁੜੀਆਂ ਨੂੰ ਪੀਚੋ ਤੇ ਮੁੰਡਿਆਂ ਦੀ ਲੰਗੜਾ ਸ਼ੇਰ ਖੇਡ ਕਰਵਾਈ ਗਈ। ਛੇਵੀਂ ਦੀਆਂ ਕੁੜੀਆਂ ਨੂੰ ਖੋ-ਖੋ ਅਤੇ ਮੁੰਡਿਆਂ ਦੀ ਰੱਸਾਕਸ਼ੀ ਲੋਕ ਖੇਡ ਕਰਵਾਈ ਗਈ। ਇਹ ਖੇਡਾਂ ਬੱਚਿਆਂ ਨੇ ਬੜੀ ਦਿਲਚਸਪੀ ਨਾਲ ਹਿੱਸਾ ਲੈ ਕੇ ਖੇਡਾਂ ਦਾ ਅਨੰਦ ਮਾਣਿਆ।
ਪਿਛਲੀ ਖ਼ਬਰ ਇੰਜੀਨੀਅਰਿੰਗ ਕਾਲਜ ਦੇ ਸਟਾਫ਼ ਵਲੋਂ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬਸੀ ਪਠਾਣਾਂ ਵਿਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।