30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪਾਈਨ ਗਰੋਵ ਪਬਲਿਕ ਸਕੂਲ ’ਚ ਰੱਖੜੀ ਦੇ ਤਿਉਹਾਰ ਮਨਾਇਆ

ਬਸੀ ਪਠਾਣਾਂ, 29 ਅਗਸਤ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੌਰਾਨ ਸਕੂਲ ਪ੍ਰਬੰਧਕਾਂ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਨਾਲ-ਨਾਲ ਪਿਆਰ, ਸਤਿਕਾਰ, ਸਾਂਝ ਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨ ਦਾ ਸੁਨੇਹਾ ਦਿੱਤਾ ਗਿਆ।

ਅਜੀਤ ਡੈਸਕ 30-08-2026
ਬਸੀ ਪਠਾਣਾਂ, 29 ਅਗਸਤ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੌਰਾਨ ਸਕੂਲ ਪ੍ਰਬੰਧਕਾਂ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਨਾਲ-ਨਾਲ ਪਿਆਰ, ਸਤਿਕਾਰ, ਸਾਂਝ ਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨ ਦਾ ਸੁਨੇਹਾ ਦਿੱਤਾ ਗਿਆ। ਸਕੂਲ ਦੀ ਪਹਿਲੀ ਤੇ ਦੂਜੀ ਕਲਾਸ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਰੱਖੜੀ ਬੰਧਨ ਦੀ ਥੀਮ ’ਤੇ ਸੁੰਦਰ ਕਾਰਡ ਤਿਆਰ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਤੀਜੀ ਤੋਂ ਪੰਜਵੀਂ ਦੇ ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਇਸੇ ਤਰ੍ਹਾਂ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ਰੱਖੜੀ ਬਣਾਉਣ ਦੇ ਨਾਲ-ਨਾਲ ਥਾਲੀ ਸਜਾਵਟ ਦੀ ਗਤੀਵਿਧੀ ’ਚ ਭਾਗ ਲੈਂਦਿਆਂ ਰਵਾਇਤੀ ਸਭਿਆਚਾਰ ਦਾ ਖ਼ੂਬਸੂਰਤ ਸੁਮੇਲ ਪੇਸ਼ ਕੀਤਾ। ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਰਾਹੀਂ ਪਿਆਰ, ਸੁਰੱਖਿਆ, ਸਤਿਕਾਰ, ਪਰਿਵਾਰਕ ਰਿਸ਼ਤਿਆਂ ਅਤੇ ਭਾਈਚਾਰੇ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕੀਤਾ। ਸਕੂਲ ਦੇ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ ਤੇ ਪ੍ਰਿੰਸੀਪਲ ਨੀਤੂ ਕੁਮਾਰ ਨੇ ਵਿਦਿਆਰਥੀਆਂ ਦੇ ਉਤਸ਼ਾਹ ਤੇ ਰਚਨਾਤਮਿਕ ਕਲਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੂੰ ਸਿੱਖਿਆ ਦੇ ਨਾਲ ਆਪਣੀ ਸੱਭਿਆਚਾਰਕ ਵਿਰਾਸਤ ਅਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਜੋੜਦੀਆਂ ਹਨ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਪਾਈਨ ਗਰੋਵ ਪਬਲਿਕ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਕਿਤਾਬਾਂ ਦੇ ਗਿਆਨ ਤੱਕ ਸੀਮਤ ਨਾ ਰੱਖ ਕੇ ਉਨ੍ਹਾਂ ਅੰਦਰ ਰਚਨਾਤਮਿਕਤਾ, ਸਹਿਯੋਗ, ਸੰਵੇਦਨਸ਼ੀਲਤਾ ਅਤੇ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ ਵੀ ਹੈ। ਇਸ ਮੌਕੇ ਸਮੂਹ ਸਕੂਲ ਸਟਾਫ਼ ਦੇ ਮੈਂਬਰ ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਗਊ ਸੇਵਾ ਸੰਮਤੀ ਅਮਲੋਹ ਨੇ ਗਊ ਪੂਜਾ ਕਰ ਕੇ ਮਨਾਇਆ ਪੂਰਨਮਾਸ਼ੀ ਦਾ ਦਿਹਾੜਾ ਅਗਲੀ ਖ਼ਬਰ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਜ਼ੋਨ ਪੱਧਰ ਦਾ ਅੰਗਰੇਜ਼ੀ ਮਾਧਿਅਮ ਸੰਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।