30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ ਨਿਰਦੇਸ਼ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀਕਲਾ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਅਰਦਾਸ ਵਿਚ ਸ਼ਾਮਿਲ ਸੰਗਤਾਂ। ਤਸਵੀਰ:ਕਰਨ 30-08-2026
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ ਨਿਰਦੇਸ਼ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀਕਲਾ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਧਰਮਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਰਸਭਿੰਨਾ ਸ਼ਬਦ ਕੀਰਤਨ ਸਰਵਣ ਕਰਵਾਇਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਵਲੋਂ ਕੀਤੀ ਗਈ। ਉਪਰੰਤ ਉਨ੍ਹਾਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ, ਐਡਵੋਕੇਟ ਅਮਰਦੀਪ ਸਿੰਘ ਧਾਰਨੀ ਸਾਬਕਾ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਬਾਰ ਐਸੋਸੀਏਸ਼ਨ ਤੇ ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇੇਂ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਦੀ ਰਿਹਾਈ ਲਈ ਸਮੁੱਚੀ ਸਿੱਖ ਸੰਗਤ ਨੂੰ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਸਾਨੂੰ ਨਿਆਂ, ਮਨੁੱਖੀ ਅਧਿਕਾਰਾਂ, ਸੇਵਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਗਿਆ ਹੈ। ਉਸ ਸੰਦੇਸ਼ ’ਤੇ ਪਹਿਰਾ ਦਿੰਦੇ ਹੋਏ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਰੂਪ ਵਿਚ ਅਰਦਾਸ ਕੀਤੀ ਗਈ ਹੈ। ਸਮਾਗਮ ਵਿਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਜਥੇਦਾਰ ਅਵਤਾਰ ਸਿੰਘ ਰਿਆ, ਬਲਜੀਤ ਸਿੰਘ ਭੁੱਟਾ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਪਰਵਾਈਜ਼ਰ ਜੋਗਾ ਸਿੰਘ, ਸੁਖਦੇਵ ਸਿੰਘ ਕੋਟਾਂ, ਕੁਲਵਿੰਦਰ ਸਿੰਘ ਚੀਮਾ ਤੇ ਪ੍ਰਿਤਪਾਲ ਸਿੰਘ ਮੀਤ ਮੈਨੇਜਰ, ਹਰਜੀਤ ਸਿੰਘ ਰਿਕਾਰਡ ਕੀਪਰ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਰਹਿੰਦ ਮੰਡੀ ਫਲਾਈਓਵਰ ’ਤੇ ਲੱਗੇ ਬੈਰੀਕੇਡਾਂ ਨੂੰ ਬੇਕਾਬੂ ਟਰੱਕ ਨੇ ਤੋੜਿਆ, ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ਵਿਚ ਲਿਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਪਣਾ ਵਾਅਦਾ ਪੂਰਾ ਕੀਤਾ-ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।