02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡਿਵਾਈਨ ਲਾਈਟ ਸਕੂਲ ਦੀਆਂ ਬਾਸਕਿਟਬਾਲ ਟੀਮਾਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਛਾਈਆਂ

ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਬਾਸਕਿਟਬਾਲ ਮੁਕਾਬਲਿਆਂ ਵਿਚ ਸਕੂਲ ਦੇ ਮੁੰਡਿਆਂ ਦੀਆਂ ਦੋਵੇਂ ਟੀਮਾਂ ਨੇ ਸ਼ਾਨਦਾਰ ਉਪਲਬਧੀ ਹਾਸਲ ਕੀਤੀ। ਉਮਰ ਵਰਗ-17 ਵਿਚ ਸਕੂਲ ਦੀ ਮੁੰਡਿਆਂ ਦੀ ਟੀਮ ਨੇ ਸੋਨ ਤਗਮਾ ਜਿੱਤਿਆ।

ਅਜੀਤ ਡੈਸਕ 02-09-2026
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਬਾਸਕਿਟਬਾਲ ਮੁਕਾਬਲਿਆਂ ਵਿਚ ਸਕੂਲ ਦੇ ਮੁੰਡਿਆਂ ਦੀਆਂ ਦੋਵੇਂ ਟੀਮਾਂ ਨੇ ਸ਼ਾਨਦਾਰ ਉਪਲਬਧੀ ਹਾਸਲ ਕੀਤੀ। ਉਮਰ ਵਰਗ-17 ਵਿਚ ਸਕੂਲ ਦੀ ਮੁੰਡਿਆਂ ਦੀ ਟੀਮ ਨੇ ਸੋਨ ਤਗਮਾ ਜਿੱਤਿਆ। ਇਸੇ ਤਰ੍ਹਾਂ ਉਮਰ ਵਰਗ-19 ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਵਲੋਂ ਉਮਰ ਵਰਗ-17 ਦੀ ਟੀਮ ਲਕਸ਼ਦੀਪ ਸਿੰਘ, ਸੁਖਮਨ ਸਿੰਘ, ਸੁਖਮਨਜੋਤ ਸਿੰਘ, ਤਨਵਜੋਤ ਸਿੰਘ, ਨਮਨਜੀਤ ਸਿੰਘ, ਸਾਹਿਬਜੋਤ ਸਿੰਘ, ਸਹਿਜਦੀਪ ਸਿੰਘ ਅਤੇ ਜਪਤੇਸ਼ਵਰ ਸਿੰਘ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਆਪਸੀ ਤਾਲਮੇਲ, ਅਨੁਸ਼ਾਸਨ ਅਤੇ ਪੂਰੇ ਉਤਸ਼ਾਹ ਨਾਲ ਖੇਡਦਿਆਂ ਟੀਮ ਦੀ ਜਿੱਤ ਵਿਚ ਅਹਿਮ ਯੋਗਦਾਨ ਪਾਇਆ। ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਡੀ.ਪੀ.ਈ. ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਦੋਵੇਂ ਟੀਮਾਂ ਨੇ ਮੈਦਾਨ ਵਿਚ ਸ਼ਾਨਦਾਰ ਤਾਲਮੇਲ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਭਿਆਸ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਹੋਰ ਵੀ ਵਧੀਆ ਤਿਆਰੀ ਕਰਨ ਅਤੇ ਉੱਚੇ ਟੀਚੇ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਆਪਣੀਆਂ ਗਰੰਟੀਆਂ ਪੂਰੀਆਂ ਕਰਨ ’ਚ ਨਾਕਾਮ ਰਹੀ ‘ਆਪ’ ਸਰਕਾਰ ਦੇ ਆਗੂ ਪਿੰਡਾਂ ਦੀਆਂ ਸੱਥਾਂ ’ਚ ਹੋਣ ਲੱਗੇ ਸ਼ਰਮਿੰਦਾ- ਨਾਗਰ... ਅਗਲੀ ਖ਼ਬਰ ਪ੍ਰਿੰਸੀਪਲ ਸੁਧੀਰ ਕੁਮਾਰ ਨੂੰ ਸੇਵਾ ਮੁਕਤੀ ’ਤੇ ਦਿੱਤੀ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।