02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ‘ਟੀਮ ਸਾਊ’ ਨੇ ਸਮਰਥਕਾਂ ਸਮੇਤ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਆਗਾਮੀ 11 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਦੂਜੇ ਦਿਨ ਅੱਜ ਪ੍ਰਧਾਨਗੀ ਪਦ ਦੇ ਉਮੀਦਵਾਰ ਐਡਵੋਕੇਟ ਇੰਦਰਜੀਤ ਸਿੰਘ ਸਾਊ ਵਲੋਂ ਆਪਣੀ ਟੀਮ ਅਤੇ ਸਮਰਥਕਾਂ ਸਮੇਤ ਰਿਟਰਨਿੰਗ ਅਧਿਕਾਰੀਆਂ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਨਾਮਜ਼ਦਗੀ ਪੱਤਰ ਦਾਖ਼਼ਲ ਕਰਨ ਤੋਂ ਪਹਿਲਾਂ ‘ਟੀਮ ਸਾਊ’ ਦੇ ਸਾਰੇ ਉਮੀਦਵਾਰਾਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ, ਉਪਰੰਤ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।

ਅਜੀਤ ਡੈਸਕ 02-09-2026
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਬਲਜਿੰਦਰ ਸਿੰਘ)- ਆਗਾਮੀ 11 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਦੂਜੇ ਦਿਨ ਅੱਜ ਪ੍ਰਧਾਨਗੀ ਪਦ ਦੇ ਉਮੀਦਵਾਰ ਐਡਵੋਕੇਟ ਇੰਦਰਜੀਤ ਸਿੰਘ ਸਾਊ ਵਲੋਂ ਆਪਣੀ ਟੀਮ ਅਤੇ ਸਮਰਥਕਾਂ ਸਮੇਤ ਰਿਟਰਨਿੰਗ ਅਧਿਕਾਰੀਆਂ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਨਾਮਜ਼ਦਗੀ ਪੱਤਰ ਦਾਖ਼਼ਲ ਕਰਨ ਤੋਂ ਪਹਿਲਾਂ ‘ਟੀਮ ਸਾਊ’ ਦੇ ਸਾਰੇ ਉਮੀਦਵਾਰਾਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ, ਉਪਰੰਤ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸ ਮੌਕੇ ਬਾਰ ਰੂਮ ਵਿਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਵਕੀਲ ਭਾਈਚਾਰੇ ਦੇ ਇਕੱਠ ਨੂੰ ਸੰਬੋਧਨ ਕਰਦਿਆਂ ‘ਟੀਮ ਸਾਊ’ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦੀ ਭਲਾਈ, ਬਾਰ ਦੇ ਵਿਕਾਸ, ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਮੁੱਖ ਤਰਜੀਹ ਦੇਵੇਗੀ। ਉਨ੍ਹਾਂ ਕਿਹਾ ਕਿ ਕਚਹਿਰੀ ਕੰਪਲੈਕਸ ਵਿਚ ਵਕੀਲ ਭਾਈਚਾਰੇ ਨਾਲ ਸਬੰਧਿਤ ਰਹਿੰਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨਗੀ ਪੱਦ ਦੇ ਉਮੀਦਵਾਰ ਐਡ. ਇੰਦਰਜੀਤ ਸਿੰਘ ਸਾਊ ਦੇ ਨਾਲ ਉਪ ਪ੍ਰਧਾਨ ਲਈ ਗੁਰਦੀਪ ਕੌਰ ਵਾਲੀਆ, ਸਕੱਤਰ ਜਤਿੰਦਰ ਸਿੰਘ ਪੇਸ਼ੀ, ਸੰਯੁਕਤ ਸਕੱਤਰ ਗਗਨਦੀਪ ਸਿੰਘ ਧੀਮਾਨ, ਖ਼ਜ਼ਾਨਚੀ ਜਿਤੇਨ ਸ਼ਰਮਾ ਅਤੇ ਲਾਇਬੇ੍ਰਰੀਅਨ ਲਈ ਮਨਜੋਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਇਲਾਵਾ ਕਾਰਜਕਾਰਨੀ ਮੈਂਬਰਾਂ ਲਈ ਸੁਰਿੰਦਰ ਸਿੰਘ ਸਾਗੀ, ਸੁਮਨਪ੍ਰੀਤ ਕੌਰ, ਸਤਨਾਮ ਸਿੰਘ, ਗੁਰਪ੍ਰੀਤ ਕੌਰ ਅਤੇ ਰਮਨਦੀਪ ਕੌਰ ਵਲੋਂ ਵੀ ਨਾਮਜ਼ਦਗੀਆਂ ਭਰੀਆਂ ਗਈਆਂ ਹਨ। ਇਸ ਮੌਕੇ ’ਤੇ ਸਾਬਕਾ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ, ਤੇਜਿੰਦਰ ਸਿੰਘ ਸਲਾਣਾ, ਪੀ.ਸੀ ਜੋਸ਼ੀ, ਬ੍ਰਿਜ ਮੋਹਨ ਸਿੰਘ, ਤੇਜਿੰਦਰ ਸਿੰਘ ਧੀਮਾਨ, ਭੁਪਿੰਦਰ ਸਿੰਘ ਸੋਢੀ, ਭਾਰਤ ਭੂਸ਼ਣ ਸ਼ਰਮਾ, ਗੁਰਪ੍ਰੀਤ ਸਿੰਘ ਸੈਣੀ, ਪਰਮਿੰਦਰ ਸਿੰਘ, ਗੁਰਦੀਪ ਸਿੰਘ ਬਰਸਾਤੀ, ਪਰਮਿੰਦਰ ਸਿੰਘ ਧਾਲੀਵਾਲ, ਕਮਲਦੀਪ ਸਿੰਘ ਗਰੇਵਾਲ, ਗੌਰਵ ਅਰੋੜਾ, ਅਬਦੁਲ ਰਹੀਮ ਕਨੋਤਾ, ਰਜਿੰਦਰ ਸਿੰਘ ਖੁਰਮੀ, ਮੁਨੀਸ਼ ਕੁਮਾਰ ਜੋਸ਼ੀ, ਬਿਕਰਮਜੀਤ ਸਿੰਘ ਰੰਧਾਵਾ, ਗੁਰਦੀਪ ਸਿੰਘ, ਨਿਰਭੈ ਸਿੰਘ, ਦਵਿੰਦਰ ਸਿੰਘ, ਜਸਵਿੰਦਰ ਸਿੰਘ ਖੰਗੂੜਾ, ਸਤਨਾਮ ਸਿੰਘ, ਸੰਜੀਵ ਅਬਰੋਲ, ਭਰਪੂਰ ਸਿੰਘ ਧਾਲੀਵਾਲ, ਸ਼ਿਵਾਨੀ ਸਿੰਗਲਾ, ਸੁਖਵਿੰਦਰ ਕੌਰ, ਕੁਲਵੀਰ ਸਿੰਘ, ਸਿਮਰਨਦੀਪ ਸਿੰਘ ਸਾਨੀਪੁਰ, ਰੁਪਿੰਦਰ ਸਿੰਘ ਚੋਪੜਾ, ਗੌਰਵ ਰਬੜ, ਜੋਬਨਪ੍ਰੀਤ ਸਿੰਘ, ਪਰਮਵੀਰ ਕੰਗ, ਅਮਨਦੀਪ ਸਿੰਘ ਕੰਗ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਐਂਟੀ-ਰੈਗਿੰਗ ਜਾਗਰੂਕਤਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।