05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰੈਵੀਨਿਊ ਪਟਵਾਰ ਯੂਨੀਅਨ ਨੇ ਪਟਵਾਰੀ ਪ੍ਰੀਤਇੰਦਰ ਸਿੰਘ ਦੀ ਬਦਲੀ ਰੱਦ ਕਰਨ ਦੀ ਕੀਤੀ ਮੰਗ

ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਨੇ ਮਤਾ ਪਾਸ ਕਰਕੇ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਪਟਵਾਰੀ ਪ੍ਰੀਤਇੰਦਰ ਸਿੰਘ ਦੀ ਬਿਨਾਂ ਸਵੈ-ਇੱਛਾ ਤੋਂ ਜ਼ਿਲ੍ਹਾ ਐਸ. ਬੀ.

ਅਜੀਤ ਡੈਸਕ 05-09-2026
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਨੇ ਮਤਾ ਪਾਸ ਕਰਕੇ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਪਟਵਾਰੀ ਪ੍ਰੀਤਇੰਦਰ ਸਿੰਘ ਦੀ ਬਿਨਾਂ ਸਵੈ-ਇੱਛਾ ਤੋਂ ਜ਼ਿਲ੍ਹਾ ਐਸ.ਬੀ.ਐਸ. ਨਗਰ (ਨਵਾਂ ਸ਼ਹਿਰ) ਦੀ ਕੀਤੀ ਬਦਲੀ ਤੁਰੰਤ ਰੱਦ ਕੀਤੀ ਜਾਵੇ। ਯੂਨੀਅਨ ਆਗੂਆਂ ਨੇ ਜਾਰੀ ਪੈੱ੍ਰਸ ਬਿਆਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ 7 ਸਤੰਬਰ ਤੋਂ ਪਹਿਲਾਂ-ਪਹਿਲਾਂ ਪਟਵਾਰੀ ਪ੍ਰੀਤਇੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਦੀ ਕੀਤੀ ਗਈ ਬਦਲੀ ਜ਼ਿਲ੍ਹਾ ਐਸ. ਬੀ. ਐਸ. ਨਗਰ ਤੋਂ ਰੱਦ ਕਰਕੇ ਮੁੜ ਫ਼ਤਹਿਗੜ੍ਹ ਸਾਹਿਬ ਨਾ ਕੀਤੀ ਗਈ ਤਾਂ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ 8 ਸਤੰਬਰ ਨੂੰ ਪੰਜਾਬ ਸਰਕਾਰ ਦੇ ਖ਼ਿਲ ਾਫ਼ ਡਿਪਟੀ ਕਮਿਸ਼ਨਰ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਸਵੇਰੇ 11 ਤੋਂ 1 ਵਜੇ ਤੱਕ ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਸਾਬਕਾ ਪ੍ਰਧਾਨ ਮੋਹਨ ਸਿੰਘ ਦੀ ਅਗਵਾਈ ਵਿਚ ਧਰਨਾ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਯੂਨੀਅਨ ਦੇ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਵਿਦਿਆਰਥੀ ਸਫਲਤਾ ਤੇ ਵਿਅਕਤੀਗਤ ਵਿਕਾਸ ਸੰਬੰਧੀ ਪੰਜ ਰੋਜ਼ਾ ਵਰਕਸ਼ਾਪ ਅਗਲੀ ਖ਼ਬਰ ਪੰਜਾਬ ਦੇ ਬਿਹਤਰ ਭਵਿੱਖ ਲਈ ਅਕਾਲੀ ਦਲ ਵਾਰਿਸ ਪੰਜਾਬ ਨੂੰ ਸੱਤਾ ਵਿਚ ਲਿਆਂਦਾ ਜਾਵੇ- ਲਿਬੜਾ ਪਿੰਡ ਜੱਲ੍ਹਾ ਵਿਖੇ ਅਕਾਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।