05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਕੂਲ ਟਰਾਂਸਪੋਰਟਰਾਂ ਨੇ ਹਾਈਵੇ ’ਤੇ ਬੱਸਾਂ ਖੜ੍ਹੀਆਂ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਖਮਾਣੋਂ, 4 ਸਤੰਬਰ (ਜੋਗਿੰਦਰ ਪਾਲ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਸਕੂਲ ਟਰਾਂਸਪੋਰਟਰਾਂ ਵਲੋਂ ਬਠਿੰਡਾ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਦੇ ਸਮਰਥਨ ਵਿਚ ਲੁਧਿਆਣਾ-ਚੰਡੀਗੜ੍ਹ ਹਾਈਵੇ ’ਤੇ ਸਕੂਲ ਬੱਸਾਂ ਖੜ੍ਹੀਆਂ ਕਰਕੇ ਕਾਲੀਆਂ ਝੰਡੀਆਂ ਲਾ ਕੇ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਟਰਾਂਸਪੋਰਟਰਾਂ ਨੇ ਸਰਕਾਰ ਤੋਂ ਆਪਣੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ।

ਅਜੀਤ ਡੈਸਕ 05-09-2026
ਖਮਾਣੋਂ, 4 ਸਤੰਬਰ (ਜੋਗਿੰਦਰ ਪਾਲ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਸਕੂਲ ਟਰਾਂਸਪੋਰਟਰਾਂ ਵਲੋਂ ਬਠਿੰਡਾ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਦੇ ਸਮਰਥਨ ਵਿਚ ਲੁਧਿਆਣਾ-ਚੰਡੀਗੜ੍ਹ ਹਾਈਵੇ ’ਤੇ ਸਕੂਲ ਬੱਸਾਂ ਖੜ੍ਹੀਆਂ ਕਰਕੇ ਕਾਲੀਆਂ ਝੰਡੀਆਂ ਲਾ ਕੇ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਟਰਾਂਸਪੋਰਟਰਾਂ ਨੇ ਸਰਕਾਰ ਤੋਂ ਆਪਣੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਅਮਰਾਲਾ ਨੇ ਕਿਹਾ ਕਿ ਗੁਆਂਢੀ ਰਾਜਾਂ ਦੀ ਤਰਜ਼ ’ਤੇ ਸਕੂਲ ਬੱਸਾਂ ’ਤੇ ਲੱਗਣ ਵਾਲਾ ਗਰੀਨ ਟੈਕਸ ਬੰਦ ਕੀਤਾ ਜਾਵੇ ਅਤੇ ਬੱਸਾਂ ਦੀ ਮਿਆਦ 15 ਸਾਲ ਤੋਂ ਵਧਾ ਕੇ 25 ਸਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਵਿਚ ਸਰਕਾਰ ਵਲੋਂ ਲਗਾਇਆ ਗਿਆ ਜੀ. ਪੀ. ਐਸ. ਬੰਦ ਕੀਤਾ ਜਾਵੇ ਅਤੇ ਵਾਧੂ ਖ਼ਰਚਿਆਂ ਤੇ ਚਲਾਨਾਂ ਦੀ ਪ੍ਰਥਾ ਨੂੰ ਖ਼ਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਕੂਲ ਬੱਸ ਆਪੇ੍ਰਟਰਾਂ ’ਤੇ ਪਾਏ ਜਾ ਰਹੇ ਵਾਧੂ ਬੋਝ ਦਾ ਸਿੱਧਾ ਅਸਰ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਦੀਆਂ ਜੇਬਾਂ ’ਤੇ ਪੈ ਰਿਹਾ ਹੈ। ਇਸ ਲਈ ਸਰਕਾਰ ਨੂੰ ਟਰਾਂਸਪੋਰਟਰਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦੇ ਕੇ ਉਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਦਵਿੰਦਰ ਪਾਲ ਸਿੰਘ ਮਾਨਪੁਰ, ਗੁਰਜੀਤ ਸਿੰਘ, ਬਹਾਦਰ ਸਿੰਘ ਹਵਾਰਾ, ਮਲਕੀਤ ਸਿੰਘ ਭੜੀ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੋਨੀ ਘੁੰਗਰਾਲੀ ਸਿੱਖਾਂ, ਸਰਪੰਚ ਗੁਰਦੀਪ ਸਿੰਘ ਕੋਟਲਾ ਅਜਨੇਰ, ਗੁਰਪ੍ਰੀਤ ਸਿੰਘ ਨਿਊਆਂ, ਹਰਪ੍ਰੀਤ ਸਿੰਘ ਗਿੱਲ, ਲਾਡੀ ਰਾਏਪੁਰ, ਦੀਪ ਸਿੰਘ, ਗੁਰਨਾਮ ਸਿੰਘ ਰਾਣਵਾਂ, ਮਨੀ ਤੇ ਕਾਲਾ ਭਾਮੀਆਂ, ਪ੍ਰਗਟ ਸਿੰਘ ਦੁਲਵਾਂ, ਗੁਰਮੁਖ ਸਿੰਘ ਸ਼ਮਸ਼ਪੁਰ ਸਿੰਘਾਂ, ਬਾਬਾ ਰਣਜੀਤ ਸਿੰਘ, ਗੁਰਮੁਖ ਸਿੰਘ ਅਮਰਾਲੀ, ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਦੇ ਪ੍ਰਧਾਨ ਜਸਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਪਬਲਿਕ ਸਕੂਲਾਂ ਦੇ ਨੁਮਾਇੰਦੇ ਅਤੇ ਟਰਾਂਸਪੋਰਟਰ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਪੁਰਾ ਟਾਊਨ ਦੇ ਦੋ ਦਰਜਨ ਨੌਜਵਾਨ ਕਾਂਗਰਸ ’ਚ ਸ਼ਾਮਿਲ ਨੌਜਵਾਨ ਕਾਂਗਰਸ ਦੀ ਰੀੜ ਦੀ ਹੱਡੀ ਬਣ ਕੇ ਕੰਮ ਕਰਨਗੇ- ਹਰਦਿਆਲ... ਅਗਲੀ ਖ਼ਬਰ ਬੂਥ ਪੱਧਰ ’ਤੇ ਯੂਥ ਕਾਂਗਰਸ ਦੀ ਮਜ਼ਬੂਤੀ 2027 ’ਚ ਸਰਕਾਰ ਬਣਾਉਣ ਵੱਲ ਵਧਦੇ ਕਦਮ- ਪਰਵੀਨ ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।