06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਟਰਾਂਸਪੋਰਟ ਕਿੱਤੇ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਅਮਰਇੰਦਰ ਸਿੰਘ ਲਿਬੜਾ ਨਾਲ ਕੀਤੀ ਮੁਲਾਕਾਤ

ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਟਰਾਂਸਪੋਰਟ ਕਿੱਤੇ ਨਾਲ ਜੁੜੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਟਰਾਂਸਪੋਰਟ ਖੇਤਰ ਨਾਲ ਸਬੰਧਿਤ ਸਮੱਸਿਆਵਾਂ ਅਤੇ ਮੌਜੂਦਾ ਹਾਲਾਤਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 06-09-2026
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਟਰਾਂਸਪੋਰਟ ਕਿੱਤੇ ਨਾਲ ਜੁੜੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਟਰਾਂਸਪੋਰਟ ਖੇਤਰ ਨਾਲ ਸਬੰਧਿਤ ਸਮੱਸਿਆਵਾਂ ਅਤੇ ਮੌਜੂਦਾ ਹਾਲਾਤਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਟਰਾਂਸਪੋਰਟਰਾਂ ਵਲੋਂ ਆਪਣੇ ਕਾਰੋਬਾਰ ਨਾਲ ਸੰਬੰਧਿਤ ਮੁਸ਼ਕਿਲਾਂ ਅਤੇ ਹੋਰ ਅਹਿਮ ਮਸਲੇ ਅਮਰਇੰਦਰ ਸਿੰਘ ਲਿਬੜਾ ਦੇ ਧਿਆਨ ਵਿਚ ਲਿਆਂਦੇ ਗਏ। ਲਿਬੜਾ ਨੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਨ ਤੇ ਟਰਾਂਸਪੋਰਟ ਕਿੱਤੇ ਨਾਲ ਜੁੜੇ ਲੋਕਾਂ ਦੇ ਹਿਤਾਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਅਮਰਇੰਦਰ ਸਿੰਘ ਲਿਬੜਾ ਨੇ ਕਿਹਾ ਕਿ ਟਰਾਂਸਪੋਰਟ ਖੇਤਰ ਪੰਜਾਬ ਦੀ ਆਰਥਿਕਤਾ ਵਿਚ ਅਹਿਮ ਯੋਗਦਾਨ ਪਾਉਂਦਾ ਹੈ। ਇਸ ਕਿੱਤੇ ਨਾਲ ਜੁੜੇ ਲੋਕਾਂ ਦੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਦਿਆਂ ਉਨ੍ਹਾਂ ਦੇ ਮੁੱਦਿਆਂ ਨੂੰ ਉਚਿੱਤ ਮੰਚ ’ਤੇ ਉਠਾਉਣ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਸ. ਲਿਬੜਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਵੱਖ-ਵੱਖ ਵਰਗਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਮਸਲਿਆਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕੀਤਾ ਜਾ ਸਕੇ ਅਤੇ ਸੂਬੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਨ ’ਤੇ ਉਨ੍ਹਾਂ ਮਸਲਿਆਂ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਹਰਪ੍ਰੀਤ ਸਿੰਘ ਥਾਬਲ, ਪਰਮਿੰਦਰ ਸਿੰਘ ਭੁੱਟਾ ਸਲੇਮਪੁਰ, ਰਜਿੰਦਰ ਸਿੰਘ ਟਿਵਾਣਾ, ਮਨਪ੍ਰੀਤ ਸਿੰਘ ਥਾਬਲ, ਅਵਤਾਰ ਸਿੰਘ ਕੋਟਲਾ ਜੱਟਾਂ, ਜੱਗੀ ਲਟੌਰ, ਭੁਪਿੰਦਰ ਸਿੰਘ ਘੁੰਮਣ, ਗੁਰਿੰਦਰ ਸਿੰਘ ਚੀਮਾ, ਹਰਸ਼ਪਿੰਦਰ ਸਿੰਘ ਝਾਂਮਪੁਰ, ਪੱਪੂ ਬਾਠ, ਜਗਦੀਪ ਸਿੰਘ ਮਲਕੋਮਾਜਰਾ, ਜਸਵੀਰ ਸਿੰਘ ਲੋਹਾਖੇੜੀ, ਬਚਿੱਤਰ ਸਿੰਘ ਪੰਜੋਲਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਦੇ ਮੁੱਖ ਅਧਿਆਪਕ ਅਮਨਦੀਪ ਸਿੰਘ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਪ੍ਰੀਤ ਨਗਰ ਦੇ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਵਿਖੇ ਮਨਾਈ ਜਨਮ ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।