06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੋਹਨਜੀਤ ਸਿੰਘ ਸ਼ੇਰੋਂ ਕੁੱਟਮਾਰ ਕਾਂਡ : ਬੀਬੀ ਜਸਮੀਤ ਕੌਰ ਛੀਨਾ ਵਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਨਿਖੇਧੀ

ਦੇਵੀਗੜ੍ਹ, 5 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਵਿਚ ਦਿਨੋਂ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਸਿਆਸੀ ਬਦਲੇ ਦੀ ਭਾਵਨਾ ਤਹਿਤ ਵਧ ਰਹੇ ਤਸ਼ੱਦਦ ਨੇ ਮੁੜ ਤੋਂ ਗੰਭੀਰ ਰੂਪ ਧਾਰ ਲਿਆ ਹੈ। ਮੋਹਨਜੀਤ ਸਿੰਘ ਸ਼ੇਰੋਂ ਨਾਲ ਵਾਪਰੀ ਕੁੱਟਮਾਰ ਦੀ ਘਟਨਾ ਨੇ ਸੂਬੇ ਦੇ ਸਿਆਸੀ ਤੇ ਸਮਾਜਿਕ ਹਲਕਿਆਂ ਵਿਚ ਤਰਥੱਲੀ ਮਚਾ ਦਿੱਤੀ ਹੈ।

ਅਜੀਤ ਡੈਸਕ 06-09-2026
ਦੇਵੀਗੜ੍ਹ, 5 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਵਿਚ ਦਿਨੋਂ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਸਿਆਸੀ ਬਦਲੇ ਦੀ ਭਾਵਨਾ ਤਹਿਤ ਵਧ ਰਹੇ ਤਸ਼ੱਦਦ ਨੇ ਮੁੜ ਤੋਂ ਗੰਭੀਰ ਰੂਪ ਧਾਰ ਲਿਆ ਹੈ। ਮੋਹਨਜੀਤ ਸਿੰਘ ਸ਼ੇਰੋਂ ਨਾਲ ਵਾਪਰੀ ਕੁੱਟਮਾਰ ਦੀ ਘਟਨਾ ਨੇ ਸੂਬੇ ਦੇ ਸਿਆਸੀ ਤੇ ਸਮਾਜਿਕ ਹਲਕਿਆਂ ਵਿਚ ਤਰਥੱਲੀ ਮਚਾ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਮਿਸਲ ਸਤਲੁਜ ਜਥੇਬੰਦੀ ਦੀ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਹਲਕਾ ਸਨੌਰ ਦੇ ਇੰਚਾਰਜ ਬੀਬੀ ਜਸਮੀਤ ਕੌਰ ਛੀਨਾ ਨੇ ਪੰਜਾਬ ਸਰਕਾਰ ਅਤੇ ਸੂਬਾ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਉਨ੍ਹਾਂ ਇਸ ਘਟਨਾ ਨੂੰ ਜੰਗਲ ਰਾਜ ਦਾ ਪ੍ਰਤੀਕ ਕਰਾਰ ਦਿੱਤਾ ਹੈ। ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਬੀਬੀ ਜਸਮੀਤ ਕੌਰ ਛੀਨਾ ਨੇ ਆਖਿਆ ਕਿ ਮੋਹਨਜੀਤ ਸਿੰਘ ਸ਼ੇਰੋਂ ’ਤੇ ਕੀਤਾ ਗਿਆ ਹਮਲਾ ਮਹਿਜ਼ ਇਕ ਵਿਅਕਤੀ ਦੀ ਕੁੱਟਮਾਰ ਨਹੀਂ, ਸਗੋਂ ਲੋਕਤੰਤਰ ਅਤੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਦੇ ਕਾਰਜਕਾਲ ਵਿਚ ਵਿਰੋਧੀ ਆਗੂਆਂ ਅਤੇ ਆਵਾਜ਼ ਚੁੱਕਣ ਵਾਲੇ ਨਾਗਰਿਕਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸੂਬੇ ਵਿਚ ਕਾਨੂੰਨ ਦਾ ਰਾਜ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਾ ਹੈ ਅਤੇ ਪੁਲਿਸ ਸੱਤਾਧਾਰੀ ਧਿਰ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਬੀਬੀ ਛੀਨਾ ਨੇ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ ਨੂੰ ਕਟਿਹਰੇ ਵਿਚ ਖੜ੍ਹਿਆ ਕਰਦਿਆਂ ਕਿਹਾ ਕਿ ਘਟਨਾ ਦੇ ਘੰਟੇ ਬੀਤ ਜਾਣ ਦੇ ਬਾਵਜੂਦ ਮੁੱਖ ਦੋਸ਼ੀਆਂ ਦਾ ਖੁੱਲ੍ਹੇਆਮ ਘੁੰਮਣਾ ਇਸ ਗੱਲ ਦਾ ਸਬੂਤ ਹੈ ਕਿ ਉਨ੍ਹਾਂ ਨੂੰ ਸਿਆਸੀ ਸਰਪ੍ਰਸਤੀ ਹਾਸਲ ਹੈ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਗੁੱਜਰਹੇੜੀ ਤੋਂ ਬੱਸ ਨੂੰ ਰਵਾਨਾ ਕੀਤਾ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ੍ਰੀ ਬਾਵਾ ਲਾਲ ਦਿਆਲ ਮੰਦਰ ਵਿਖੇ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।