06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਗੁੱਜਰਹੇੜੀ ਤੋਂ ਬੱਸ ਨੂੰ ਰਵਾਨਾ ਕੀਤਾ

ਨਾਭਾ, 5 ਸਤੰਬਰ (ਵਰਿੰਦਰ ਵਰਮਾ)-ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕੇ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਹਲਕੇ ਦੇ ਪਿੰਡ ਗੁੱਜਰਹੇੜੀ ਤੋਂ ਬੱਸ ਨੂੰ ਯਾਤਰਾ ਲਈ ਰਵਾਨਾ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਬਜ਼ੁਰਗਾਂ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 06-09-2026
ਨਾਭਾ, 5 ਸਤੰਬਰ (ਵਰਿੰਦਰ ਵਰਮਾ)-ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕੇ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਹਲਕੇ ਦੇ ਪਿੰਡ ਗੁੱਜਰਹੇੜੀ ਤੋਂ ਬੱਸ ਨੂੰ ਯਾਤਰਾ ਲਈ ਰਵਾਨਾ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਬਜ਼ੁਰਗਾਂ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਤੀਰਥ ਯਾਤਰਾ ਤਹਿਤ ਲਗਾਤਾਰ ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਏ ਜਾ ਰਹੇ ਹਨ ਅਤੇ ਲੱਖਾਂ ਦੀ ਗਿਣਤੀ ਵਿੱਚ ਬਜ਼ੁਰਗਾਂ ਇਸ ਦਾ ਲਾਹਾ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੌਰਾਨ ਉਨ੍ਹਾਂ ਦੇ ਰਹਿਣ-ਸਹਿਣ, ਖਾਣ-ਪੀਣ ਦਾ ਸਰਕਾਰ ਵੱਲੋਂ ਪੂਰਾ ਪ੍ਰਬੰਧ ਕੀਤਾ ਹੋਇਆ ਹੈ। ਇਸ ਮੌਕੇ ਦਲਵੀਰ ਸਿੰਘ ਸਰਪੰਚ ਤੇ ਹੋਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਬਸੀ ਪਠਾਣਾਂ ’ਚ ਅੱਜ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਲਈ ਲੋਕਾਂ ’ਚ ਭਾਰੀ ਉਤਸ਼ਾਹ- ਜਥੇ. ਰਿਆ ਅਗਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਕੁੱਟਮਾਰ ਕਾਂਡ : ਬੀਬੀ ਜਸਮੀਤ ਕੌਰ ਛੀਨਾ ਵਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।