ਅਮਲੋਹ ਵਿਚ ਨਵੇਂ ਜੁਡੀਸ਼ੀਅਲ ਕੰਪਲੈਕਸ ਲਈ ਸੰਭਾਵਿਤ ਥਾਵਾਂ ਦਾ ਨਿਰੀਖਣ
ਅਮਲੋਹ, 5 ਸਤੰਬਰ (ਹਰਪ੍ਰੀਤ ਸਿੰਘ ਗਿੱਲ)-ਅਮਲੋਹ ਦੇ ਮੌਜੂਦਾ ਜੁਡੀਸ਼ੀਅਲ ਕੰਪਲੈਕਸ ਵਿਚ ਥਾਂ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਦੇ ਮੱਦੇਨਜ਼ਰ ਬਾਰ ਐਸੋਸੀਏਸ਼ਨ ਵਲੋਂ ਨਵਾਂ ਜੁਡੀਸ਼ੀਅਲ ਕੰਪਲੈਕਸ ਉਸਾਰਨ ਦੀ ਜੋ ਮੰਗ ਕੀਤੀ ਗਈ ਸੀ, ਉਸ ਸਬੰਧੀ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਵਿਕਰਮ ਅਗਰਵਾਲ ਅਤੇ ਜਸਟਿਸ ਨਿਰਭੈ ਸਿੰਘ ਗਿੱਲ ਵਲੋਂ ਅਮਲੋਹ ਵਿਖੇ ਨਵੇਂ ਜੁਡੀਸ਼ੀਅਲ ਕੰਪਲੈਕਸ ਲਈ ਦੋ ਸੰਭਾਵਿਤ ਥਾਵਾਂ ਦਾ ਜਾਇਜ਼ਾ ਲਿਆ ਗਿਆ, ਜਿਨ੍ਹਾਂ ਵਿਚ ਨਵਾਂ ਬੱਸ ਸਟੈਂਡ ਅਮਲੋਹ ਅਤੇ ਭਗਵਾਨਪੁਰਾ ਸਾਈਡ ਦੀਆਂ ਥਾਵਾਂ ਸ਼ਾਮਿਲ ਹਨ। ਇਸ ਮੌਕੇ ਸਬ-ਡਿਵੀਜ਼ਨਲ ਜੁਡੀਸ਼ਲ ਮੈਜਿਸਟਰੇਟ ਹਰਪ੍ਰੀਤ ਕੌਰ ਨਫਰਾ ਵੀ ਹਾਜ਼ਰ ਸਨ।
ਅਮਲੋਹ, 5 ਸਤੰਬਰ (ਹਰਪ੍ਰੀਤ ਸਿੰਘ ਗਿੱਲ)-ਅਮਲੋਹ ਦੇ ਮੌਜੂਦਾ ਜੁਡੀਸ਼ੀਅਲ ਕੰਪਲੈਕਸ ਵਿਚ ਥਾਂ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਦੇ ਮੱਦੇਨਜ਼ਰ ਬਾਰ ਐਸੋਸੀਏਸ਼ਨ ਵਲੋਂ ਨਵਾਂ ਜੁਡੀਸ਼ੀਅਲ ਕੰਪਲੈਕਸ ਉਸਾਰਨ ਦੀ ਜੋ ਮੰਗ ਕੀਤੀ ਗਈ ਸੀ, ਉਸ ਸਬੰਧੀ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਵਿਕਰਮ ਅਗਰਵਾਲ ਅਤੇ ਜਸਟਿਸ ਨਿਰਭੈ ਸਿੰਘ ਗਿੱਲ ਵਲੋਂ ਅਮਲੋਹ ਵਿਖੇ ਨਵੇਂ ਜੁਡੀਸ਼ੀਅਲ ਕੰਪਲੈਕਸ ਲਈ ਦੋ ਸੰਭਾਵਿਤ ਥਾਵਾਂ ਦਾ ਜਾਇਜ਼ਾ ਲਿਆ ਗਿਆ, ਜਿਨ੍ਹਾਂ ਵਿਚ ਨਵਾਂ ਬੱਸ ਸਟੈਂਡ ਅਮਲੋਹ ਅਤੇ ਭਗਵਾਨਪੁਰਾ ਸਾਈਡ ਦੀਆਂ ਥਾਵਾਂ ਸ਼ਾਮਿਲ ਹਨ। ਇਸ ਮੌਕੇ ਸਬ-ਡਿਵੀਜ਼ਨਲ ਜੁਡੀਸ਼ਲ ਮੈਜਿਸਟਰੇਟ ਹਰਪ੍ਰੀਤ ਕੌਰ ਨਫਰਾ ਵੀ ਹਾਜ਼ਰ ਸਨ। ਇਸ ਦੌਰਾਨ ਬਾਰ ਐਸੋਸੀਏਸ਼ਨ ਦੀ ਟੀਮ ਵਲੋਂ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਮੰਗ ਤੋਂ ਇਲਾਵਾ ਵਕੀਲਾਂ ਅਤੇ ਆਮ ਲੋਕਾਂ ਨਾਲ ਸੰਬੰਧਿਤ ਹੋਰ ਲੋੜੀਂਦੀਆਂ ਮੰਗਾਂ ਵੀ ਜੱਜ ਸਾਹਿਬਾਨ ਦੇ ਸਾਹਮਣੇ ਰੱਖੀਆਂ ਗਈਆਂ। ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਮੌਜੂਦਾ ਜੁਡੀਸ਼ੀਅਲ ਕੰਪਲੈਕਸ ਵਿਚ ਆ ਰਹੀਆਂ ਮੁਸ਼ਕਿਲਾਂ ਅਤੇ ਵਕੀਲਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਭਗੜਾਣਾ ਅਤੇ ਸਕੱਤਰ ਨਰਿੰਦਰ ਸਿੰਘ ਜੱਜ ਸਾਹਿਬਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਨਵਾਂ ਜੁਡੀਸ਼ੀਅਲ ਕੰਪਲੈਕਸ ਬਣਨ ਨਾਲ ਵਕੀਲਾਂ, ਅਦਾਲਤੀ ਸਟਾਫ਼ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਅਦਾਲਤੀ ਕੰਮਕਾਜ ਹੋਰ ਸੁਚਾਰੂ ਢੰਗ ਨਾਲ ਚੱਲ ਸਕੇਗਾ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਮੋਹਿਤ ਪੁਰੀ, ਜੁਆਇੰਟ ਸਕੱਤਰ ਸ਼ੀਤਲ ਸ਼ਰਮਾ ਅਤੇ ਕੈਸ਼ੀਅਰ ਚਰਨਜੀਤ ਸਿੰਘ ਗੋਲਡੀ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।