06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭਾਜਪਾ ਜ਼ਿਲ੍ਹਾ ਪ੍ਰਧਾਨ ਭੱਟੀ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਜਖਵਾਲੀ, 5 ਸਤੰਬਰ (ਨਿਰਭੈ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਪਿੰਡ ਜਖਵਾਲੀ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਸਬੰਧੀ ਰੈਲੀ ਕੱਢਣ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ ਹੈ।

ਅਜੀਤ ਡੈਸਕ 06-09-2026
ਜਖਵਾਲੀ, 5 ਸਤੰਬਰ (ਨਿਰਭੈ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਪਿੰਡ ਜਖਵਾਲੀ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਸਬੰਧੀ ਰੈਲੀ ਕੱਢਣ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਸਾਨੂੰ ਸਾਰਿਆਂ ਨੂੰ ਵੱਡੇ ਉਪਰਾਲੇ ਕਰਨੇ ਚਾਹੀਦੇ ਹਨ ਕਿਉਂਕਿ ਮੌਜੂਦਾ ਸਮੇਂ ਵਿਚ ਸੂਬੇ ਭਰ ਵਿਚ ਨਸ਼ੇ ਨਾਲ ਰੋਜ਼ਾਨਾਂ ਨੌਜਵਾਨਾਂ ਦੀ ਮੌਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਿਰੋਧ ਕਰ ਰਹੇ ਨੌਜਵਾਨ ਸਿੱਖ ਆਗੂ ਮੋਹਨਜੀਤ ਸਿੰਘ ਸੇਰੋਂ ਉੱਪਰ ਕਥਿਤ ਤੌਰ’ ਤੇ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਕੀਤਾ ਗਿਆ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ। ਇਸ ਮੌਕੇ ’ਤੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜਾਇਬ ਸਿੰਘ ਜਖਵਾਲੀ, ਮੰਡਲ ਪ੍ਰਧਾਨ ਵਰਿੰਦਰ ਸਿੰਘ ਧਤੌਂਦਾ, ਰਫ਼ੀਕ ਮੁਹੰਮਦ ਰਿੰਕੂ, ਮੇਘ ਸਿੰਘ, ਨਾਰੰਗ ਸਿੰਘ, ਗੁਰਵਿੰਦਰ ਸਿੰਘ ਗੁਰਾ, ਨਰਿੰਦਰ ਸਿੰਘ ਖਰੌਡ, ਸਕਿੰਦਰ ਸਿੰਘ ਬਾਲਪੁਰ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਨੰਬਰਦਾਰ ਮਨਜੀਤ ਸਿੰਘ, ਮੰਗਾ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਸਿੰਘ, ਦਵਿੰਦਰ ਸਿੰਘ ਛੰਨਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਸਿੱਖਿਆ ਸ਼ਾਸਤਰੀ ਜਸਦੇਵ ਸਿੰਘ ਬੋਪਾਰਾਏ ਨੂੰ ਦਿੱਤੀ ਵਿਸ਼ੇਸ਼ ਸ਼ਰਧਾਂਜਲੀ ਅਗਲੀ ਖ਼ਬਰ ਅਮਲੋਹ ਵਿਚ ਨਵੇਂ ਜੁਡੀਸ਼ੀਅਲ ਕੰਪਲੈਕਸ ਲਈ ਸੰਭਾਵਿਤ ਥਾਵਾਂ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।