ਗੁਰਦੁਆਰਾ ਸਾਹਿਬ ਸ੍ਰੀ ਦਸਮੇਸ਼ ਦਰਬਾਰ ਸਿਰਾਜ ਮਾਜਰਾ ਨੂੰ ਬਰਤਨਾਂ ਦੇ ਸੈੱਟ ਦੀ ਬੇਲ ਭੇਟ
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਸਿਰਾਜ ਮਾਜਰਾ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਦਸਮੇਸ਼ ਦਰਬਾਰ ਵਿਖੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ 100 ਬਰਤਨਾਂ ਦਾ ਸੈੱਟ ਗੁਰਦੁਆਰਾ ਕਮੇਟੀ ਨੂੰ ਭੇਟ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਲੰਗਰ ਛਕਣ ਲਈ ਸੰਗਤਾਂ ਨੂੰ ਬਰਤਨਾਂ ਦੀ ਘਾਟ ਕਾਰਨ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸੇ ਮਕਸਦ ਨਾਲ ਇਹ ਸੇਵਾ ਕੀਤੀ ਗਈ ਹੈ।
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਸਿਰਾਜ ਮਾਜਰਾ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਦਸਮੇਸ਼ ਦਰਬਾਰ ਵਿਖੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ 100 ਬਰਤਨਾਂ ਦਾ ਸੈੱਟ ਗੁਰਦੁਆਰਾ ਕਮੇਟੀ ਨੂੰ ਭੇਟ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਲੰਗਰ ਛਕਣ ਲਈ ਸੰਗਤਾਂ ਨੂੰ ਬਰਤਨਾਂ ਦੀ ਘਾਟ ਕਾਰਨ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸੇ ਮਕਸਦ ਨਾਲ ਇਹ ਸੇਵਾ ਕੀਤੀ ਗਈ ਹੈ। ਭਾਈ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਤਿਹਾਸਕ ਗੁਰਧਾਮਾਂ ਦੀ ਸੇਵਾ-ਸੰਭਾਲ ਦੇ ਨਾਲ-ਨਾਲ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਬੰਧਿਤ ਸੇਵਾ ਕਾਰਜਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵਲੋਂ ਮਾਨਵਤਾ ਦੀ ਭਲਾਈ ਲਈ ਵੀ ਵੱਖ-ਵੱਖ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿਚ ਆਉਣ ਵਾਲੀ ਸੰਗਤ ਦੀ ਸਹੂਲਤ ਅਤੇ ਲੰਗਰ ਦੀ ਸੇਵਾ ਨੂੰ ਸੁਚੱਜੇ ਢੰਗ ਨਾਲ ਚਲਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਭਾਈ ਰਵਿੰਦਰ ਸਿੰਘ ਖ਼ਾਲਸਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ’ਤੇ ਦਰਸ਼ਨ ਸਿੰਘ ਪ੍ਰਧਾਨ, ਜਗਵਿੰਦਰ ਸਿੰਘ ਜੋਗਾ ਮੀਤ ਪ੍ਰਧਾਨ, ਬਲਜਿੰਦਰ ਸਿੰਘ ਸਾਬਕਾ ਸਰਪੰਚ, ਮੋਹਣ ਸਿੰਘ ਮੈਂਬਰ, ਗੁਰਚਰਨ ਸਿੰਘ ਨੰਬਰਦਾਰ, ਅਰਜਿੰਦਰ ਸਿੰਘ ਭੱਟੀ, ਹਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਗਗਨਦੀਪ ਸਿੰਘ ਸੇਖੋਂ, ਹਰਜਿੰਦਰ ਸਿੰਘ ਅਤੇ ਸੰਗਤਾਂ ਵੀ ਹਾਜ਼ਰ ਸਨ।