07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗਿਆਨੀ ਦਿੱਤ ਸਿੰਘ ਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਬਸੀ ਪਠਾਣਾਂ, 6 ਸਤੰਬਰ (ਰਾਜਿੰਦਰ ਸ਼ਰਮਾ)- ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਲੋਂ ਸੀਨੀਅਰ ਆਗੂ ਪਵਿੱਤਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਚੁੰਨੀ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਵਿਦਵਾਨ, ਪੰਥ ਰਤਨ ਅਤੇ ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੰਗਤਾਂ ਵਲੋਂ ਦੋਵਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ, ਸਿੱਖ ਪੰਥ ਅਤੇ ਮਨੁੱਖਤਾ ਲਈ ਕੀਤੇ ਯੋਗਦਾਨ ਨੂੰ ਯਾਦ ਕੀਤਾ ਗਿਆ।

ਅਜੀਤ ਡੈਸਕ 07-09-2026
ਬਸੀ ਪਠਾਣਾਂ, 6 ਸਤੰਬਰ (ਰਾਜਿੰਦਰ ਸ਼ਰਮਾ)- ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਲੋਂ ਸੀਨੀਅਰ ਆਗੂ ਪਵਿੱਤਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਚੁੰਨੀ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਵਿਦਵਾਨ, ਪੰਥ ਰਤਨ ਅਤੇ ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੰਗਤਾਂ ਵਲੋਂ ਦੋਵਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ, ਸਿੱਖ ਪੰਥ ਅਤੇ ਮਨੁੱਖਤਾ ਲਈ ਕੀਤੇ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਹਲਕੇ ਦੀਆਂ ਸੰਗਤਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਅਤੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਪਵਿੱਤਰ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼ਹੀਦਾਂ ਅਤੇ ਪੰਥ ਦੀ ਸੇਵਾ ਕਰਨ ਵਾਲੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਗਿਆਨੀ ਦਿੱਤ ਸਿੰਘ ਤੇ ਭਾਈ ਜਸਵੰਤ ਸਿੰਘ ਖਾਲੜਾ ਦਾ ਜੀਵਨ ਸਿੱਖ ਕੌਮ ਅਤੇ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਪਵਿੱਤਰ ਸਿੰਘ ਖ਼ਾਲਸਾ ਵਲੋਂ ਬਿਨਾਂ ਕਿਸੇ ਨਿੱਜੀ ਸਵਾਰਥ ਦੇ ਪਾਰਟੀ ਨਾਲ ਜੁੜ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਰਪਿਤ ਆਗੂਆਂ ਦੀ ਮਿਹਨਤ ਅਤੇ ਸੇਵਾ ਨੂੰ ਪਾਰਟੀ ਵਲੋਂ ਬਣਦਾ ਮਾਣ-ਸਤਿਕਾਰ ਜ਼ਰੂਰ ਦਿੱਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਡਮੁੱਲੇ ਵਿਰਸੇ ਅਤੇ ਇਤਿਹਾਸ ਨਾਲ ਜੁੜਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਵੀ ਗੁਰਮਤਿ ਦੇ ਮਾਰਗ ਨਾਲ ਜੋੜਨ ਲਈ ਯਤਨ ਕਰਨ। ਇਸ ਮੌਕੇ ਗੁਰਸੇਵਕ ਸਿੰਘ ਜਨਰਲ ਸਕੱਤਰ, ਸੁਦਰਸ਼ਨ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਗੜੋਲੀਆਂ ਮੀਤ ਪ੍ਰਧਾਨ, ਕਰੋੜਾ ਸਿੰਘ ਮੀਤ ਪ੍ਰਧਾਨ, ਸੁਖਬੀਰ ਸਿੰਘ ਚੁੰਨੀ, ਅਵਤਾਰ ਸਿੰਘ ਉੱਚਾ ਪਿੰਡ, ਜਸਵੀਰ ਸਿੰਘ ਮਨੈਲੀ, ਜਗਤਾਰ ਸਿੰਘ ਖਮਾਣੋਂ, ਸਤਵੀਰ ਸਿੰਘ ਘੋਗਾ, ਡਾ. ਗੁਰਿੰਦਰ ਸਿੰਘ ਸਮੇਤ ਹਲਕਾ ਬਸੀ ਪਠਾਣਾਂ ਦੀਆਂ ਸੰਗਤਾਂ ਤੇ ਪਾਰਟੀ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ।
ਪਿਛਲੀ ਖ਼ਬਰ ‘ ਆਪ’ ਦੀ ਸਰਕਾਰ ਪੰਜਾਬ ਵਾਸੀਆਂ ਦੀਆਂ ਆਸਾਂ ਤੇ ਉਮੀਦਾਂ ’ਤੇ ਖਰੀ ਨਹੀਂ ਉੱਤਰ ਸਕੀ- ਗਿੱਲ ਅਗਲੀ ਖ਼ਬਰ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਮੇਨ ਨੇ ਨਵੀਂ ਪਾਰੀ ਦੀ ਕੀਤੀ ਸ਼ੁਰੂਆਤ ਨਸਰਾਲੀ ਗਊਸ਼ਾਲਾ ਵਿਚ ਗਊ ਮਾਤਾ ਨੂੰ ਖੁਆਇਆ ਹਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।