ਯੂਥ ਕਾਂਗਰਸ ਵਿਧਾਨ ਸਭਾ ਹਲਕਾ ਬਸੀ ਪਠਾਣਾਂ ’ਚ ਕਰੇਗੀ ਚੋਣ ਬੂਥ ਅਭਿਆਸ
ਖਮਾਣੋਂ, 6 ਸਤੰਬਰ (ਮਨਮੋਹਣ ਸਿੰਘ ਕਲੇਰ)- ਯੂਥ ਕਾਂਗਰਸ ਵਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਸਾਰੇ ਪਿੰਡਾਂ ਵਿਚ ਚੋਣਾਂ ਵਾਲੇ ਦਿਨ ਦੀ ਤਰ੍ਹਾਂ ਪਾਰਟੀ ਦੇ ਬੂਥ ਲਗਾਉਣ ਦਾ ਅਭਿਆਸ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਹਲਕਾ ਯੂਥ ਪ੍ਰਧਾਨ ਹਰਮਨ ਸਿੰਘ ਸਿੱਧੂ ਅਤੇ ਜ਼ਿਲ੍ਹਾ ਯੂਥ ਵਾਈਸ ਪ੍ਰਧਾਨ ਸ਼ਗਨਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਯੂਥ ਕਾਂਗਰਸ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਸਤੰਬਰ ਮਹੀਨੇ ਦੌਰਾਨ ਹਲਕੇ ਦੇ ਸਾਰੇ ਬੂਥਾਂ ਵਾਲੀ ਜਗ੍ਹਾ ਪਿੰਡ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀ ਸਹਾਇਤਾ ਨਾਲ ਚੋਣਾਂ ਵਾਲੇ ਦਿਨ ਦੀ ਤਰ੍ਹਾਂ ਕਾਂਗਰਸ ਪਾਰਟੀ ਦੇ ਬੂਥ ਬਣਾਕੇ ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਵੱਡੇ ਪੱਧਰ ’ਤੇ ਅਭਿਆਸ ਕੀਤਾ ਜਾਵੇਗਾ।
ਖਮਾਣੋਂ, 6 ਸਤੰਬਰ (ਮਨਮੋਹਣ ਸਿੰਘ ਕਲੇਰ)- ਯੂਥ ਕਾਂਗਰਸ ਵਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਸਾਰੇ ਪਿੰਡਾਂ ਵਿਚ ਚੋਣਾਂ ਵਾਲੇ ਦਿਨ ਦੀ ਤਰ੍ਹਾਂ ਪਾਰਟੀ ਦੇ ਬੂਥ ਲਗਾਉਣ ਦਾ ਅਭਿਆਸ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਹਲਕਾ ਯੂਥ ਪ੍ਰਧਾਨ ਹਰਮਨ ਸਿੰਘ ਸਿੱਧੂ ਅਤੇ ਜ਼ਿਲ੍ਹਾ ਯੂਥ ਵਾਈਸ ਪ੍ਰਧਾਨ ਸ਼ਗਨਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਯੂਥ ਕਾਂਗਰਸ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਸਤੰਬਰ ਮਹੀਨੇ ਦੌਰਾਨ ਹਲਕੇ ਦੇ ਸਾਰੇ ਬੂਥਾਂ ਵਾਲੀ ਜਗ੍ਹਾ ਪਿੰਡ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀ ਸਹਾਇਤਾ ਨਾਲ ਚੋਣਾਂ ਵਾਲੇ ਦਿਨ ਦੀ ਤਰ੍ਹਾਂ ਕਾਂਗਰਸ ਪਾਰਟੀ ਦੇ ਬੂਥ ਬਣਾਕੇ ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਵੱਡੇ ਪੱਧਰ ’ਤੇ ਅਭਿਆਸ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਹਰ ਪਿੰਡ ਦੀ ਸੱਥ, ਸਕੂਲ ਜਾਂ ਧਾਰਮਿਕ ਸਥਾਨ ਦੇ ਬਾਹਰ ਪਾਰਟੀ ਦੇ ਬੂਥ ਦੀ ਤਿਆਰੀ ਕਰਕੇ ਪਿੰਡ ਵਾਸੀਆਂ ਅਤੇ ਵੋਟਰਾਂ ਨਾਲ ਸੰਪਰਕ ਬਣਾਇਆ ਜਾਵੇਗਾ ਤਾਂ ਜੋ ਉਨ੍ਹਾਂ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਸਾਂਝੀ ਕੀਤੀ ਜਾ ਸਕੇ। ਬਲਾਕ ਪ੍ਰਧਾਨ ਹਰਜਸ ਸਿੰਘ ਸਮਸ਼ਪੁਰ, ਜ਼ਿਲ੍ਹੇ ਯੂਥ ਇੰਟਕ ਫੈਡਰੇਸ਼ਨ ਪ੍ਰਧਾਨ ਗੁਰਦੀਪ ਸਿੰਘ ਦੀਪਾ, ਹਰਮਨ ਸਿੰਘ ਸਿੱਧੂ ਨੇ ਕਿਹਾ ਕਿ ਇਸ ਅਭਿਆਸ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਇਕ ਅਨੋਖਾ, ਪਲੇਠਾ ਅਤੇ ਸਫਲ ਅਭਿਆਸ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਇੰਟਕ ਫੈਡਰੇਸ਼ਨ ਪੰਜਾਬ ਪ੍ਰਧਾਨ ਡਾ. ਮਨੋਹਰ ਸਿੰਘ ਇਸ ਚੋਣ ਬੂਥ ਅਭਿਆਸ ਦੇ ਅਗਵਾਈ ਕਰਨਗੇ ਉੱਥੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਲੱਗੇ ਬੂਥ ਦਾ ਨਿਰੀਖਣ ਲੈਣ ਲਈ ਬੇਨਤੀ ਕੀਤੀ ਜਾਵੇਗੀ।